Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 8:50 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨੇ 12 ਪਿੰਡਾਂ ਦੇ ਸਮੁੱਚੇ ਵਿਕਾਸ ਲਈ ਲੱਖਾਂ ਦੇ ਚੈਕ ਵੰਡੇ

ਸਿਹਤ ਮੰਤਰੀ ਨੇ 12 ਪਿੰਡਾਂ ਦੇ ਸਮੁੱਚੇ ਵਿਕਾਸ ਲਈ ਲੱਖਾਂ ਦੇ ਚੈਕ ਵੰਡੇ

ਪਟਿਆਲਾ/ਨਾਭਾ , 28 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਲਹਿਰ ਨੂੰ ਹੋਰ ਤੇਜ਼ ਕਰਦਿਆਂ 12 ਪਿੰਡਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਚੈਕ ਵੰਡੇ। ਇਹ ਚੈਕ ਪਿੰਡ ਘਮਰੌਦਾ, ਲਾਲੋਦਾ, ਰੋਹਟੀ ਮੌੜਾ, ਹੀਆਣਾ ਕਲਾਂ, ਸ਼ਮਲਾ, ਕਨਸੁਹਾ ਕਲਾਂ, ਧਨੌਰਾ, ਕੈਰੀਅਰ ਇੰਕਲੇਵ, ਮਾਜਰੀ ਅਕਾਲੀਆਂ, ਕਲਵਾ, ਕਸੀਆਨਾ ਅਤੇ ਕਰਮਗੜ੍ਹ ਸਮੇਤ ਕਈ ਹੋਰ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਜਾਰੀ ਕੀਤੇ ਗਏ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਤੱਕ ਵਿਕਾਸ ਦੇ ਲਾਭ ਸਮਾਨ ਰੂਪ ਵਿੱਚ ਪਹੁੰਚਾਉਣਾ ਹੈ, ਤਾਂ ਜੋ ਹਰ ਪਿੰਡ ਵਧੀਆ ਸਹੂਲਤਾਂ ਨਾਲ ਖਿੜ ਸਕੇ। ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਪੰਜ ਸਾਲ ਦੀ ਗਰੰਟੀ ਵਾਲੀਆਂ ਪੱਕੀਆਂ ਸੜਕਾਂ ਬਣਾਈਆਂ ਜਾਣਗੀਆਂ, ਨਵੀਆਂ ਪਾਈਪਾਂ ਲਗਾ ਕੇ ਪੀਣ ਵਾਲੇ ਪਾਣੀ ਦੀ ਸਹੂਲਤ ਮਜ਼ਬੂਤ ਕੀਤੀ ਜਾਵੇਗੀ ਅਤੇ ਨੌਜਵਾਨਾਂ ਲਈ ਖੇਡ ਦੇ ਮੈਦਾਨ, ਪਾਰਕ, ਜਿਮ ਅਤੇ ਸੈਰ–ਸਪਾਟੇ ਦੀਆਂ ਜਗ੍ਹਾ ਤਿਆਰ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪਿੰਡਾਂ ਦੇ ਪੁਰਾਣੇ ਟੋਭਿਆਂ ਦੀ ਸਫਾਈ ਲਈ ਵੀ ਖਾਸ ਵੰਡ ਕੀਤੀ ਗਈ ਹੈ, ਤਾਂ ਜੋ ਸਫਾਈ  ਵਿੱਚ ਸੁਧਾਰ ਹੋਵੇ।

ਇਸ ਮੌਕੇ ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਸਿਰਫ ਵਿਅਕਤੀਆਂ ਦੀ ਸਿਹਤ ਹੀ ਨਹੀਂ, ਸਗੋਂ ਪਸ਼ੂ ਧਨ ਦੀ ਸਿਹਤ ਤੇ ਵੀ ਪੂਰਾ ਧਿਆਨ ਦੇ ਰਹੀ ਹੈ। ਪਿੰਡ–ਪਿੰਡ ਪਸ਼ੂਆਂ ਦੀ ਸੰਭਾਲ ਲਈ ਵੈਟਰਨਰੀ ਡਾਕਟਰ ਮੁਹੱਈਆ ਕਰਵਾਏ ਜਾਣਗੇ, ਜੋ ਪਸ਼ੂਆਂ ਨੂੰ ਮੁਫ਼ਤ ਦਵਾਈ ਪ੍ਰਦਾਨ ਕਰਨਗੇ।

ਸਿੱਖਿਆ ਖੇਤਰ ਵਿੱਚ ਸੁਧਾਰਾਂ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸਕੂਲੀ ਬੱਚਿਆਂ ਨੂੰ ਸਕੂਲ ਜਾਣ ਆਉਣ ਲਈ ਈ- ਰਿਕਸ਼ਾ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੀਆਂ ਔਰਤਾਂ ਨੂੰ ਅਚਾਰ–ਮੁਰੱਬੇ, ਮੱਕੀ ਦੀ ਰੋਟੀ, ਸਾਗ, ਬੜੀਆਂ ਆਦਿ ਵਰਗੇ ਘਰੇਲੂ ਉਤਪਾਦ ਵੇਚਣ ਲਈ ਖਾਸ ਜਗ੍ਹਾਂ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਉਹ ਆਤਮਨਿਰਭਰ ਬਣ ਸਕਣ ਤੇ ਘਰੇਲੂ ਆਮਦਨ ਵਿੱਚ ਵਾਧਾ ਹੋ ਸਕੇ।

ਇਸ ਤੋਂ ਇਲਾਵਾ ਪਿੰਡਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਓਹਨਾ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਹਰ ਨੌਜਵਾਨ ਆਪਣੇ ਪਿੰਡ ਵਿੱਚ ਹੀ ਰੋਜ਼ਗਾਰ ਪ੍ਰਾਪਤ ਕਰੇ ਅਤੇ ਪਰਿਵਾਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਪਿੰਡਾਂ ਨੂੰ ਮਜ਼ਬੂਤ, ਸਮਰੱਥ ਅਤੇ ਸੁੰਦਰ ਬਣਾਉਣ ਵੱਲ ਵੱਡਾ ਕਦਮ ਹਨ। ਉਹਨਾਂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਹਰ ਪਿੰਡ ਵਿਕਾਸ ਦੀ ਨਵੀਂ ਰਾਹੀਂ ਅੱਗੇ ਵਧੇਗਾ।ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਇਲਾਕਾ ਵਾਸੀ ਮੌਜੂਦ ਸਨ।

Scroll to Top