Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:51 pm

+91 90915 01313 , +91 90916 01313

punjabbanni@gmail.com
punjabbani@yahoo.com

ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ - ਮੇਅਰ

ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ - ਮੇਅਰ

ਪਟਿਆਲਾ, 27 ਨਵੰਬਰ  — ਨਗਰ ਨਿਗਮ ਪਟਿਆਲਾ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਦੇ ਤਹਿਤ ਸ਼ਹਿਰ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਅਤੇ ਖਾਲੀ ਪਲਾਟਾਂ ’ਤੇ ਨਵਾਂ ਘਰ ਬਣਾਉਣ ਲਈ ਲਾਭਪਾਤਰੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਨਗਰ ਨਿਗਮ ਪਟਿਆਲਾ ਵੱਲੋਂ ਅੱਜ ਕਈ ਬਿਨੈਕਾਰਾਂ ਨੂੰ ਸਰਕਾਰ ਵਲੋਂ ਪਾਸ ਕੀਤੇ ਕੇਸਾਂ ਦੇ ਮੰਜ਼ੂਰੀ ਪੱਤਰ ਜਾਰੀ ਕੀਤੇ ਗਏ, ਜਿਸ ਨਾਲ ਹੁਣ ਇਹ ਲਾਭਪਾਤਰੀ 2,50,000 ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਲਈ ਯੋਗ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਆਈ ਏ ਐਸ ਅਤੇ ਕਈ ਕੌਂਸਲਰ ਸਾਹਿਬਾਨ ਵਿਸ਼ੇਸ਼ ਤੌਰ ਤੇ ਮੌਜੂਦ ਸਨ.

ਮੇਅਰ ਨੇ ਦੱਸਿਆ ਕਿ ਇਹ ਯੋਜਨਾ ਕੱਚੇ ਘਰਾਂ ਵਾਲੇ ਗਰੀਬ ਅਤੇ ਸਾਧਾਰਨ  ਪਰਿਵਾਰਾਂ ਲਈ ਵੱਡੀ ਰਾਹਤ ਹੈ। ਨਗਰ ਨਿਗਮ ਪਟਿਆਲਾ ਵਲੋਂ ਬਿਨੈਕਾਰਾਂ ਦੇ ਕੇਸਾਂ ਨੂੰ ਤੇਜ਼ ਕਾਰਵਾਈ ਨਾਲ ਸਰਕਾਰ ਤੱਕ ਭੇਜਿਆ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਮੰਜ਼ੂਰੀ ਮਿਲਣ ਤੋਂ ਬਾਅਦ ਲਾਭਪਾਤਰੀ ਆਪਣੇ ਘਰ ਦੀ ਉਸਾਰੀ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਕਰ ਸਕਣਗੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਹਰ ਸਟੇਜ ਦੀ ਉਸਾਰੀ ਪੂਰੀ ਹੋਣ ’ਤੇ ਬਿਨੈਕਾਰ ਦੀ ਫਾਈਲ ਬਿਲਡਿੰਗ ਬ੍ਰਾਂਚ ਦੁਆਰਾ ਤਸਦੀਕ ਕੀਤੀ ਜਾਂਦੀ ਹੈ। ਇਸਦੀ ਰਿਪੋਰਟ ਅਪਲੋਡ ਹੋਣ ਦੇ ਤੁਰੰਤ ਬਾਅਦ ਹੀ ਸਹਾਇਤਾ ਰਕਮ ਲਾਭਪਾਤਰੀ ਦੇ ਖਾਤੇ ਵਿੱਚ ਭੇਜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ, ਤੇਜ਼ ਅਤੇ ਸਹੂਲਤਮੰਦ ਬਣਾਇਆ ਗਿਆ ਹੈ, ਤਾਂ ਜੋ ਗਰੀਬ ਪਰਿਵਾਰ ਬਿਨਾ ਕਿਸੇ ਰੁਕਾਵਟ ਦੇ ਆਪਣੇ ਸੁਪਨੇ ਦਾ ਪੱਕਾ ਘਰ ਤਿਆਰ ਕਰ ਸਕਣ।

ਮੇਅਰ ਨੇ ਕਿਹਾ ਕਿ ਆਵਾਸ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਪੱਕੀ ਛੱਤ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਅਸੀਂ ਹਰ ਬਿਨੈਕਾਰ ਦੀ ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਹਾਂ ਤਾਂ ਜੋ ਉਹ ਆਪਣੇ ਸੁਪਨੇ ਦਾ ਘਰ ਜਲਦੀ ਬਣਾ ਸਕਣ। ਮੇਅਰ ਨੇ ਇਹ ਵੀ ਕਿਹਾ ਕਿ ਪਟਿਆਲਾ ਵਿੱਚ ਚੱਲ ਰਹੇ ਗਰੀਬ ਪਰਿਵਾਰਾਂ ਨਾਲ ਸਬੰਧਤ ਘਰਾਂ ਦੇ ਕੇਸਾਂ ਨੂੰ ਪਹਿਲ ਤਰਜੀਹ ’ਤੇ ਨਿਪਟਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਲਾਭਪਾਤਰੀਆਂ ਨੂੰ ਵੀ ਇਹ ਸਹਾਇਤਾ ਜਾਰੀ ਕੀਤੀ ਜਾ ਸਕੇ।

ਇਸ ਤਰ੍ਹਾਂ ਮਿਲੇਗੀ 2.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ

 

ਮੇਅਰ ਨੇ ਵਿਸਥਾਰ ਵਿੱਚ ਦੱਸਿਆ ਕਿ ਯੋਜਨਾ ਹੇਠ ਰਕਮ ਚਾਰ ਸਟੇਜਾਂ ਵਿੱਚ ਜਾਰੀ ਕੀਤੀ ਜਾਂਦੀ ਹੈ —

ਨੀਹ (ਡੀ ਪੀ ਸੀ) ਪੂਰਾ ਕਰਨ ਉਪਰੰਤ — 50,000 ਰੁਪਏ

ਲਿੰਟਲ ਲੈਵਲ ਪੂਰਾ ਹੋਣ ਉਪਰੰਤ — 1,00,000 ਰੁਪਏ

ਛੱਤ ਦੇ ਪੱਧਰ ਤੇ — 50,000 ਰੁਪਏ

ਸਕੀਮ ਦੇ ਲੋਗੋ ਵਾਲੇ ਘਰ ਦੀ ਪੂਰੀ ਤਿਆਰੀ ਉਪਰੰਤ — 50,000 ਰੁਪਏ

ਇਸ ਤਰ੍ਹਾਂ ਕੁੱਲ 2,50,000 ਰੁਪਏ ਦੀ ਰਾਸ਼ੀ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਟ੍ਰਾਂਸਫ਼ਰ ਕੀਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top