Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲਾਂ 'ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ

ਸਰਕਾਰੀ ਸਕੂਲਾਂ 'ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ

ਪਟਿਆਲਾ, 10 ਨਵੰਬਰ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚੋਂ ਪਹਿਲਾ ਲੈਕਚਰ ‘ਪ੍ਰਕਾਸ਼ ਸ੍ਰੀ ਗੁਰੂ ਤੇਗ ਬਹਾਦਰ  ਜੀ’ ਸੁਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ‘ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ‘ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ, ਇਸੇ ਤਹਿਤ ਹੀ ਸਕੂਲਾਂ ਵਿੱਚ ਵੀ ਵਿਸ਼ੇਸ਼ ਲੈਕਚਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 15-ਦਿਨਾਂ ਦਾ ਲਾਜ਼ਮੀ ਵਿਦਿਅਕ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ।

ਇਸ ਬਾਰੇ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਲੈਕਚਰ ਅੱਜ ਸ਼ੁਰੂ ਹੋ ਗਏ ਹਨ ਅਤੇ ਇਹ ਲਗਾਤਾਰ 27 ਨਵੰਬਰ ਤੱਕ ਜਾਰੀ ਰਹਿਣਗੇ ਅਤੇ ਰੋਜ਼ਾਨਾ ਹੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਦੇ ਜੀਵਨ ਨਾਲ ਰੂਬਰੂ ਕਰਵਾਉਣ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰ ਦੀ ਸਭਾ ਦੌਰਾਨ 10-12 ਮਿੰਟ ਦਾ ਪਹਿਲਾਂ ਤੋਂ ਰਿਕਾਰਡ ਕੀਤਾ ਪਾਠ ਸਰਵਣ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਬਾਰੇ ਦੱਸਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਉਤਸ਼ਾਹ ਨਾਲ ਗੁਰੂ ਸਾਹਿਬ ਦੇ ਜੀਵਨ ਦੇ ਪਹਿਲੇ ਪ੍ਰਸੰਗ ਬਾਰੇ ਜਾਣਕਾਰੀ ਹਾਸਲ ਕੀਤੀ ਹੈ।

Advertisement
Advertisement
Advertisement
Advertisement
Scroll to Top