Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:38 pm

+91 90915 01313 , +91 90916 01313

punjabbanni@gmail.com
punjabbani@yahoo.com

123 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ

123 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ

ਪਟਿਆਲਾ 28 ਨਵੰਬਰ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ।

ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਨੇ ਆਖਿਆ ਕਿ ਹੁਣ ਜਿਲ੍ਹੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਗਿਰਾਵਟ ਵੇਖੀ ਜਾ ਰਹੀ ਹੈ ਅਤੇ ਪਿਛਲੇ ਹਫਤੇ ਦੌਰਾਨ ਸਿਰਫ 10 ਕੇਸ ਹੀ ਰਿਪੋਰਟ ਹੋਏ ਹਨ। ਪਟਿਆਲਾ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਇਲਾਜ ਸਬੰਧੀ ਪ੍ਰਬੰਧ ਮੁਕੰਮਲ ਹਨ ਅਤੇ ਲੋੜੀਂਦੀਆਂ ਹਰੇਕ ਤਰ੍ਹਾਂ ਦੀਆਂ ਦਵਾਈਆਂ ਮੌਜੂਦ ਹਨ ਤੇ ਸਾਰੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਚੌਕਸੀ ਨਾਲ ਕੰਮ ਕਰ ਰਹੀਆਂ ਹਨ। ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਹਿਸੂਸ ਹੁੰਦਾ ਹੈ ਤੇ ਸਾਰੇ ਸ਼ਰੀਰ ਵਿੱਚ ਦਰਦ ਹੁੰਦਾ ਹੈ ਤਾਂ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡੇਂਗੂ ਸਬੰਧੀ ਜਾਂਚ ਕਰਵਾਈ ਜਾਵੇ। ਹੁਣ ਤੱਕ ਜਿਲ੍ਹੇ ਵਿੱਚ 676 ਕੇਸ ਰਿਪੋਰਟ ਹੋਏ ਹਨ ਜੋ ਅੰਕੜਾ ਪਿਛਲੇ ਸਾਲ ਅੱਜ ਦੀ ਤਰੀਕ ਤੱਕ 703 ਸੀ।

ਜਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 665 ਡੇਂਗੂ ਦੇ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਹਫਤੇ ਜਿਲ੍ਹੇ ਭਰ ਦੇ 36202 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 123 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 1200818 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 11268 ਥਾਂਵਾ ਤੇ ਮਿਲੇ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Advertisement
Advertisement
Advertisement
Advertisement
Scroll to Top