Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਨਾਭਾ, 11 ਨਵੰਬਰ : ਨਾਭਾ ਦੇ ਪਿੰਡ ਅਗੌਲ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ ਨੂੰ ਸਰਵਣ ਕੀਤਾ।

ਗੁਰਦੁਆਰਾ ਪਾਤਸ਼ਾਹੀ ਨੌਂਵੀਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ ਦੇ 350 ਸਾਲਾ ਸਮੇਤ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਜਥਾ ਜਸਪਾਲ ਸਿੰਘ ਨਾਭਾ ਵਾਲੇ ਤੇ ਕਾਰ ਸੇਵਾ ਵਾਲੇ ਜਥੇਦਾਰ ਬਾਬਾ ਮੰਗਾ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ।

ਬੀ.ਡੀ.ਪੀ.ਓ. ਬਲਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸਰਪੰਚ ਸੰਦੀਪ ਕੌਰ, ਉਕਾਂਰ ਸਿੰਘ ਅਗੌਲ ਤੇ ਸਕੱਤਰ ਜਸਵੰਤ ਸਿੰਘ ਰੋਹਟਾ ਸਮੇਤ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ।

Scroll to Top