Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 6:07 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਵੀਆਂ ਦੀ ਅੰਡਰ 17 ਬਾਸਕਿਟਬਾਲ ਲੜਕਿਆਂ ਵਿੱਚ ਬੱਲੇ ਬੱਲੇ

ਪਟਿਆਲਵੀਆਂ ਦੀ ਅੰਡਰ 17 ਬਾਸਕਿਟਬਾਲ ਲੜਕਿਆਂ ਵਿੱਚ ਬੱਲੇ ਬੱਲੇ

ਪਟਿਆਲਾ , 31 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲਾ ਖੇਡ ਮੁਕਾਬਲੇ ਕਰਵਾਏ ਗਏ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜਿਲਾ ਬਾਸਕਿਟਬਾਲ ਅੰਡਰ 17 ਲੜਕਿਆਂ ਦੇ ਮੁਕਾਬਲੇ ਪੀਐਮ ਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।

ਪ੍ਰਿੰਸੀਪਲ ਵਿਜੇ ਕਪੂਰ ਤੇ ਅਮਰਜੋਤ ਸਿੰਘ ਕੋਚ ਨੇ ਦੱਸਿਆ ਕਿ ਪਟਿਆਲਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਸਕਟਬਾਲ ਦੇ ਵਿੱਚ ਦੋ ਮੈਡਲ ਪ੍ਰਾਪਤ ਕੀਤੇ,ਗੋਲਡ ਤੇ ਬਰਾਉਨਜ਼ ਮੈਡਲ। ਉਹਨਾਂ ਨੇ ਦੱਸਿਆ ਕਿ ਪਟਿਆਲਾ ਵਿੰਗ ਦੀ ਲੜਕਿਆਂ ਦੀ ਟੀਮ ਨੇ ਗੋਲਡ ਮੈਡਲ ਤੇ ਪਟਿਆਲੇ ਜਿਲੇ ਦੀ ਬਾਸਕਿਟਬਾਲ ਟੀਮ ਨੇ ਅੰਡਰ 17 ਅੰਤਰ ਜਿਲ੍ਹਾ ਸਕੂਲ ਖੇਡਾਂ  ਦੇ ਵਿੱਚ ਬਰਾਉਨਜ਼ ਮੈਡਲ ਜਿੱਤਿਆ।

ਅੱਜ ਮੁੱਖ ਮਹਿਮਾਨ ਦੇ ਤੌਰ ਤੇ ਜਿਲਾ ਸਿੱਖਿਆ ਅਫਸਰ ਸ੍ਰੀ ਸੰਜੀਵ ਸ਼ਰਮਾ ਜੀ ਨੇ ਉਚੇਚੇ ਤੌਰ ਤੇ ਪੀਐਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਬਾਸਕਟਬਾਲ ਦੇ ਖਿਡਾਰੀਆਂ ਨੂੰ ਟਰਾਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਪ੍ਰਿੰਸੀਪਲ ਵਿਜੇ ਕਪੂਰ,ਅਮਰਜੋਤ ਸਿੰਘ ਕੋਚ,ਰਮਨੀਕ ਅਹੂਜਾ ਕੋਚ ਤੇ ਵਿੰਗ ਦੇ ਕੈਪਟਨ ਦਾਨਿਸ਼,ਜਿਲੇ ਦੀ ਟੀਮ ਦੇ ਕੈਪਟਨ ਯਸ਼ਪ੍ਰੀਤ ਨੂੰ ਤੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਤੇ ਸੁਖਵਿੰਦਰ ਸਿੰਘ,ਹਰਦੀਪ ਕੌਰ,ਕਮਲਜੀਤ ਕੌਰ,ਹਰਵੀਰ ਕੌਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top