Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 3:42 pm

+91 90915 01313 , +91 90916 01313

punjabbanni@gmail.com
punjabbani@yahoo.com

ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ‘ਚ ਹੋਵੇਗੀ ਪੇਸ਼ੀ

ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ‘ਚ ਹੋਵੇਗੀ ਪੇਸ਼ੀ

ਚੰਡੀਗੜ, 27 ਅਕਤੂਬਰ 2027 : ਬਾਲੀਵੁੱਡ ਅਦਾਕਾਰਾ ਤੇ ਲੋਕ ਸਭਾ ਸਾਂਸਦ ਕੰਗਨਾ ਰਣੌਤ ਵਲੋ ਕਿਸਾਨ ਅੰਦੋਲਨ ਦੌਰਾਨ ਇਕ ਬਜੁਰਗ ਮਹਿਲਾ ਉਪਰ 100 ਰੁਪਏ ਦਿਹਾੜੀ ਲੈ ਕੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਟਿਪਣੀ ਨੂੰ ਲੈ ਕੇ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣ ਜਾ ਰਹੀ ਹੈ। ਇਹ ਸੁਣਵਾਈ ਉਸ ਮਾਣਹਾਨੀ ਮਾਮਲੇ ਨੂੰ ਲੈ ਕੇ ਹੈ ਜੋ ਉਨ੍ਹਾਂ ਵਿਰੁੱਧ ਇੱਕ ਬਜ਼ੁਰਗ ਮਹਿਲਾ ਕਿਸਾਨ ਨੇ ਦਰਜ ਕਰਵਾਇਆ ਸੀ।

ਮਾਮਲਾ ਸਾਲ 2021 ਦੇ ਕਿਸਾਨ ਆੰਦੋਲਨ ਦੌਰਾਨ ਦੀ ਇੱਕ ਵਿਵਾਦਿਤ ਟਿੱਪਣੀ ਨਾਲ ਜੁੜਿਆ ਹੈ। ਕੰਗਨਾ ਰਣੌਤ ਨੇ ਉਸ ਵੇਲੇ ਸੋਸ਼ਲ ਮੀਡੀਆ ‘ਤੇ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਇੱਕ ਪੋਸਟ ਵਿੱਚ ਤਿੱਖੀ ਟਿੱਪਣੀ ਕੀਤੀ ਸੀ। ਅਦਾਕਾਰਾ ਨੇ ਮਹਿੰਦਰ ਕੌਰ ਦੀ ਤੁਲਨਾ ਸ਼ਾਹੀਨ ਬਾਗ ਦੀ ਦਾਦੀ ਬਿਲਕੀਸ ਬਾਨੋ ਨਾਲ ਕਰਦੇ ਹੋਏ ਲਿਖਿਆ ਸੀ ਕਿ ਉਹ “ਸੌ ਰੁਪਏ ਲੈ ਕੇ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ” ਵਿੱਚੋਂ ਹੈ।

ਇਸ ਬਿਆਨ ਨਾਲ ਨਾਰਾਜ਼ ਹੋ ਕੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਾਇਆ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਅੱਜ ਬਠਿੰਡਾ ਦੀ ਅਦਾਲਤ ‘ਚ ਹੋਵੇਗੀ, ਜਿਸ ਵਿੱਚ ਕੰਗਨਾ ਨੂੰ ਖੁਦ ਹਾਜ਼ਰ ਹੋਣ ਦਾ ਆਦੇਸ਼ ਦਿੱਤਾ ਗਿਆ ਹੈ।

Scroll to Top