Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:51 pm

+91 90915 01313 , +91 90916 01313

punjabbanni@gmail.com
punjabbani@yahoo.com

ਤਰਨਤਾਰਨ ਜਿਮਨੀ ਚੋਣਾਂ ਨੂੰ ਲੈ ਕੇ ਆਪ ਨੇਤਾਵਾਂ ਨੇ ਕੀਤੀ ਵਿਸ਼ੇਸ਼ ਮੀਟਿੰਗ

ਤਰਨਤਾਰਨ ਜਿਮਨੀ ਚੋਣਾਂ ਨੂੰ ਲੈ ਕੇ ਆਪ ਨੇਤਾਵਾਂ ਨੇ ਕੀਤੀ ਵਿਸ਼ੇਸ਼ ਮੀਟਿੰਗ

ਪਟਿਆਲਾ 8 ਨਵੰਬਰ : ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਅਤੇ ਹਲਕਾ ਸੰਗਰੂਰ ਤੋ ਇਧਾਇਕ ਨਰਿੰਦਰ ਕੌਰ ਭਰਾਜ ਅਤੇ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪਾਰਟੀ ਦਫਤਰ ਵਿੱਚ ਇਕ ਮੀਟਿੰਗ ਦੌਰਾਨ ਵਿਚਾਰ ਚਰਚਾ ਕੀਤੀ l

ਇਸ ਮੋਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਣ ਦਾ ਦਾਵਾ ਕੀਤਾ ਕਿਓ ਕਿ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਵੱਡੇ ਪੱਧਰ ਤੇ ਨੌਜਵਾਨਾਂ ਨੂੰ ਰੁਜਗਾਰ,ਪੰਜਾਬ ਵਿੱਚ ਆਏ ਹੜਾਂ ਦੀ ਆਪਦਾ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਸਨ ਸਮਗਰੀ ਕਿਸਾਨਾਂ ਨੂੰ ਨੁਕਸਾਨ ਨੂੰ ਦਾ ਮੁਆਵਜਾ ਅਤੇ ਜਿਸਕਾ ਖੇਤ ਉਸਕੀ ਰੇਤ ਸਕੀਮ ਤਹਿਤ ਵੱਡੀ ਰਾਹਤ ਦਿੱਤੀ ਹੈ

ਇਸ ਤੋ ਇਲਾਵਾਂ ਆਵਾਜਾਈ ਦੀ ਸਹੂਲਤਾਂ ਨੁੰ ਦੇਖਦੇ ਹੋਏ ਵੱਡੇ ਪਧਰ ਤੇ ਸੂਬੇ ਭਰ ਵਿੱਚ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਦੀ ਵੱਡੀ ਦੇਣ ਹੈ l ਇਸ ਤੋ ਵੀ ਵੱਡਾ ਸਲਾਘਾਯੋਗ ਕਦਮ ਹੁਣ 26 ਸਾਲਾਂ ਤੋ ਲਟਕਿਆਂ ਸਾਹਪੁਰ ਕੰਡੀ ਡੇਮ ਪ੍ਰੋਜੇਕਟ ਮਾਨ ਸਰਕਾਰ ਵੱਲੋ ਮੁਕਮਲ ਕਰਕੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਵੱਡੀ ਰਾਹਤ ਦਿੱਤੀ ਹੈ l

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਇਸ ਤਰਾਂ ਦੇ ਵਿਕਾਸ ਸੰਬੰਧੀ ਕੰਮ ਕੀਤੇ ਜਾ ਰਹੇ ਹਨ ਜਿਸ ਕਰਕੇ ਤਰਨਤਾਰਨ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਹੈ l ਇਸ ਮੀਟਿੰਗ ਵਿੱਚ ਚੇਅਰਮੈਨ ਢਿੱਲੋਂ ਅਤੇ ਚੋਣ ਪ੍ਰਚਾਰ ਲਈ ਆਏ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਦਸਿਆ ਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਆਪਣੇ ਹੀ ਬਿਆਨਾ ਵਿੱਚ ਬੁਰੀ ਤਰਾਂ ਉਲਝੇ ਹੋਏ ਹਨ ਜਿਸ ਕਰਕੇ ਕਾਂਗਰਸ ਇਸ ਸਮੇਂ ਡਾਵਾਂਡੋਲ ਹੈ,

ਇਸੇ ਤਰਾਂ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਤਰਨਤਾਰਨ ਦੇ ਲੋਕ ਪਸੰਦ ਨਹੀ ਕਰਦੇ ਕਿਓ ਕਿ ਅਕਾਲੀ ਦਲ ਨੇ ਪਹਿਲਾ ਹੀ ਪੰਥ ਦਾ ਵੱਡਾ ਘਾਣ ਕੀਤਾ ਹੈ ਅਤੇ ਭਾਜਪਾ ਨੇ ਕਿਸਾਨਾ ਦੀਆਂ ਮੰਗਾ ਨੁੰ ਲੰਬੇ ਸਮੇਂ ਤੱਕ ਧਰਨਿਆਂ ਅੰਦੋਲਨ ਦੈਰਾਨ ਵੀ ਪੂਰਾ ਨਹੀ ਕਰ ਸਕੀ ,ਜਿਸ ਕਰਕੇ ਰਵਾਇਤੀ ਪਾਰਟਿਆ ਤੋਂ ਕਿਸਾਨ ਨਾਰਾਜ ਹਨ ਅਤੇ ਇਸ ਕਰਕੇ ਤਰਨਤਾਰਨ ਵਿਖੇ ਰਾਵਿਤੀ ਪਾਰਟੀਆ ਦਾ ਕੋਈ ਆਧਾਰ ਨਹੀ ਹੈ l ਇਸ ਮੋਕੇ ਡਾ,ਤਸਵੀਰ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ ,ਸਰਪੰਚ ਸੰਤੋਖ ਸਿੰਘ, ਚਰਨਜੀਤ ਚੀਮਾਂ ਬਲਾਕ ਪ੍ਰਧਾਨ ਮਾਲੇਰਕੋਟਲਾ, ਚੇਅਰਮੈਂਨ ਬਰਖਾ ਰਾਮ ,ਗੁਰਪਿੰਦਰ ਸਿੰਘ ਛੀਨਾ,ਮਨਦੀਪ ਜੋਲਾ ,ਰਜਿੰਦਰ ਸਿੰਘ ਕੋਹਲੀ ਆਦਿ ਵੀ ਇਸ ਵਿਚਾਰ ਚਰਚਾ ਵਿੱਚ ਸਾਮਿਲ ਸਨ l

Advertisement
Advertisement
Advertisement
Advertisement
Scroll to Top