Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਪਟਿਆਲਾ ਕੁੰਦਨ ਗੋਗੀਆ ਵੱਲੋਂ ਵਾਟਰ ਸਪਲਾਈ ਦਫ਼ਤਰ ਵਿੱਚ ਅਚਨਚੇਤ ਚੈਕਿੰਗ

ਮੇਅਰ ਪਟਿਆਲਾ ਕੁੰਦਨ ਗੋਗੀਆ ਵੱਲੋਂ ਵਾਟਰ ਸਪਲਾਈ ਦਫ਼ਤਰ ਵਿੱਚ ਅਚਨਚੇਤ ਚੈਕਿੰਗ

ਪਟਿਆਲਾ, 24 ਨਵੰਬਰ  — ਨਗਰ ਨਿਗਮ ਪਟਿਆਲਾ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਨੇ ਅੱਜ ਸਵੇਰੇ ਸ਼ਹਿਰ ਦੀਆਂ ਮੂਲ ਸੁਵਿਧਾਵਾਂ ਅਤੇ ਪਾਣੀ ਸਪਲਾਈ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਏ-ਟੈਂਕ ਵਿਖੇ ਸਥਿਤ ਵਾਟਰ ਸਪਲਾਈ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ।
ਮੇਅਰ ਗੋਗੀਆ ਨੇ ਸਭ ਤੋਂ ਪਹਿਲਾਂ ਕਰਮਚਾਰੀਆਂ ਦੀ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ ਅਤੇ ਡਿਊਟੀ ‘ਤੇ ਮੌਜੂਦ ਸਟਾਫ਼ ਅਤੇ ਗੈਰ-ਹਾਜ਼ਰ ਕਰਮਚਾਰੀਆਂ ਦੀ ਵਿਸਥਾਰ ਨਾਲ ਲਿਸਟ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਦੌਰੇ ਦੌਰਾਨ ਉਨ੍ਹਾਂ ਨੇ ਸਟੋਰ ਸੈਕਸ਼ਨ ਦੀ ਖ਼ਾਸ ਜਾਂਚ ਕੀਤੀ, ਜਿਸ ਵਿੱਚ ਪਾਣੀ ਸਪਲਾਈ ਨਾਲ ਜੁੜੇ ਸਮਾਨ, ਮਸ਼ੀਨਰੀ, ਪਾਈਪ, ਮੁਰੰਮਤ ਸਮੱਗਰੀ ਅਤੇ ਰਿਕਾਰਡ ਰਜਿਸਟਰਾਂ ਦੀ ਉਪਲਬਧਤਾ ਦੀ ਤਸਦੀਕ ਕੀਤੀ। ਮੇਅਰ ਨੇ ਕਿਹਾ ਕਿ ਪਾਣੀ ਸਪਲਾਈ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੀ ਤਰ੍ਹਾਂ ਜੁੜੀ ਸੇਵਾ ਹੈ, ਇਸ ਲਈ ਰਿਕਾਰਡ, ਸਟਾਕ ਅਤੇ ਮੁਰੰਮਤ ਪ੍ਰਣਾਲੀ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਘੁੰਮ-ਘੁੰਮ ਕੇ ਹਰ ਸੈਕਸ਼ਨ ਦੀ ਜਾਂਚ ਕੀਤੀ ਅਤੇ ਕਈ ਮਹੱਤਵਪੂਰਨ ਨਿਰਦੇਸ਼ ਦਫ਼ਤਰੀ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਜਾਰੀ ਕੀਤੇ।
ਇਸ ਮੌਕੇ ਮੇਅਰ ਗੋਗੀਆ ਨੇ ਕਿਹਾ ਕਿ ਜਨਤਾ ਨੂੰ ਨਿਰੰਤਰ ਅਤੇ ਪਾਰਦਰਸ਼ੀ ਪਾਣੀ ਸਪਲਾਈ ਪ੍ਰਦਾਨ ਕਰਨਾ ਨਗਰ ਨਿਗਮ ਦੀ ਪਹਿਲੀ ਪ੍ਰਾਥਮਿਕਤਾ ਹੈ। ਸ਼ਿਕਾਇਤਾਂ, ਲਾਈਨ ਲੀਕੇਜ਼ ਅਤੇ ਮੁਰੰਮਤ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਜਿੱਥੇ ਲੋੜ ਹੋਵੇ, ਤੁਰੰਤ ਕਾਰਵਾਈ ਕਰਨ ਅਤੇ ਜਨਤਾ ਨੂੰ ਸਹੂਲਤਾਂ ਸੁਨਿਸ਼ਚਿਤ ਬਣਾਉਣ ਲਈ ਕਰਮਚਾਰੀਆਂ ਨੂੰ ਚੇਤਾਵਨੀ ਜਾਰੀ ਕੀਤੀ।
ਦੌਰੇ ਦੇ ਅੰਤ ‘ਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਸਥਾਨਾਂ ‘ਤੇ ਵੀ ਅਚਨਚੇਤ ਚੈਕਿੰਗ ਹੋਵੇਗੀ ਤਾਂ ਜੋ ਸੇਵਾਵਾਂ ਨੂੰ ਮਜ਼ਬੂਤ ਅਤੇ ਬੇਹਤਰ ਬਣਾਇਆ ਜਾ ਸਕੇ। ਮੇਅਰ ਨੇ ਅਪਰਾਧਿਕ ਲਾਪਰਵਾਹੀ ਪਾਏ ਜਾਣ ‘ਤੇ ਕਾਰਵਾਈ ਦੇ ਸੰਕੇਤ ਵੀ ਦਿੱਤੇ।
Advertisement
Advertisement
Advertisement
Advertisement
Scroll to Top