Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:34 am

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਪਟਿਆਲਾ, 28 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪਟਿਆਲਾ ਨੇ ਅੱਜ ਸ਼ਹੀਦ ਊਧਮ ਸਿੰਘ ਕਮਿਊਨਟੀ ਹਾਲ, ਪਿੰਡ ਲਲੌਛੀ ਵਿਖੇ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ। ਕੈਂਪ ਦੌਰਾਨ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਹਰਜਿੰਦਰ ਸਿੰਘ ਜੌੜਾਮਾਜਰਾ ਦੀ ਹਾਜਰੀ ਵਿਚ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਕੈਂਪ ਵਿਚ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਵੱਖ-ਵੱਖ ਬਲਾਕਾਂ ਦੇ ਹਾਜਰ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਫਸਲਾਂ ਦੀ ਦੇਖ-ਰੇਖ ਕਰਨ ਦੀ ਅਪੀਲ ਕੀਤੀ ਅਤੇ ਫਸਲੀ ਵਿਭਿੰਨਤਾ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਆ ਤਾਂ ਜੋ ਖੇਤੀ ਆਮਦਨ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਕੈਂਪ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ ਹੈ।

ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਉਣ ਵਾਲੇ ਸਾਲਾਂ ਵਿਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਘਟ ਰਹੀਆਂ ਹਨ ਅਤੇ ਆਉਣ ਵਾਲੇ ਸਾਲਾਂ ਵਿਚ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਕੋਆਪ੍ਰੇਟਿਵ ਸੋਸਾਇਟੀਆਂ, ਗਰੁੱਪਾਂ, ਐਫ.ਪੀ.ਓ. ਅਤੇ ਵਿਅਕਤੀਗਤ ਕਿਸਾਨਾਂ ਰਾਹੀਂ ਉਪਲੱਭਧ ਕਰਵਾਉਣ ਲਈ ਹੋਰ ਵਧੀਆ ਉਪਰਾਲੇ ਕੀਤੇ ਜਾਣਗੇ।

ਇਸ ਕੈਂਪ ਜ਼ਿਲ੍ਹਾ ਸਿਖਲਾਈ ਅਫ਼ਸਰ ਪਟਿਆਲਾ ਡਾ. ਵਿਨੈ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਪਿੰਡ ਪੱਧਰੀ, ਬਲਾਕ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਕੈਂਪਾਂ ਵਿਚ ਭਾਗ ਲੈ ਕੇ ਨਵੀਨਤਮ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ।ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ, ਪਸ਼ੂ ਪਾਲਣਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਭੂਮੀ ਅਤੇ ਜਲ ਸੰਭਾਲ ਵਿਭਾਗ, ਪ੍ਰਾਇੀਵੇਟ ਕੰਪਨੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਕੰਮ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਜਿਸ ਦਾ ਹਾਜਰ ਕਿਸਾਨਾਂ ਨੇ ਲਾਹਾ ਲਿਆ।

ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ, ਫਸਲੀ ਵਿਭਿੰਨਤਾ, ਫਸਲਾਂ ਦੀ ਰਹਿੰਦ ਖੂੰਹਦ ਦੀ ਸੁੱਚਜੀ ਵਰਤੋ ਕਰਨ ਸਬੰਧੀ ਕੇ.ਵੀ.ਕੇ. ਰੌਣੀ ਅਤੇ ਫਾਰਮਰ ਸਲਾਹਕਾਰ ਕੇਂਦਰ ਦੇ ਸਾਇੰਸਦਾਨ ਡਾ.ਗੁਰਪ੍ਰੀਤ ਕੌਰ, ਡਾ. ਰਚਨਾ ਸਿੰਗਲਾ, ਡਾ. ਰਜਨੀ ਗੋਇਲ ਅਤੇ ਡਾ. ਗੁਰਪ੍ਰੀਤ ਸਿੰਘ ਨੇ ਤਕਨੀਕੀ ਜਾਣਕਾਰੀ ਦਿੱਤੀ। ਇਸ ਕੈਂਪ ਵਿਚ ਲਗਭਗ 1000 ਕਿਸਾਨਾਂਵੱਲੋਂ ਭਾਗ ਲਿਆ ਗਿਆ।

 

Advertisement
Advertisement
Advertisement
Advertisement
Scroll to Top