Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:29 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲਾਂ 'ਚ ਦੂਜੇ ਦਿਨ 'ਗੁਰੂ ਲਾਧੋ ਰੇ' ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ

ਸਕੂਲਾਂ 'ਚ ਦੂਜੇ ਦਿਨ 'ਗੁਰੂ ਲਾਧੋ ਰੇ' ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਤਹਿਤ ਅੱਜ ‘ਗੁਰੂ ਲਾਧੋ ਰੇ’ ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ ਕਰਵਾਇਆ ਗਿਆ।

ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਦੂਜੇ ਦਿਨ ਦਾ ਲੈਕਚਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰਗੱਦੀ ਮਿਲਣ ਤੋਂ ਬਾਅਦ ਭਾਈ ਮੱਖਣ ਸ਼ਾਹ ਲੁਬਾਣਾ ਵੱਲੋਂ ਬਾਬਾ ਬਕਾਲਾ ਵਿਖੇ ਗੁਰੂ ਸਾਹਿਬ ਨੂੰ ‘ਗੁਰੂ ਲਾਧੋ ਰੇ’ ਆਖ ਕੇ ਪ੍ਰਗਟ ਕਰਨ ਦਾ ਪ੍ਰਸੰਗ ਸੁਣਾਇਆ ਗਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ 13 ਬਲਾਕ ਪੱਧਰ ‘ਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਸ ਤਰ੍ਹਾਂ ਹਰੇਕ ਬਲਾਕ ‘ਚੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ ਹੈ ਅਤੇ ਇਹ ਵਿਦਿਆਰਥੀ 21 ਨਵੰਬਰ ਨੂੰ ਜ਼ਿਲ੍ਹਾ ਪੱਧਰ ‘ਤੇ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਉਨ੍ਹਾਂ ਹੋਰ ਕਿਹਾ ਕਿ ਸਾਰੇ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਲੈਕਚਰ ਲੜੀ 27 ਨਵੰਬਰ ਤੱਕ ਜਾਰੀ ਰਹੇਗੀ ਅਤੇ ਰੋਜ਼ਾਨਾ ਹੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਦੇ ਜੀਵਨ ਨਾਲ ਰੂਬਰੂ ਕਰਵਾਉਣ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ।

Advertisement
Advertisement
Advertisement
Advertisement
Scroll to Top