Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਪਟਿਆਲਾ, 11 ਨਵੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਇੱਕ ਵੈਬੀਨਾਰ ਕੀਤਾ  ਗਿਆ।

ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਦੱਸਿਆ ਕਿ ਇਹ ਸਮਾਗਮ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮੈਂਬਰ ਸਕੱਤਰ ਨਵਜੋਤ ਕੌਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਵਤਾਰ ਸਿੰਘ ਦੀ  ਅਗਵਾਈ ਵਿੱਚ ਕਰਵਾਏ ਗਏ ਹਨ।ਅਮਨਦੀਪ ਕੰਬੋਜ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਸੰਬੋਧਨ ਕਰ‌ਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ ਕਰਵਾਇਆ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨਾਲ ਹੋਏ ਵੈਬੀਨਾਰ ਦੌਰਾਨ ਵਾਈਸ ਚਾਂਸਲਰ ਡਾ. ਰਤਨ ਸਿੰਘ, ਪੰਜਾਬ ਯੂਨੀਵਰਸਿਟੀ ਦੇ ਸੀਨੀਅਰ ਰਿਸਰਚ ਫੈਲੋ ਪਲਵੀ ਭਾਰਦਵਾਜ ਤੇ ਐਸੋਸੀਏਟ ਡੀਨ ਅਕੈਡਿਮਕ ਡਾ. ਅਮੀਤੋਜ ਸਿੰਘ ਨੇ ਵੀ ਸੰਬੋਧਨ ਕੀਤਾ। ਜਦੋਂਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਸੈਮੀਨਾਰ ਦੌਰਾਨ ਅਭੀਨੰਦਨ ਬਸੀ ਸਮੇਤ ਪੈਨਲ ਵਕੀਲ ਰਵਿੰਦਰ ਕੌਰ ਜੱਸੜ ਅਤੇ ਪਰਮਵੀਰ ਸਿੰਘ ਨੇ ਵੀ ਸੰਬੋਧਨ ਕੀਤਾ।

Scroll to Top