Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣੀ ਵਿਸ਼ਵ ਜੇਤੂ ਖਿਡਾਰਨ ਦਾ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕਰਕੇ ਕੀਤਾ ਗਿਆ ਵਿਸ਼ੇਸ਼ ਸਨਮਾਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 23 August, 2023, 05:53 PM

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣੀ ਵਿਸ਼ਵ ਜੇਤੂ ਖਿਡਾਰਨ ਦਾ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕਰਕੇ ਕੀਤਾ ਗਿਆ ਵਿਸ਼ੇਸ਼ ਸਨਮਾਨ
 
ਕੋਚ ਸ. ਰੰਧਾਵਾ ਨੂੰ ਵੀ 21 ਹਜ਼ਾਰ ਦੀ ਸਨਮਾਨ ਰਾਸ਼ੀ ਭੇਟ ਕੀਤੀ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕਾਲਜ ਦੇ ਵਿਸ਼ਵ ਜੇਤੂ ਖਿਡਾਰੀਆਂ ਦੇ ਸਨਮਾਨ ਲਈ ਕਰਾਏ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਅੱਜ ਕਾਲਜ ਦੀ ਵਿਸ਼ਵ ਜੇਤੂ ਵਿਦਿਆਰਥਣ ਪ੍ਰਨੀਤ ਦਾ ਇਕ ਲੱਖ ਰੁਪਏ ਦੀ ਰਾਸ਼ੀ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਵਰਨਣਯੋਗ ਹੈ ਕਿ ਪ੍ਰਨੀਤ ਖ਼ਾਲਸਾ ਕਾਲਜ ਵਿੱਚ ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਹੈ, ਜਿਸ ਨੇ ਪਿਛਲੇ ਸਮੇਂ ਦੌਰਾਨ ਆਰਚਰੀ ਦੀ ਵਰਲਡ ਚੈਂਪੀਅਨਸ਼ਿਪ ਜੋ ਕਿ ਜਰਮਨੀ ਦੇ ਸ਼ਹਿਰ ਬਰਲਿਨ ਵਿਖੇ ਹੋਈ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ। ਵਿਸ਼ੇਸ਼ ਤੌਰ ‘ਤੇ ਵਰਣਨਯੋਗ ਹੈ ਕਿ ਇਸ ਪੱਧਰ ਦੇ ਮੁਕਾਬਲਿਆਂ ਵਿੱਚ ਭਾਰਤ ਨੂੰ ਇਹ ਉਪਲੱਬਧੀ 40 ਸਾਲ ਬਾਅਦ ਹਾਸਲ ਹੋਈ ਹੈ। ਕਾਲਜ ਦੀ ਇਸ ਖਿਡਾਰਨ ਦੀ ਪ੍ਰਾਪਤੀ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਅਤੇ ਦੇਸ਼ ਦੇ ਖੇਡ ਮੰਤਰੀ ਵੱਲੋਂ ਟਵੀਟ ਕਰਕੇ ਵਧਾਈ ਵੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਆਰਚਰੀ ਵਰਲਡ ਕੱਪ ਜੋ ਕਿ ਫਰਾਂਸ ਵਿੱਚ ਹੋਇਆ ਸੀ ਉਸ ਮੁਕਾਬਲੇ ਵਿੱਚ ਵੀ ਇਸ ਵਿਦਿਆਰਥਣ ਨੇ ਭਾਰਤ ਲਈ ਗੋਲਡ ਮੈਡਲ ਹਾਸਲ ਕੀਤਾ ਸੀ। ਇਸ ਵਿਦਿਆਰਥਣ ਨੂੰ ਬੀਤੇ ਕੱਲ੍ਹ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਦੇਸ਼ ਦੀ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਤੀ ਮੁਰਮੂ ਅਤੇ ਖੇਡ ਮੰਤਰੀ ਵੱਲੋਂ ਵੀ ਸਨਮਾਨਿਤ ਕੀਤਾ ਗਿਆ।
ਕਾਲਜ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸ. ਸੁਰਜੀਤ ਸਿੰਘ ਰੱਖੜਾ ਸਕੱਤਰ ਕਾਲਜ ਗਵਰਨਿੰਗ ਬਾਡੀ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਸਤਵਿੰਦਰ ਸਿੰਘ ਟੌਹੜਾ ਵੱਲੋਂ ਸ਼ਿਰਕਤ ਕੀਤੀ ਗਈ। ਖਿਡਾਰਣ ਦੇ ਸਨਮਾਨ ਦੇ ਨਾਲ-ਨਾਲ ਪ੍ਰਨੀਤ ਦੇ ਕੋਚ ਸ. ਸੁਰਿੰਦਰ ਸਿੰਘ ਰੰਧਾਵਾ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਸ. ਰੰਧਾਵਾ ਦੀ ਰਹਿਨੁਮਾਈ ਵਿੱਚ 18 ਤੋਂ ਵੱਧ ਖਿਡਾਰੀ ਅੰਤਰਰਾਸ਼ਟਰੀ ਪ੍ਰਾਪਤੀਆਂ ਕਰ ਚੁੱਕੇ ਹਨ।
ਸ. ਸੁਰਜੀਤ ਸਿੰਘ ਰੱਖੜਾ ਨੇ ਇਸ ਮੌਕੇ ਕਾਲਜ ਦੇ ਸਮੂਹ ਸਟਾਫ ਅਤੇ ਖਿਡਾਰਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਕਿ ਕਾਲਜ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦੇ ਨਾਲ ਨਾਲ ਕਾਲਜ ਦਾ ਨਾਮ ਵੀ ਰੌਸ਼ਨ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖ਼ਾਲਸਾ ਕਾਲਜ ਵਿਚ ਆਰਚਰੀ ਅਕੈਡਮੀ ਦੀ ਸਥਾਪਨਾ ਵੀ ਕੀਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਕਾਲਜ ਵਿਚ ਹੀ ਉੱਚ ਦਰਜੇ ਦੀ ਸਿਖਲਾਈ ਦਿੱਤੀ ਜਾ ਸਕੇ।
ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਦੱਸਿਆ ਕਿ ਖ਼ਾਲਸਾ ਕਾਲਜ ਪਟਿਆਲਾ ਅਕਾਦਮਿਕ ਪ੍ਰਾਪਤੀਆਂ ਦੇ ਨਾਲ ਨਾਲ ਖੇਡਾਂ ਦੇ ਪੱਧਰ ਉੱਪਰ ਵੀ ਵਿਸ਼ਵ ਪੱਧਰ ‘ਤੇ ਆਪਣਾ ਚੰਗਾ ਨਾਮ ਰੱਖਦਾ ਹੈ ਸਾਡੇ ਵਿਦਿਆਰਥੀ ਲਗਾਤਾਰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਭਾਰਤ ਦੀ ਰਹਿਨੁਮਾਈ ਕਰਦੇ ਹੋਏ ਪਹਿਲੀਆਂ ਪੋਜ਼ੀਸ਼ਨਾਂ ਹਾਸਿਲ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸਾਡੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਿਖਲਾਈ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਾ ਰਹੇ। ਉੱਚ ਸਿੱਖਿਆ ਅਤੇ ਸਿਖਲਾਈ ਲਈ ਅਸੀਂ ਲਗਾਤਾਰ ਯਤਨਸ਼ੀਲ ਰਹਿੰਦੇ ਹਾਂ। ਇਸ ਮੌਕੇ ਉਨ੍ਹਾਂ ਪ੍ਰਨੀਤ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।
ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਸ. ਸੁਖਮਿੰਦਰ ਸਿੰਘ ਵਿਦਿਆ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ. ਸਤਵਿੰਦਰ ਸਿੰਘ ਟੌਹੜਾ ਵੱਲੋਂ ਵੀ ਇਸ ਵਿਸ਼ੇਸ਼ ਅਵਸਰ ‘ਤੇ ਆਪਣੇ ਵਧਾਈ ਸੰਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਇਹ ਆਸ ਵੀ ਪ੍ਰਗਟ ਕੀਤੀ ਗਈ ਕਿ ਖ਼ਾਲਸਾ ਕਾਲਜ ਪਟਿਆਲਾ ਆਉਣ ਵਾਲੇ ਸਮੇਂ ਵਿੱਚ ਆਪਣੇ ਵਿਸ਼ਵ ਜੇਤੂ ਤੋਂ ਖਿਡਾਰੀਆਂ ਦੇ ਕਾਫਲੇ ਨੂੰ ਹੋਰ ਵੀ ਵੱਡਾ ਕਰ ਲਵੇਗਾ। ਡਾ. ਗੁਰਸ਼ਰਨ ਸਿੰਘ ਡੀਨ, ਸਪੋਰਟਸ ਖ਼ਾਲਸਾ ਕਾਲਜ ਪਟਿਆਲਾ ਨੇ ਜਿੱਥੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਉਥੇ ਕਾਲਜ ਦੇ ਖੇਡ ਨੂੰ ਉਤਸਾਹਿਤ ਕਰਨ ਦੇ ਯਤਨਾਂ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਲਗਨ ਨਾਲ ਕੀਤੀ ਹੋਈ ਮਿਹਨਤ ਹਮੇਸ਼ਾ ਹੀ ਮੰਜ਼ਿਲ ਦੀ ਪ੍ਰਾਪਤੀ ਕਰ ਲੈਂਦੀ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਡਿਪਟੀ ਪ੍ਰਿੰਸਿਪਲ ਡਾ. ਜਸਲੀਨ ਕੌਰ, ਵਾਈਸ ਪ੍ਰਿਸੀਪਲ ਡਾ. ਹਰਵਿੰਦਰ ਕੌਰ ਤੋਂ ਇਲਾਵਾ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।