Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:13 pm

+91 90915 01313 , +91 90916 01313

punjabbanni@gmail.com
punjabbani@yahoo.com

ਜਨ ਹਿੱਤ ਸੰਮਤੀ ਵੱਲੋਂ ਬਾਫ ਮੈਰਾਥਨ ਕਰਵਾਉਣਾ ਸ਼ਲਾਘਾਯੋਗ ਉਪਰਾਲਾ :  ਡੀਸੀ

ਜਨ ਹਿੱਤ ਸੰਮਤੀ ਵੱਲੋਂ ਬਾਫ ਮੈਰਾਥਨ ਕਰਵਾਉਣਾ ਸ਼ਲਾਘਾਯੋਗ ਉਪਰਾਲਾ :  ਡੀਸੀ

ਪਟਿਆਲਾ, 12 ਨਵੰਬਰ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ  ਦੀ ਅਗਵਾਈ ਹੇਠ 16 ਨਵੰਬਰ ਨੂੰ ਕਰਵਾਈ ਜਾ ਰਹੀ 12 ਵੀ ਹਾਫ ਮੈਰਾਥਨ ਜੌ ਕਿ ਬ੍ਰਿਟਿਸ਼ ਇੰਡੀਅਨ ਦੌੜਾਕ ਫੋਜਾਂ ਸਿੰਘ ਜੀ ਨੂੰ ਸਮਰਪਿਤ ਹੈ ਦਾ ਸੱਦਾ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਪ੍ਰੀਤੀ ਯਾਦਵ  ਜੀ ਨੂੰ ਦਿੱਤਾ ਗਿਆ । ਵਿਸ਼ੇਸ਼ ਤੋਰ  ਤੇ ਮੀਤ ਪ੍ਰਧਾਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਪ੍ਰੈਸ ਸਕੱਤਰ ਸਟੇਟ ਐਵਾਰਡੀ  ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਪ੍ਰੀਤੀ ਯਾਦਵ ਜੀ  ਨੇ ਕਿਹਾ ਕਿ ਜਨ ਹਿੱਤ ਸੰਮਤੀ ਦੇ ਪ੍ਰਧਾਨ  ਐਸ ਕੇ ਗੋਤਮ  ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਬ੍ਰਿਟਿਸ਼ ਇੰਡੀਅਨ ਦੌੜਾਕ ਫੋਜਾਂ ਸਿੰਘ ਜੀ ਨੂੰ ਸਮਰਪਿਤ   ਹਾਫ ਮੈਰਾਥਨ ਦਾ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ ਹੈ।

ਉਹਨਾਂ ਕਿਹਾ ਕਿ ਇਸ ਹਾਫ ਮੈਰਾਥਨ ਵਿੱਚ ਪਬਲਿਕ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰੇ ।ਇਸ ਮੌਕੇ ਸਟੇਟ ਐਵਾਰਡੀ ਵਿਨੋਦ ਸ਼ਰਮਾ ਜਰਨਲ ਸਕੱਤਰ ਜਨ ਹਿੱਤ ਸੰਮਤੀ ਨੇ ਦੱਸਿਆ ਕਿ ਇਹ ਹਾਫ ਮੈਰਾਥਨ 21 ਕਿਲੋਮੀਟਰ,10 ਕਿਲੋਮੀਟਰ,5 ਕਿਲੋਮੀਟਰ ਜੌਂ ਕਿ ਚਿੱਪ ਰਾਹੀਂ ਕਰਵਾਈ ਜਾਵੇਗੀ ਅਤੇ ਜੇਤੂਆਂ ਨੂੰ ਨਕਦ ਇਨਾਮ, ਮੈਡਲ, ਸਰਟੀਫਿਕੇਟ,ਟੀ ਸ਼ਰਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top