Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:00 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਨੇ ਨਹਿਰੂ ਪਾਰਕ ਵਿੱਚ ਚੇਕ ਕੀਤੀ ਹਾਜ਼ਰੀ ਰਿਪੋਰਟ

ਮੇਅਰ ਨੇ ਨਹਿਰੂ ਪਾਰਕ ਵਿੱਚ ਚੇਕ ਕੀਤੀ ਹਾਜ਼ਰੀ ਰਿਪੋਰਟ

ਪਟਿਆਲਾ, 29 ਅਕਤੂਬਰ  — ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਸਫ਼ਾਈ ਅਤੇ ਪਾਰਕਾਂ ਦੀ ਸੰਭਾਲ ਨੂੰ ਲੈ ਕੇ ਚਲ ਰਹੀ ਮੁਹਿੰਮ ਦੇ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਨੇ ਸਵੇਰੇ ਨਹਿਰੂ ਪਾਰਕ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਮੇਅਰ ਨੇ ਪਾਰਕ ਵਿੱਚ ਤਾਇਨਾਤ ਸਫਾਈ ਮੁਲਾਜ਼ਮਾਂ ਅਤੇ ਮਾਲੀਆਂ ਦੀ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ। ਉਨ੍ਹਾਂ  ਮੁਲਾਜ਼ਮ ਗੈਰ ਹਾਜ਼ਰ ਪਾਏ ਜਾਣ ’ਤੇ ਨਾਰਾਜ਼ਗੀ ਵੀ ਜਤਾਈ ਅਤੇ ਮੁਲਾਜ਼ਮਾਂ ਨੂੰ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਵੀ ਦਿੱਤੀ।

ਮੇਅਰ ਨੇ ਕਿਹਾ ਕਿ ਪਾਰਕ ਲੋਕਾਂ ਦੀ ਸਿਹਤ ਅਤੇ ਸੈਰ–ਸਪਾਟੇ ਲਈ ਬਹੁਤ ਮਹੱਤਵਪੂਰਨ ਹਨ, ਇਸ ਲਈ ਉਨ੍ਹਾਂ ਦੀ ਦੇਖਭਾਲ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਡਿਊਟੀ ਨੂੰ ਇਮਾਨਦਾਰੀ ਅਤੇ ਸਮਝਦਾਰੀ ਨਾਲ ਨਿਭਾਇਆ ਜਾਵੇ।ਦੌਰੇ ਦੌਰਾਨ ਉਹਨਾਂ ਨੇ ਪਾਰਕ ਵਿੱਚ ਚੱਲਣ ਵਾਲੇ ਟ੍ਰੈਕ, ਪੌਦਿਆਂ ਦੀ ਹਾਲਤ, ਬੈਂਚਾਂ ਅਤੇ ਸਫਾਈ ਪ੍ਰਬੰਧ ਦਾ ਵੀ ਜਾਇਜ਼ਾ ਲਿਆ।

ਮੇਅਰ ਨੇ ਕਿਹਾ ਕਿ ਨਗਰ ਨਿਗਮ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਪਾਰਕਾਂ ਅਤੇ ਸਫ਼ਾਈ ਪ੍ਰਬੰਧ ਦੀ ਵੀ ਅਚਾਨਕ ਜਾਂਚ ਕਰੇਗਾ। ਉਹਨਾਂ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੁਚਾਰੂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਅੰਤ ਵਿੱਚ, ਮੇਅਰ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਨਾਲ ਯੋਗਦਾਨ ਪਾਉਣ ਤਾਂ ਜੋ ਪਟਿਆਲਾ ਹੋਰ ਸੁੰਦਰ ਅਤੇ ਸਿਹਤਮੰਦ ਬਣ ਸਕੇ।

Advertisement
Advertisement
Advertisement
Advertisement
Scroll to Top