Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:29 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਸੈਮੀਨਾਰ ‘ਤੇ ਪਾਬੰਦੀ ਨਿੰਦਣਯੋਗ: ਧਾਮੀ

ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਸੈਮੀਨਾਰ ‘ਤੇ ਪਾਬੰਦੀ ਨਿੰਦਣਯੋਗ: ਧਾਮੀ

ਅੰਮ੍ਰਿਤਸਰ, 27 ਅਕਤੂਬਰ 2025 : ਸਿੱਖ ਧਰਮ ਦੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਸਿੱਖ ਇਤਿਹਾਸ ਤੇ ਵਿਚਾਰਧਾਰਾ ਨਾਲ ਜੁੜਿਆ ਇਕ ਆਤਮਿਕ ਪ੍ਰਯਾਸ ਸੀ। ਇਸਨੂੰ ਪੰਜਾਬ ਯੂਨੀਵਰਸਿਟੀ ਵਲੋ ਰੋਕਣਾ ਕੇਵਲ ਸਿੱਖੀ ਵਿਰੋਧੀ ਹਰਕਤ ਨਹੀਂ, ਸਗੋਂ ਵਿਚਾਰਾਂ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਹੈ।

ਇਨਾ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ਸੱਥ ਦੇ ਸੈਮੀਨਾਰ ਨੂੰ ਰੋਕਣ ਦੀ ਕਾਰਵਾਈ ਦੀ ਕੜੀ ਨਿਖੇਧੀ ਕਰਦਿਆਂ ਕੀਤਾ।

ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਹ ਸੈਮੀਨਾਰ ਸਿੱਖ ਇਤਿਹਾਸ ਤੇ ਵਿਚਾਰਧਾਰਾ ਨਾਲ ਜੁੜਿਆ ਇਕ ਆਤਮਿਕ ਪ੍ਰਯਾਸ ਸੀ। ਇਸਨੂੰ ਰੋਕਣਾ ਕੇਵਲ ਸਿੱਖੀ ਵਿਰੋਧੀ ਹਰਕਤ ਨਹੀਂ, ਸਗੋਂ ਵਿਚਾਰਾਂ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਤੇ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੀ ਧਰਤੀ ਉੱਤੇ ਸਥਾਪਿਤ ਪੰਜਾਬ ਯੂਨੀਵਰਸਿਟੀ ਵਿੱਚ ਹੀ ਸਿੱਖ ਵਿਦਵਾਨਾਂ ਅਤੇ ਵਿਚਾਰਕਾਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SGPC ਪ੍ਰਧਾਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਵਿਚਾਰ-ਵਟਾਂਦਰੇ ਤੇ ਪਾਬੰਦੀ ਕਿਸੇ ਵੀ ਸਿੱਖਿਆ ਸੰਸਥਾ ਲਈ ਸ਼ੋਭਾ ਨਹੀਂ ਦਿੰਦੀ।

Advertisement
Advertisement
Advertisement
Advertisement
Scroll to Top