Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:59 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਐਨ ਕੇ ਜੈਨ ਦੀ ਅਗਵਾਈ ਹੇਠ ਬੱਚਿਆਂ ਨੂੰ ਬੂਟ ਵੰਡੇ ਗਏ

ਪ੍ਰਧਾਨ ਐਨ ਕੇ ਜੈਨ ਦੀ ਅਗਵਾਈ ਹੇਠ ਬੱਚਿਆਂ ਨੂੰ ਬੂਟ ਵੰਡੇ ਗਏ

ਪਟਿਆਲਾ, 12 Nov : ਪਟਿਆਲਾ ਅਗਰਵਾਲ ਇੰਟੈਲੈਕਚੁਅਲ ਫੋਰਮ ਵੱਲੋਂ ਸਥਾਨਕ ਸ਼੍ਰੀ ਰਾਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਧਾਨ ਨਰੇਸ਼ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਬੂਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 141 ਸਕੂਲੀ ਬੱਚਿਆਂ ਨੂੰ ਬਾਟਾ ਕੰਪਨੀ ਦੇ ਬੂਟ ਦਿੱਤੇ ਗਏ।

ਪ੍ਰਧਾਨ ਨਰੇਸ਼ ਕੁਮਾਰ ਜੈਨ ਨੇ ਦੱਸਿਆ ਕਿ ਸ਼੍ਰੀ ਰਾਮ ਆਰੀਆ ਸੀਨੀਅਰ ਸੈਕੰਡਰੀ ਸਕੂਲ, ਐਸ ਡੀ ਐਸ ਈ ਸੀਨੀਅਰ ਸੈਕੰਡਰੀ ਸਕੂਲ, ਆਰੀਆ ਕਨਿਆ ਸੀਨੀਅਰ ਸੈਕੰਡਰੀ ਸਕੂਲ, ਢੁੱਡੀਅਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਹਿੰਦੂ ਸੇਵਾ ਸਮਿਤੀ ਹਾਈ ਸਕੂਲ, ਜੈਨ ਗਰਲਜ਼ ਹਾਈ ਸਕੂਲ ਅਤੇ ਐਸ ਡੀ ਹਾਈ ਸਕੂਲ ਲਟੂਰਪੁਰਾ ਇਹਨਾਂ ਸਾਰੇ ਐਡਿਡ ਸਕੂਲਾਂ ਦੇ ਬੱਚਿਆਂ ਨੂੰ ਬੂਟ ਵੰਡੇ ਗਏ।

ਕਾਰਜਕ੍ਰਮ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਉਚਾਰਨ ਨਾਲ ਕੀਤੀ ਗਈ।  ਵੀ ਕੇ ਮੋਦੀ ਨੇ ਮੰਚ ਸੰਜਾਲਨ ਕੀਤਾ ਤੇ ਐਨ ਕੇ ਜੈਨ ਨੇ ਸੰਗਠਨ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੱਤੀ।  ਉਨ੍ਹਾਂ ਨੇ ਦੱਸਿਆ ਕਿ ਜ਼ਿਆਦਾਤਰ ਸੇਵਾ ਕਾਰਜ ਸਕੂਲੀ ਬੱਚਿਆਂ ਨਾਲ ਸੰਬੰਧਤ ਹਨ। ਇਸ ਤੋਂ ਇਲਾਵਾ ਵੱਖ- ਵੱਖ ਆਸ਼ਰਮਾਂ ਵਿੱਚ ਭੋਜਨ ਸੇਵਾ, ਲੋੜਵੰਦਾਂ ਲਈ ਵਧੀਆ ਗੁਣਵੱਤਾ ਦੇ ਡਬਲ ਬੈੱਡ ਕੰਬਲ ਵੰਡਣਾ, ਮੈਡੀਕਲ ਚੈਕਅਪ ਕੈਂਪ ਲਗਾਉਣਾ ਆਦਿ ਸ਼ਾਮਲ ਹਨ।

ਸੰਗਠਨ ਦੇ ਉਪ-ਪ੍ਰਧਾਨ ਡੀ ਕੇ ਜੈਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਕਰਨ ਦੇ ਸੁਝਾਅ ਦਿੱਤੇ।  ਪ੍ਰਿੰਸੀਪਲ ਐਸ ਬੀ ਮੰਗਲਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਸੰਗਠਨ ਦੇ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕੀਤੀ।

Scroll to Top