Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 7:08 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ 'ਚ-ਡਿਪਟੀ ਕਮਿਸ਼ਨਰ

ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ 'ਚ-ਡਿਪਟੀ ਕਮਿਸ਼ਨਰ

ਪਟਿਆਲਾ, 29 ਅਕਤੂਬਰ : ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ।

ਇਹ ਜਾਣਕਾਰੀ ਪ੍ਰਦਾਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਸਲਫ਼ੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ।

ਇਸ ਪ੍ਰੋਗਰਾਮ ਦੀਆਂ ਤਿਆਰੀਆਂ ਬਾਬਤ ਬੈਠਕ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਦੀਆਂ ਤਿਆਰੀਆਂ ਲਈ ਡਿਊਟੀਆਂ ਸੌਂਪੀਆਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਾਨਾਮੱਤੀ ਸ਼ਹਾਦਤ ਦੇ 350 ਸਾਲਾ ਦਿਹਾੜੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾ ਰਹੀ ਹੈ।

ਏ.ਡੀ.ਸੀ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਵੱਧ ਤੋਂ ਵੱਧ ਸੰਗਤ ਨੂੰ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਇਹ ਲਾਈਟ ਐਂਡ ਸਾਂਊਂਡ ਸ਼ੋਅ ਪੋਲੋ ਗਰਾਊਂਡ ਵਿਖੇ 4 ਨਵੰਬਰ ਦੀ ਸ਼ਾਮ 7 ਵਜੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ”ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਈਏ, ਜਿਸ ਲਈ ਸਮੂਹ ਸੰਗਤ ਨੂੰ ਇਸ ਸਮਾਗਮ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਹੈ।”

ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਹਿਤ 20 ਨਵੰਬਰ ਨੂੰ ਬਠਿੰਡਾ ਤੋਂ ਮਹਾਨ ਨਗਰ ਕੀਰਤਨ ਦੇ ਰੂਪ ‘ਚ ਚੱਲਣ ਵਾਲੀ ਧਾਰਮਿਕ ਯਾਤਰਾ ਮਾਲਵਾ-2 ਯਾਤਰਾ 21 ਨਵੰਬਰ ਨੂੰ ਪਟਿਆਲਾ ਵਿਖੇ ਪੁੱਜ ਰਹੀ ਹੈ ਜਿਸ ਲਈ ਪੁਲਿਸ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਦੇਣ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਜਗ੍ਹਾ-ਜਗ੍ਹਾ ਸਵਾਗਤ ਕਰਨ ਦੀਆਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬਾਨ ਨਾਲ ਸਬੰਧਤ 36 ਵੱਖ-ਵੱਖ ਅਸਥਾਨਾਂ ਵਿਖੇ ਵੀ ਧਾਰਮਿਕ ਸਮਾਗਮਾਂ ਸਮੇਤ ਕਵੀ ਦਰਬਾਰ ਕਰਵਾਏ ਜਾਣਗੇ।

ਇਸ ਮੌਕੇ ਐਸ.ਪੀ. ਸਥਾਨਕ ਵੈਭਵ ਚੌਧਰੀ, ਏ.ਡੀ.ਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਊਸ਼ ਅਗਰਵਾਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਫਾਇਰ ਅਫ਼ਸਰ ਰਜਿੰਦਰ ਕੌਸ਼ਲ, ਡਾ. ਨਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top