Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:21 pm

+91 90915 01313 , +91 90916 01313

punjabbanni@gmail.com
punjabbani@yahoo.com

ਫਲਾਇੰਗ ਸਕੁਐਡ ਵੱਲੋਂ ਬਾਹਰੋਂ ਆਏ ਪਰਮਲ ਝੋਨੇ ਦਾ ਟਰੱਕ ਕਾਬੂ

ਫਲਾਇੰਗ ਸਕੁਐਡ ਵੱਲੋਂ ਬਾਹਰੋਂ ਆਏ ਪਰਮਲ ਝੋਨੇ ਦਾ ਟਰੱਕ ਕਾਬੂ

ਪਟਿਆਲਾ, 27 ਅਕਤੂਬਰ : ਬਾਹਰਲੇ ਰਾਜਾਂ ਤੋਂ ਪਰਮਲ ਝੋਨੇ ਦੀ ਫ਼ਸਲ ਨੂੰ ਪੰਜਾਬ ਵਿੱਚ ਲਿਆ ਕੇ ਅਣ ਅਧਿਕਾਰਤ ਤੌਰ ‘ਤੇ ਵੇਚਣ ਵਿਰੁੱਧ ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੁਲਿਸ ਵੱਲੋਂ ਸਾਂਝੀ ਮੁਹਿੰਮ ਤਹਿਤ ਕੀਤੀ ਨਾਕਾਬੰਦੀ ਦੌਰਾਨ ਰਾਜਪੁਰਾ ਰੋਡ ਤੋਂ ਪੰਜਾਬ ‘ਚ ਵੇਚਣ ਲਈ ਲਿਆਂਦਾ ਗਿਆ ਇੱਕ ਟਰੱਕ ਨੰਬਰ ਪੀ.ਬੀ. 06 ਏਕੇ 9782 ਨੂੰ ਕਾਬੂ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਅੰਦਰ ਬਾਹਰੇ ਰਾਜਾਂ ਤੋਂ ਝੋਨਾ ਵੇਚਣ ਲਈ ਲਿਆਉਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਉਂਕਿ ਪੰਜਾਬ ਅੰਦਰ ਝੋਨਾ ਐਮ.ਐਸ.ਪੀ ‘ਤੇ ਖਰੀਦਿਆ ਜਾਂਦਾ ਹੈ, ਜਿਸ ਲਈ ਦਲਾਲ ਸਸਤੇ ਭਾਅ ਝੋਨਾ ਦੂਜੇ ਰਾਜਾਂ ਤੋਂ ਲਿਆ ਕੇ ਪੰਜਾਬ ‘ਚ ਮਹਿੰਗੇ ਭਾਅ ਵੇਚਣ ਦੀ ਤਾਕ ‘ਚ ਰਹਿੰਦੇ ਹਨ, ਜਿਨ੍ਹਾਂ ‘ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਭਰ ‘ਚ ਨਾਕਾਬੰਦੀ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਅੰਦਰ ਵੇਚਣ ਲਈ ਲਿਆਂਦੇ ਜਾ ਰਹੇ ਇੱਕ ਝੋਨੇ ਦੇ ਭਰੇ ਟਰੱਕ ਨੂੰ ਕਾਬੂ ਕਰਕੇ ਥਾਣਾ ਖੇੜੀ ਗੰਢਿਆਂ ਵਿਖੇ ਬੀ.ਐਨ.ਐਸ. ਦੀਆਂ ਧਾਰਾਵਾਂ 318 (2) ਅਤੇ 61 (2) ਤਹਿਤ ਪੁਲਿਸ ਕੇਸ ਦਰਜ ਕੀਤਾ ਗਿਆ ਹੈ।

ਸਹਾਇਕ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਰਜਪੁਰਾ ਵਰਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਟਰੱਕ ਡਰਾਇਵਰ ਪਵਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਤਲਵੰਡੀ ਭਾਈ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਅਣਪਛਾਤੇ ਵਪਾਰੀਆਂ ਤੇ ਦਲਾਲਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਫਲਾਇੰਡ ਸਕੁਐਡ ਜਿਸ ‘ਚ ਇੰਸਪੈਕਟਰ ਨਰਪਿੰਦਰ ਸਿੰਘ ਤੇ ਕੁਲਦੀਪ ਸਿੰਘ ਸ਼ਾਮਲ ਸਨ, ਨੇ ਜਦੋਂ ਟਰੱਕ ਦੀ ਬਿਲ ਬਿਲਟੀ ਚੈਕ ਕੀਤੀ ਤਾਂ ਇਸ ਉਪਰ ਕਟਿੰਗ ਕਰਕੇ ਕਾਪੀ ਦੇ ਜ਼ਿਲ੍ਹਾ ਕੁਲਪਾੜਾ ਤੋਂ ਖੰਨਾ ਦੇ ਐਡਰੈਸ ਨੂੰ ਖੰਨਾ ਕੱਟਕੇ ਜੰਮੂ ਕੀਤਾ ਹੋਇਆ ਸੀ। ਇਹ ਬਾਹਰੋਂ ਸਸਤੀ ਜੀਰੀ ਲਿਆਕੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਚੂਨਾ ਲਾਉਣ ਦੀ ਕਾਰਵਾਈ ਹੈ, ਜਿਸ ਲਈ ਪੁਲਿਸ ਕੇਸ ਦਰਜ ਕਰ ਲਿਆ ਗਿਆ ਹੈ।

ਡੀ.ਐਫ.ਐਸ.ਸੀ. ਨੇ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਅੰਦਰ ਜੇਕਰਰ ਕਿਸੇ ਵੀ ਪ੍ਰਕਾਰ ਦਾ ਅਨਾਜ ਲਿਆਇਆ ਜਾਣਾ ਹੁੰਦਾ ਹੈ ਤਾਂ ਉਸ ਦਾ ਬੀ.ਟੀ.ਐਸ ਟੋਕਨ ਹੋਣਾ ਜਰੂਰੀ ਹੈ ਪਰੰਤੂ ਇਹ ਗੱਡੀ ਸ਼ੱਕੀ ਜਪੀ ਤੇ ਇਸ ਵਿੱਚ ਪਰਮਲ ਜੀਰੀ ਪਾਈ ਗਈ ਹੈ।

Advertisement
Advertisement
Advertisement
Advertisement
Scroll to Top