Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:55 pm

+91 90915 01313 , +91 90916 01313

punjabbanni@gmail.com
punjabbani@yahoo.com

ਐਮ.ਐਲ.ਏ. ਜੌੜਾਮਾਜਰਾ ਵੱਲੋਂ 1.50 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਉਦਘਾਟਨ

ਐਮ.ਐਲ.ਏ. ਜੌੜਾਮਾਜਰਾ ਵੱਲੋਂ 1.50 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਉਦਘਾਟਨ

ਸਮਾਣਾ, ਡਕਾਲਾ, 10 ਨਵੰਬਰ : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਤਹਿਤ ਸਮਾਣਾ ਹਲਕੇ ਦੇ ਹਰ ਪਿੰਡ ਤੇ ਸਮਾਣਾ ਸ਼ਹਿਰ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਤੋਂ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ 30 ਖੇਡਾਂ ਦੇ ਮੈਦਾਨ ਬਣਾਂਏ ਜਾ ਰਹੇ ਹਨ ਤੇ ਇਸ ਲਈ ਟੈਂਡਰ ਲੱਗ ਚੁੱਕਾ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਇਕੱਲੀਆਂ 100 ਦਿਹਾਤੀ ਲਿੰਕ ਸੜਕਾਂ ਦੇ ਨਵ ਨਿਰਮਾਣ ਤੇ ਮੁਰੰਮਤ ਲਈ 32.17 ਕਰੋੜ ਰੁਪਏ ਨਾਲ ਕੰਮ ਤੇਜੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ ਜਦੋਂਕਿ ਹੋਰ ਬਾਕੀ ਕੰਮ ਤੇ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਨਵੇਂ ਤੇ ਪੁਰਾਣੇ ਡਕਾਲਾ ਲਈ ਪੰਚਾਇਤ ਘਰ ਬਣਾਉਣ ਵਾਸਤੇ 25 ਲੱਖ ਰੁਪਏ ਦੀ ਮਨਜ਼ੂਰੀ ਦਾ ਪੱਤਰ ਸੌਂਪਿਆ ਗਿਆ ਹੈ ਅਤੇ ਪਿੰਡ ‘ਚ ਸੀਵਰੇਜ ਪ੍ਰਣਾਲੀ ਸਮੇਤ 78.65 ਲੱਖ ਰੁਪਏ ਦੀ ਲਾਗਤ ਕੰਕਰੀਟ ਦੀ ਬਣਾਈ ਗਈ ਵੱਡੀ ਫਿਰਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਹਲਕੇ ਦੇ ਇਸ ਵੱਡੇ ਪਿੰਡ ਡਕਾਲਾ ਲਈ ਗਰਾਊਂਡ, ਸੀਵਰੇਜ, ਛੱਪੜਾਂ, ਪਾਣੀ ਦੀ ਨਿਕਾਸੀ, ਬਣਨ ਵਾਲੇ ਰਸਤਿਆਂ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਮਾਣਾ ਹਲਕੇ ਵਿੱਚ ਕੋਈ ਵਿਕਾਸ ਕਾਰਜ ਬਕਾਇਆ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਦਿੱਤੀ ਤਰਜੀਹ ਦੇ ਵੀ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਮਨਿੰਦਰ ਸਿੰਘ ਬਲਾਕ ਪ੍ਰਧਾਨ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਸਰਪੰਚ ਹਰਕਿੰਦਰ ਸਿੰਘ, ਸਰਪੰਚ ਅਮਰਦੀਪ ਸਿੰਘ, ਕੁਲਜੀਤ ਸਿੰਘ ਰੰਧਾਵਾ, ਮਨਬੀਰ ਸਿੰਘ ਡਕਾਲਾ, ਪਵਿੱਤਰ ਸਿੰਘ, ਅੰਮ੍ਰਿਤ ਸਿੰਘ ਤਲਵੰਡੀ, ਜੇਈ ਸੁਨੀਲ ਕੁਮਾਰ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਸਮੇਤ ਹੋਰ ਪਿੰਡਾਂ ਦੇ ਮੋਹਤਬਰ ਮੌਜੂਦ ਸਨ।

Advertisement
Advertisement
Advertisement
Advertisement
Scroll to Top