Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਧੋਖਾਧੜੀ ਦੇ ਮਾਮਲੇ ਵਿਚ ਅਕਾਲੀ ਨੇਤਾ ਕੰਚਨਪ੍ਰੀਤ ਕੌਰ ਗ੍ਰਿਫਤਾਰ

ਧੋਖਾਧੜੀ ਦੇ ਮਾਮਲੇ ਵਿਚ ਅਕਾਲੀ ਨੇਤਾ ਕੰਚਨਪ੍ਰੀਤ ਕੌਰ ਗ੍ਰਿਫਤਾਰ

ਅੰਮ੍ਰਿਤਸਰ, 28 ਨਵੰਬਰ : ਚੋਣ ਕਮਿਸ਼ਨ ਨੂੰ ਕਵਰਿੰਗ ਉਮੀਦਵਾਰ ਵਜੋਂ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ’ਚ ਝਬਾਲ ਪੁਲੀਸ ਨੇ ਅੱਜ ਤਰਨਤਾਰਨ ਚੋਣ ਦੋਰਾਨ ਸਰਗਰਮ ਰਹੀ ਸ੍ਰੋਮਣੀ ਅਕਾਲੀ ਦਲ ਦੀ ਮਹਲਿਾ ਨੇਤਾ ਕੰਚਨਪ੍ਰੀਤ ਕੌਰ ’ਤੇ ਕੇਸ ਦਰਜ ਕਰਕੇ ਉਸਨੂੰ ‌ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਨੇ ਬਤੌਰ ਅਕਾਲੀ ਉਮੀਦਵਾਰ ਤਰਨ ਤਾਰਨ ਦੀ ਉਪ ਚੋਣ ਲੜੀ ਸੀ ਜਿਸ ’ਚ ਉਹ ਚੋਣ ਹਾਰ ਗਏ ਸਨ।

ਵੇਰਵਿਆਂ ਅਨੁਸਾਰ ਕੰਚਨਪ੍ਰੀਤ ਕੌਰ ਅਦਾਲਤੀ ਹੁਕਮਾਂ ’ਤੇ ਅੱਜ ਥਾਣਾ ਮਜੀਠਾ ’ਚ ਦਰਜ ਧੋਖਾਧੜੀ ਦੇ ਇੱਕ ਮਾਮਲੇ ਨੂੰ ਲੈ ਕੇ ਪੁਲੀਸ ਤਫ਼ਤੀਸ਼ ’ਚ ਸ਼ਾਮਲ ਹੋਈ ਸੀ। ਮਜੀਠਾ ਪੁਲੀਸ ਨੇ 12 ਨਵੰਬਰ ਨੂੰ ਦਰਜ ਕੇਸ ਦੇ ਸਬੰਧ ’ਚ ਕੰਚਨਪ੍ਰੀਤ ਕੌਰ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਮਗਰੋਂ ਹੀ ਝਬਾਲ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਤਰਨ ਤਾਰਨ ਉਪ ਚੋਣ ਦੌਰਾਨ ਹੀ ਕੰਚਨਪ੍ਰੀਤ ਕੌਰ ਰੂਪੋਸ਼ ਹੋ ਗਈ ਸੀ। ਸੂਤਰ ਦੱਸਦੇ ਹਨ ਕਿ ਉਹ ਰੂਪੋਸ਼ੀ ਦੌਰਾਨ ਦਿੱਲੀ ਵਿਚ ਰਹੀ। ਚਰਚੇ ਇਹ ਵੀ ਚੱਲੇ ਸਨ ਕਿ ਕੰਚਨਪ੍ਰੀਤ ਕੌਰ ਨੇਪਾਲ ਰਸਤੇ ਵਿਦੇਸ਼ ਚਲੀ ਗਈ ਹੈ ਪ੍ਰੰਤੂ ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਸਭ ਅਟਕਲਾਂ ਨੂੰ ਵਿਰਾਮ ਦੇ ਦਿੱਤਾ ਹੈ, ਜਿਸ ਨੂੰ ਲੈ ਕੇ ਅਕਾਲੀ ਦਲ ਦੇ ਮੈਬਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

 

Advertisement
Advertisement
Advertisement
Advertisement
Scroll to Top