Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:28 am

+91 90915 01313 , +91 90916 01313

punjabbanni@gmail.com
punjabbani@yahoo.com

ਡੇਂਗੂ ਅਤੇ ਚਿਕਨਗੁਣੀਆ ‘ਤੇ ਕਾਬੂ ਪਾਉਣ ਲਈ ਡਿਪਟੀ 

ਡੇਂਗੂ ਅਤੇ ਚਿਕਨਗੁਣੀਆ ‘ਤੇ ਕਾਬੂ ਪਾਉਣ ਲਈ ਡਿਪਟੀ 

ਪਟਿਆਲਾ, 27 ਅਕਤੂਬਰ : ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਣੀਆ ਦੇ ਵੱਧ ਰਹੇ ਮਾਮਲਿਆਂ ਨੂੰ  ਗੰਭੀਰਤਾ ਨਾਲ ਲੈਂਦਿਆਂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ,  ਸਿਵਲ ਸਰਜਨ  ਅਤੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਪਿੰਡ ਪੱਧਰ ‘ਤੇ ਡੇਂਗੂ ਤੇ ਚਿਕਨਗੁਣੀਆ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਸਪਸ਼ਟ ਹਦਾਇਤ ਦਿੱਤੀ ਕਿ ਸਾਰੇ ਬਲਾਕ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਮੁਹਿੰਮ ਨੂੰ ਜੰਗੀ ਪੱਧਰ ‘ਤੇ ਚਲਾਇਆ ਜਾਵੇ। ਜਿੱਥੇ ਵੀ ਡੇਂਗੂ ਜਾਂ ਚਿਕਨਗੁਣੀਆ ਦੇ ਕੇਸ ਸਾਹਮਣੇ ਆ ਰਹੇ ਹਨ, ਉਥੇ ਤੁਰੰਤ ਫੌਗਿੰਗ ਕੀਤੀ ਜਾਵੇ ਅਤੇ  ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਮ੍ਹਾਂ ਕਰਵਾਈ ਜਾਵੇ।

ਡੀ ਸੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਘਰ-ਘਰ ਲਾਰਵਾ ਚੈਕਿੰਗ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਹਰ ਉਹ ਥਾਂ ਜਿੱਥੇ ਪਾਣੀ ਖੜ੍ਹਾ ਹੈ , ਟੈਂਕ, ਕੂਲਰ, ਬਾਲਟੀਆਂ ਜਾਂ ਛੱਤਾਂ ਉੱਤੇ ਰੱਖੇ ਡਰੰਮ  ਦੀ ਪੂਰੀ ਜਾਂਚ ਕਰਨ। ਜਿੱਥੇ ਲਾਰਵਾ ਮਿਲੇ, ਉਥੇ ਤੁਰੰਤ ਕਾਰਵਾਈ ਕਰਕੇ ਉਸਨੂੰ ਨਸ਼ਟ ਕੀਤਾ ਜਾਵੇ ਅਤੇ ਉਸਦੀ ਰਿਪੋਰਟ ਸਬੂਤ ਸਮੇਤ ਜਮ੍ਹਾਂ ਕਰਵਾਈ ਜਾਵੇ।

ਡਾ. ਪ੍ਰੀਤੀ ਯਾਦਵ ਨੇ ਚੇਤਾਵਨੀ ਦਿੱਤੀ ਕਿ ਜੇ ਕਿਸੇ ਵੀ ਇਲਾਕੇ ਵਿੱਚ ਬਿਮਾਰੀਆਂ ਦੇ ਕੇਸ ਵੱਧਦੇ ਪਾਏ ਗਏ ਅਤੇ ਉਥੇ ਫੌਗਿੰਗ ਜਾਂ ਸਫਾਈ ਦੇ ਪ੍ਰਬੰਧ ਢੰਗ ਨਾਲ ਨਾ ਕੀਤੇ ਗਏ, ਤਾਂ ਉਸ ਇਲਾਕੇ ਦੇ ਜ਼ਿੰਮੇਵਾਰ ਐਸਐਮਓ ਅਤੇ ਫੀਲਡ ਸਟਾਫ਼ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਕਿ ਸਿਹਤ ਵਿਭਾਗ ਹਰ ਰੋਜ਼ ਡੇਂਗੂ ਅਤੇ ਚਿਕਨਗੁਣੀਆ ਦੀ ਅਪਡੇਟ ਰਿਪੋਰਟ ਜਮ੍ਹਾਂ ਕਰਵਾਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਯਕੀਨੀ ਬਣਾਏ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਸਥਿਤੀ ‘ਚ ਡੇਂਗੂ ਅਤੇ ਚਿਕਨਗੁਣੀਆ ਦੇ ਫੈਲਾਅ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top