Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 22 August, 2023, 06:55 PM

ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ

ਕਿਸਾਨਾਂ ਲਈ ਮੁਆਵਜ਼ਾ ਮੰਗਣ ਵਾਸਤੇ ਵਿਸ਼ਾਲ ਧਰਨੇ ਨੂੰ ਕੀਤਾ ਸੰਬੋਧਨ, ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੀਤੀ ਡਟਵੀਂ ਹਮਾਇਤ

ਸ਼ਹੀਦ ਪ੍ਰੀਤਮ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ, ਮੰਗ ਕੀਤੀ ਕਿ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਮੁੱਖ ਮੰਤਰੀ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ

ਦੇਵੀਗੜ੍ਹ, 22 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਜਦੋਂ ਤੱਕ ਉਹਨਾਂ ਨੂੰ ਹਾਲ ਹੀ ਵਿਚ ਆਏ ਤਬਾਹੀ ਵਾਲੇ ਹੜ੍ਹਾਂ ਵਿਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜਨ ਦੇਣ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਆਯੋਜਿਤ ਵਿਸ਼ਾਲ ਧਰਨੇ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਨਿਕੰਮੀ ਸਰਕਾਰ ਤੋਂ ਕਿਸਾਨਾਂ ਦਾ ਮੁਆਵਜ਼ਾ ਲੈਣ ਲਈ ਇਕਜੁੱਟ ਹੋਣਾ ਪਵੇਗਾ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਾਏ 15 ਅਗਸਤ ਤੱਕ ਮੁਆਵਜ਼ਾ ਜਾਰੀ ਕਰਨ ਦੇ ਦੇ ਆਪ ਸਰਕਾਰ ਹਾਲੇ ਤੱਕ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀਆਂ ਕਰਨ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਟਾਲਾ ਵੱ‌ਟਿਆ ਜਾ ਸਕੇ ਜਿਹਨਾਂ ਨੇ ਦੁਬਾਰਾ ਝੋਨਾ ਲਗਾ ਲਿਆ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਪ੍ਰਤੀ ਸੰਜੀਦਾ ਨਹੀਂ ਹਨ ਤੇ ਉਹ ਸਿਰਫ ਤਸਵੀਰਾਂ ਖਿੱਚਵਾਉਣ ਵਿਚ ਦਿਲਚਸਪੀ ਰੱਖਦੇ ਹਨ। ਉਹਨਾਂ ਕਿਹਾ ਕਿ ਕੁਝ ਕਿਸਾਨਾਂ ਨੂੰ ਲਿਫਾਫਿਆਂ ਵਿਚ 40-40 ਹਜ਼ਾਰ ਰੁਪਏ ਦੇ ਚੈਕ ਲਿਫਾਫੇ ਵਿਚ ਹੋਣ ਦਾ ਦਾਅਵਾ ਕਰਕੇ ਦਿੱਤੇ ਗਏ ਜਦੋਂ ਕਿ ਲਿਫਾਫਿਆਂ ਵਿਚੋਂ ਚੈਕ ਸਿਰਫ 4 ਹਜ਼ਾਰ ਰੁਪਏ ਦੇ ਨਿਕਲੇ। ਉਹਨਾਂ ਕਿਹਾ ਕਿ ਇਸੇ ਤਰੀਕੇ ਇਕ ਵਿਅਕਤੀ ਜਿਸਦਾ ਘਰ ਤਬਾਹ ਹੋ ਗਿਆ ਸੀ, ਉਸਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਜਦੋਂ ਕਿ ਮਕਾਨ ’ਤੇ ਲੱਖਾਂ ਰੁਪਏ ਦੁਬਾਰਾ ਬਣਾਉਣ ’ਤੇ ਲੱਗਣੇ ਹਨ।
ਸਰਦਾਰ ਬਾਦਲ ਨੇ ਕਿਸਾਨ ਸ਼ਹੀਦ ਪ੍ਰੀਤ ਸਿੰਘ ਜਿਸਦੀ ਕੱਲ੍ਹ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਹੁਕਮਾਂ ਨਾਲ ਹੋਏ ਲਾਠੀਚਾਰਜ ਵਿਚ ਮੌਤ ਹੋ ਗਈ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਸੂਬੇ ਦੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ, ਅਸੀਂ ਉਹਨਾਂ ਦੀ ਡਟਵੀਂ ਹਮਾਇਤ ਕਰਦੇ ਹਾਂ।
ਉਹਨਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਨਾਲ-ਨਾਲ ਉਹਨਾਂ ਸਾਰੇ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਜੋ ਸੰਗਰੂਰ ਵਿਚ ਕਿਸਾਨਾਂ ’ਤੇ ਤਸ਼ੱਦਦ ਕਰਨ ਲਈ ਜ਼ਿੰਮੇਵਾਰ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਅਖੌਤੀ ਜਥੇਬੰਦੀਆਂ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਜੋ ਰੋਜ਼ਾਨਾ ਆਧਾਰ ’ਤੇ ਪੰਥ ਖਿਲਾਫ ਜ਼ਹਿਰ ਉਗਲਦੀਆਂ ਹਨ ਜਦੋਂ ਕਿ ਉਹਨਾਂ ਨੇ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਦੇ ਮਾਮਲੇ ਵਿਚ ਇਕ ਸ਼ਬਦ ਵੀ ਨਹੀਂ ਬੋਲਿਆ ਤੇ ਨਾ ਹੀ ਸਿੱਖ ਕਿਸਾਨ ਦੇ ਕਤਲ ’ਤੇ ਅਫਸੋਸ ਪ੍ਰਗਟ ਕੀਤਾ। ਉਹਨਾਂ ਸਵਾਲਕੀਤਾ ਕਿ ਹੁਣ ਬਲਜੀਤ ਸਿੰਘ ਦਾਦੂਵਾਲ ਤੇ ਧਿਆਨ ਸਿੰਘ ਮੰਡ ਕਿਥੇ ਹਨ?
ਸਰਦਾਰ ਬਾਦਲ ਨੇ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਵਿਚ ਕਈ ਗੁਣਾ ਵਾਧਾ ਹੋਣ ਬਾਰੇ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਸਿੰਥੈਟਿਕ ਨਸ਼ੇ ਬਹੁਤ ਪਸਰ ਗਏ ਹਨ ਤੇ ਓਵਰਡੋਜ਼ ਨਾਲ ਸੂਬੇ ਵਿਚ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਇਸ ਲਈ ਹੋ ਰਿਹਾ ਹੈ ਕਿਉਂਕਿ ਆਪ ਦੇ ਵਿਧਾਇਕ ਨਸ਼ਾ ਮਾਫੀਆ ਨਾਲ ਰਲੇ ਹੋਏ ਹਨ ਤੇ ਉਹਨਾਂ ਤੋਂ ਮਹੀਨੇ ਲੈਂਦੇ ਹਨ। ਉਹਨਾਂ ਕਿਹਾ ਕਿ ਆਪ ਵਿਧਾਇਕ ਖੁਦ ਰੇਤ ਮਾਇਨਿੰਗ ਵਿਚ ਲੱਗੇ ਹਨਜਿਸ ਕਾਰਨ ਰੇਤੇ ਦੇ ਰੇਟ ਅਕਾਲੀ ਦਲ ਦੀ ਸਰਕਾਰ ਵੇਲੇ 7 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਕੇ ਹੁਣ 35 ਰੁਪਏ ਫੁੱਟ ਹੋ ਗਏ ਹਨ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਖੜਾ ਤੇ ਪੌਂਗ ਡੈਮ ਤੋਂ ਪਾਣੀ ਛੱਡਣ ਮਗਰੋਂ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਕੇ ਭੱਜ ਗਏ ਤੇ ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਅਨੇਕਾਂ ਪਿੰਡ ਹੜ੍ਹਾਂ ਵਿਚ ਰੁੜ ਗਏ।ਉਹਨਾਂ ਕਿਹਾ ਕਿ ਕਿਸਾਨ ਮੁਸ਼ਕਿਲਾਂ ਵਿਚ ਘਸੇ ਹਨ ਤੇ ਪ੍ਰਸ਼ਾਸਨ ਗਾਇਬ ਹੈ ਤੇ ਆਪ ਵਿਧਾਇਕ ਸਿਰਫ ਤਸਵੀਰਾਂ ਖਿੱਚਵਾ ਕੇ ਹੀ ਖੁਸ਼ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸ਼੍ਰੋਮਣੀ ਕਮੇਟੀ ਤੇ ਸਮਾਜ ਸੇਵੀ ਸੰਸਥਾਵਾਂ ਹੀ ਹੜ੍ਹ ਮਾਰੇ ਲੋਕਾਂ ਦੀ ਮਦਦ ਕਰ ਰਹੀਆਂ ਹਨ।
ਧਰਨੇ ’ਤੇ ਬੋਲਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਹਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਹ ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ਵਿਚ ਨਾ ਵੜ੍ਹਨ ਦੇਣ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਲੋਕਾਂ ਨੇ ਆਪ ਬੰਨ ਮਜ਼ਬੂਤ ਕੀਤੇ ਤੇ ਆਪ ਸਰਕਾਰ ਤਾਂ ਡੀਜ਼ਲ, ਰੇਤੇ ਦੇ ਥੈਲੇ ਤੇ ਪਲਾਸਟਿਕ ਸ਼ੀਟਾਂ ਵੀ ਦੇਣ ਲਈ ਤਿਆਰ ਨਹੀਂ ਸੀ। ਉਹਨਾਂ ਕਿਹਾ ਕਿ ਹੁਣ ਕਰੋੜਾਂ ਰੁਪਏ ਦੇ ਫਰਜ਼ੀ ਬਿੱਲ ਤਿਆਰ ਕੀਤੇ ਜਾ ਰਹੇ ਹਨ।
ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਟਾਂਗਰੀ ਤੇ ਘੱਗਰ ਵਿਚ 68 ਬੰਨ ਟੁੱਟੇ ਸਨ ਤੇ ਸਰਕਾਰ ਨੇ ਸਿਰਫ ਦੋ ਬੰਨ ਪੂਰੇ ਜਦੋਂ ਕਿ ਬਾਕੀ ਕਿਸਾਨਾਂ ਨੇ ਆਪ ਪੂਰੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ ਪਹਿਲਾਂ ਹੜ੍ਹਾਂ ਨਾਲ ਹੋਏ ਨੁਕਸਾਨ ਵਾਸਤੇ ਕੇਂਦਰੀ ਟੀਮ ਹੀ ਨਹੀਂ ਮੰਗਵਾਈ ਜਿਸ ਸਦਕਾ ਕਿਸਾਨਾਂ ਲਈ ਮੁਆਵਜ਼ਾ ਜਾਰੀ ਹੁੰਦਾ।
ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਸੁਰਜੀਤ ਸਿੰਘ ਅਬੋਵਲ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ।



Scroll to Top