Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:13 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ 

ਪਟਿਆਲਾ 10 ਨਵੰਬਰ –  ਡਿਪਟੀ ਕਮਿਸ਼ਨਰ ਪਟਿਆਲਾ ਡਾ ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀਆਂ ਆਮ ਚੋਣਾ-2025 ਦੌਰਾਨ ਸੁਰੱਖਿਆ ਅਤੇ ਪ੍ਰਬੰਧਕੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜਾ  ਲਿਆ । ਓਹਨਾ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ੀਤਾ ਅਤੇ ਸ਼ਾਂਤੀਪੂਰਨ ਢੰਗ ਨਾਲ ਪੂਰਾ ਕਰਵਾਉਣਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਹਰ ਪਿੰਡ ਅਤੇ ਬੂਥ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਜਿੱਥੇ ਸੰਵੇਦਨਸ਼ੀਲ ਜਾਂ ਅਤਿ-ਸੰਵੇਦਨਸ਼ੀਲ ਬੂਥ ਹੋਣ, ਉਨ੍ਹਾਂ ਦੀ ਪਛਾਣ ਕਰਕੇ ਵਾਧੂ ਪੁਲਿਸ ਫੋਰਸ ਤੈਨਾਤ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਵੇਦਨਸ਼ੀਲ ਬੂਥਾਂ ਅਤੇ ਨੌਮੀਨੇਸ਼ਨ ਸੈਂਟਰਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਸਾਰੀ ਗਤੀਵਿਧੀ ’ਤੇ ਨਿਗਰਾਨੀ ਰਹੇ।
     ਡੀ.ਸੀ. ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਖੇਤਰਾਂ ਵਿੱਚ ਚੋਣਾਂ ਨਾਲ ਸਬੰਧਤ ਤਿਆਰੀਆਂ ਦਾ ਨਿੱਜੀ ਤੌਰ ’ਤੇ ਨਿਰੀਖਣ ਕਰਨ ਅਤੇ ਸਾਰੇ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਹਰ ਮਤਦਾਨ ਕੇਂਦਰ ’ਤੇ ਸਾਫ਼-ਸਫਾਈ, ਬਿਜਲੀ, ਪਾਣੀ ਅਤੇ ਆਵਾਜਾਈ ਦੀ ਵਿਵਸਥਾ ਯਕੀਨੀ ਬਣਾਈ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ।
         ਇਸ ਮੌਕੇ ਐਸ ਪੀ ਵੈਭਵ ਚੌਧਰੀ, ਵਧੀਕ ਡਿਪਟੀ ਕਮਿਸ਼ਨਰਜ਼ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ,  ਨਵਰੀਤ ਕੌਰ ਸੇਖੋਂ, ਐਸ ਡੀ ਐਮ ਜ ਕਿਰਪਾਲ ਵੀਰ ਸਿੰਘ, ਅਸ਼ੋਕ ਕੁਮਾਰ, ਜਸ਼ਨਪ੍ਰੀਤ ਕੌਰ ਗਿੱਲ,  ਇਸਮਤ ਵਿਜੈ ਸਿੰਘ, ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Advertisement
Advertisement
Advertisement
Advertisement
Scroll to Top