ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Wednesday, 23 August, 2023, 08:01 PM

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 23 ਅਗਸਤ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰੀ ਬਾਰਿਸ਼ ਦੇ ਚਲਦਿਆ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ 2023 ਦਿਨ ਸ਼ਨਿਚਰਵਾਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
