Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:33 pm

+91 90915 01313 , +91 90916 01313

punjabbanni@gmail.com
punjabbani@yahoo.com

ਐਲ ਐਂਡ ਟੀ ਨਾਲ ਮੀਟਿੰਗ ਦੌਰਾਨ ਮੇਅਰ ਨੇ ਦਿੱਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਹੁਕਮ

ਐਲ ਐਂਡ ਟੀ ਨਾਲ ਮੀਟਿੰਗ ਦੌਰਾਨ ਮੇਅਰ ਨੇ ਦਿੱਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਹੁਕਮ

ਪਟਿਆਲਾ 30 ਅਕਤੂਬਰ — ਨਗਰ ਨਿਗਮ ਪਟਿਆਲਾ ਵੱਲੋਂ ਅੱਜ ਐਲ ਐਂਡ ਟੀ ਕੰਪਨੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਮੇਅਰ ਸ਼੍ਰੀ ਕੁੰਦਨ ਗੋਗੀਆ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਸ਼ਹਿਰ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੇਅਰ ਨੇ ਸਪੱਸ਼ਟ ਹੁਕਮ ਦਿੱਤੇ ਕਿ ਹਰ ਪ੍ਰੋਜੈਕਟ ਦੀ ਗੁਣਵੱਤਾ ਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਪਟਿਆਲਾ ਵਾਸੀਆਂ ਨੂੰ ਸੁਵਿਧਾਜਨਕ ਬੁਨਿਆਦੀ ਸਹੂਲਤਾਂ ਮਿਲ ਸਕਣ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਜੀ ਦੇ ਪੁੱਤਰ ਰਾਹੁਲ ਸੈਣੀ, ਐਮ.ਸੀ. ਜਸਬੀਰ ਗਾਂਧੀ, ਐਮ.ਸੀ. ਜਸਵੰਤ ਸਿੰਘ, ਐਮ.ਸੀ. ਮੁਕਤਾ ਗੁਪਤਾ, ਐਮ.ਸੀ. ਦਵਿੰਦਰ ਕੌਰ, ਐਮ.ਸੀ. ਮਨਦੀਪ ਵਿਰਦੀ, ਐਮ.ਸੀ. ਦੀਪਕ ਮਿੱਤਲ, ਐਮ.ਸੀ. ਰੁਪਾਲੀ ਗਰਗ, ਐਮ.ਸੀ. ਗੁਰਕਿਰਪਾਲ ਸਿੰਘ, ਚਰਨਜੀਤ ਸਿੰਘ (ਐਸ.ਕੇ.), ਦਵਿੰਦਰ ਗੋਲਡੀ, ਭੁਪਿੰਦਰ ਸਿੰਘ, ਦੇਸ਼ ਦੀਪਕ, ਕਰਨਲ ਜੇ.ਵੀ. ਸਿੰਘ ਅਤੇ ਬਲਾਕ ਪ੍ਰਧਾਨ ਓਮ ਪ੍ਰਕਾਸ਼ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਮੀਟਿੰਗ ਦੌਰਾਨ ਐਲ ਐਂਡ ਟੀ ਕੰਪਨੀ ਦੇ ਪ੍ਰਤਿਨਿਧੀਆਂ ਵੱਲੋਂ ਸ਼ਹਿਰ ਵਿੱਚ ਚੱਲ ਰਹੀਆਂ ਸੜਕਾਂ ਦੀ ਰੀਕਾਰਪੇਟਿੰਗ, ਸੀਵਰੇਜ ਪ੍ਰਬੰਧਨ ਅਤੇ ਪਾਣੀ ਸਪਲਾਈ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ। ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਹਰੇਕ ਪੈਸਾ ਲੋਕਾਂ ਦੇ ਹੀ ਹਿੱਤ ਵਿੱਚ ਵਰਤਿਆ ਜਾਵੇਗਾ।

ਮੇਅਰ ਗੋਗੀਆ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਮੈਦਾਨੀ ਪੱਧਰ ’ਤੇ ਜਾ ਕੇ ਨਿਗਰਾਨੀ ਕਰਨ ਤੇ ਜਿੱਥੇ ਵੀ ਕੰਮ ਧੀਮਾ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ।

ਮੀਟਿੰਗ ਦੇ ਅੰਤ ਵਿੱਚ ਸਾਰੇ ਹਾਜ਼ਰ ਕੌਂਸਲਰਾਂ ਨੇ ਮੇਅਰ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਜਤਾਇਆ ਕਿ ਇਹ ਤਰ੍ਹਾਂ ਦੀਆਂ ਨਿਯਮਤ ਸਮੀਖਿਆ ਮੀਟਿੰਗਾਂ ਨਾਲ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ।

Advertisement
Advertisement
Advertisement
Advertisement
Scroll to Top