Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਤੀਰਅੰਦਾਜ਼ ਪਰਨੀਤ ਕੌਰ ਅਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਦਾ ਯੂਨੀਵਰਸਿਟੀ ਪਹੁੰਚਣ ਉੱਤੇ ਸਵਾਗਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 August, 2023, 07:28 PM

ਤੀਰਅੰਦਾਜ਼ ਪਰਨੀਤ ਕੌਰ ਅਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਦਾ ਯੂਨੀਵਰਸਿਟੀ ਪਹੁੰਚਣ ਉੱਤੇ ਸਵਾਗਤ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਵਿਸ਼ਵ ਚੈਂਪੀਅਨ ਬਣੀ ਉੱਘੀ ਤੀਰਅੰਦਾਜ਼ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਪੁੱਜਣ ਉੱਤੇ ਉਪ ਕੁਲਪਤੀ ਪ੍ਰੋ. ਅਰਵਿੰਦ, ਖੇਡ ਨਿਰਦੇਸ਼ਕ ਡਾ. ਅਜੀਤਾ ਅਤੇ ਸਮੂਹ ਖੇਡ ਵਿਭਾਗ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਫ਼ਰਾਂਸ ਦੇ ਪੈਰਿਸ ਵਿਖੇ ਹੋਏ ‘ਪੈਰਿਸ ਵਿਸ਼ਵ ਕੱਪ ਸਟੇਜ-4’ ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਸੀ। ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਖਿਡਾਰੀ ਪਰਨੀਤ ਕੌਰ ਨੇ ਸਭ ਤੋਂ ਵਧੇਰੇ 80/79 ਦਾ ਸਕੋਰ ਕੀਤਾ ਸੀ।
ਇਸ ਤੋਂ ਕੁਝ ਦਿਨ ਪਹਿਲਾਂ ਜਰਮਨ ਦੇ ਬਰਲਿਨ ਵਿਖੇ ਹੋਈ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ’ ਵਿੱਚ ਵੀ ਪਰਨੀਤ ਕੌਰ ਦੀ ਸ਼ਮੂਲੀਅਤ ਵਾਲੀ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਸਿਰਜਿਆ ਸੀ।
ਪ੍ਰੋ. ਅਰਵਿੰਦ ਵੱਲੋਂ ਪਰਨੀਤ ਕੌਰ ਦੇ ਵਰਲਡ ਚੈਂਪੀਅਨਸ਼ਿਪ ਵਿਚ ਮੈਡਲ ਜਿੱਤ ਕੇ ਨਵਾਂ ਇਤਿਹਾਸ ਰਚਣ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਸਦੇ ਕੋਚ ਸੁਰਿੰਦਰ ਸਿੰਘ ਨੂੰ ਉਚੇਚੇ ਤੌਰ ਉੱਤੇ ਵਧਾਈ ਦਿੱਤੀ। ਪਰਨੀਤ ਕੌਰ ਨੇ ਜੂਨੀਅਰ ਅਤੇ ਸੀਨੀਅਰ ਵਰਲਡ ਚੈਂਪੀਅਨਸ਼ਿਪ ਵਿਚ ਕ੍ਰਮਵਾਰ ਗੋਲਡ ਮੈਡਲ ਅਤੇ ਵਰਲਡ ਸਟੇਜ-3 ਅਤੇ ਸਟੇਜ-4 ਮੁਕਾਬਲਿਆਂ ਵਿਚ ਕ੍ਰਮਵਾਰ ਕਾਂਸੀ ਅਤੇ ਸੋਨ ਤਗ਼ਮਾ ਜਿੱਤ ਕੇ ਆਪਣੇ ਦੇਸ ਅਤੇ ਰਾਜ ਦਾ ਨਾਮ ਪੂਰੀ ਦੁਨੀਆਂ ਵਿਚ ਚਮਕਾਇਆ ਹੈ।
ਉਨ੍ਹਾਂ ਦੇ ਸਵਾਗਤ ਮੌਕੇ ਪਰਨੀਤ ਕੌਰ ਦੇ ਪਿਤਾ ਜੀ ਤੋਂ ਇਲਾਵਾ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ, ਕੁਸ਼ਤੀ ਕੋਚ ਅਵਤਾਰ ਸਿੰਘ, ਨਿਗਰਾਨ ਦੇਵਕੀ ਦੇਵੀ ਆਦਿ ਮੌਜੂਦ ਰਹੇ।