Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 9:06 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਮੈਦਾਨ 'ਚ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 August, 2023, 07:29 PM

ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਮੈਦਾਨ ‘ਚ

-ਬੈਂਕ ਕਲੋਨੀ ਤੇ ਅਜੀਤ ਨਗਰ ‘ਚ ਲੋਕਾਂ ਦੇ ਘਰਾਂ ‘ਚ ਖੜ੍ਹੇ ਪਾਣੀ ਦੇ ਸਰੋਤਾਂ ਦੀ ਸਿਹਤ ਵਿਭਾਗ ਦੀ ਟੀਮਾਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਜਾਂਚ

ਪਟਿਆਲਾ, 24 ਅਗਸਤ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਖੁਦ ਫੀਲਡ ਵਿੱਚ ਜਾ ਕੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਅੱਜ ਪਟਿਆਲਾ ਦੀ ਬੈਂਕ ਕਲੋਨੀ ਤੇ ਅਜੀਤ ਨਗਰ ਖੇਤਰ ਵਿੱਚ ਜਿਥੇ ਡੇਂਗੂ ਦੇ ਕੇਸ ਸਾਹਮਣੇ ਆਏ ਹਨ, ਉਥੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰਾਂ ‘ਚ ਖੜੇ ਪਾਣੀ ਦੀ ਜਾਂਚ ਕੀਤੀ ਅਤੇ ਲਾਰਵਾ ਪਾਏ ਜਾਣ ‘ਤੇ ਨਗਰ ਨਿਗਮ ਵੱਲੋਂ ਚਲਾਨ ਵੀ ਕੱਟੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਕਮਿਸ਼ਨਰ ਨਗਰ ਨਿਗਮ ਜਸ਼ਨਪ੍ਰੀਤ ਕੌਰ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।
ਘਰਾਂ ਦੀ ਅਚਨਚੇਤ ਚੈਕਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਘਰ, ਅਦਾਰੇ ਜਾ ਸੰਸਥਾ ਵਿੱਚ ਡੇਂਗੂ ਦਾ ਲਾਰਵਾ ਮਿਲਣ ‘ਤੇ ਚਲਾਣ ਕੀਤਾ ਜਾਵੇਗਾ। ਉਨ੍ਹਾਂ ਕਈ ਖੇਤਰਾਂ ਵਿੱਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 5900 ਤੋਂ ਵੱਧ ਸਥਾਨਾਂ ‘ਤੇ ਲਾਰਵਾਂ ਨਸ਼ਟ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀਆਂ ਦੀਆਂ ਅਣਗਹਿਲੀਆਂ ਕਾਰਨ ਕਈ ਮਨੁੱਖੀ ਜਾਨਾਂ ਡੇਂਗੂ ਵਰਗੀਆਂ ਭਿਆਨਕ ਬਿਮਾਰੀ ਕਾਰਨ ਖਤਰੇ ਵਿੱਚ ਪੈ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਸਥਾਨ ਵਿੱਚ ਪੈਂਦਾ ਹੋਇਆ ਡੇਂਗੂ ਦਾ ਲਾਰਵਾ ਸਾਰੇ ਮੁਹੱਲੇ ਲਈ ਘਾਤਕ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰ ਅਤੇ ਆਸ-ਪਾਸ ਦੇ ਸਥਾਨਾਂ ‘ਤੇ ਖੜ੍ਹੇ ਪਾਣੀ ਵਾਲੇ ਸਥਾਨਾਂ ਨੂੰ ਸੁੱਕਾ ਰੱਖਣ ਅਤੇ ਜੇਕਰ ਕਿਸੇ ਦੇ ਘਰ ਵਿੱਚ ਪਾਣੀ ਖੜ੍ਹਾ ਹੈ ਤਾਂ ਇਸ ਦੀ ਸੂਚਨਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਦੇਣ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ‘ਤੇ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਅਤੇ ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਕੂਲਰਾਂ, ਪੰਛੀਆਂ ਦੇ ਪਾਣੀ ਵਾਲੇ ਭਾਂਡੇ, ਬੋਤਲਾਂ ਦੇ ਢੱਕਣ ਆਦਿ ਵਿਚੋਂ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੱਛਰ ਦੇ ਲਾਰਵਾ ਖਤਮ ਕਰਨ ਲਈ ਮੁਹੱਲਿਆਂ ਵਿੱਚ ਘਰੋਂ ਘਰੀਂ ਖੜੇ ਪਾਣੀ ਦੇ ਸਰੋਤ ਚੈੱਕ ਕਰਨ ਅਤੇ ਮਲੇਰੀਆਂ/ਡੇਂਗੂ ਦੇ ਖ਼ਾਤਮੇ ਲਈ ਰਲ-ਮਿਲ ਕੇ ਹੰਭਲਾ ਮਾਰਨ। ਇਸ ਮੌਕੇ ਡਾ. ਸੁਮੀਤ ਸਿੰਘ ਸਮੇਤ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।



Scroll to Top