Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:19 am

+91 90915 01313 , +91 90916 01313

punjabbanni@gmail.com
punjabbani@yahoo.com

ਹਾਕੀ ਵਿਚ ਬੈਲਜੀਅਮ ਨੇ ਭਾਰਤ ਨੂੰ ਹਰਾਇਆ

ਹਾਕੀ ਵਿਚ ਬੈਲਜੀਅਮ ਨੇ ਭਾਰਤ ਨੂੰ ਹਰਾਇਆ

ਦਿੱਲੀ, 25 ਨਵੰਬਰ 2025 : ਸੁਲਤਾਨ ਅਜ਼ਲਨ ਸ਼ਾਹ ਕੱਪ ਹਾਕੀ ਟੂਰਨਾਮੈਂਟ ਜੋ‌ਕਿ ਲੰਘੇ ਦਿਨ ਹੋਇਆਸੀ, ਵਿਚ ਭਾਰਤ ਨੂੰ ਹਾਰ ਕਾਰਨ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ। ਜਿਕਰਯੋਗ ਹੈ ਕਿ ਮੈਚ ਵਿੱਚ ਭਾਰਤ ਨੇ ਬੈਲਜੀਅਮ ਦੇ ਖ਼ਿਲਾਫ਼ ਦਿਲੇਰੀ ਨਾਲ ਮੁਕਾਬਲਾ ਕੀਤਾ, ਪਰ ਆਖਰੀ ਪਲਾਂ ਵਿੱਚ ਉਨ੍ਹਾਂ ਨੂੰ 3–2 ਨਾਲ ਹਾਰ ਸਹਿਣੀ ਪਈ।

ਭਾਰਤੀ ਟੀਮ ਦੀ ਓਰੋਂ ਅਭਿਸ਼ੇਕ ਨੇ 33ਵੇਂ ਮਿੰਟ ਵਿੱਚ ਅਤੇ ਸ਼ਿਲਾਨੰਦ ਲਾਕੜਾ ਨੇ 57ਵੇਂ ਮਿੰਟ ਵਿੱਚ ਗੋਲ ਦਾਗੇ। ਦੂਜੇ ਪਾਸੇ ਬੈਲਜੀਅਮ ਲਈ ਰੋਮਨ ਡੁਵੇਕੋਟ ਨੇ 17ਵੇਂ ਅਤੇ 46ਵੇਂ ਮਿੰਟ ਵਿੱਚ ਦੋ ਗੋਲ ਕੀਤੇ, ਜਦਕਿ ਨਿਕੋਲਸ ਡੀ ਕੇਰਪੇਲ ਨੇ 45ਵੇਂ ਮਿੰਟ ਵਿੱਚ ਗੋਲ ਜੋੜਿਆ।
ਇਸ ਤੋਂ ਪਹਿਲਾਂ, ਡਿਫੈਂਡਰ ਸੰਜੇ ਦੀ ਕਪਤਾਨੀ ਹੇਠ ਭਾਰਤ ਨੇ ਐਤਵਾਰ ਨੂੰ ਛੇ ਟੀਮਾਂ ਦੀ ਇਸ ਪ੍ਰਤੀਯੋਗਿਤਾ ਵਿੱਚ ਤਿੰਨ ਵਾਰ ਦੇ ਚੈਂਪੀਅਨ ਦੱਖਣੀ ਕੋਰੀਆ ਨੂੰ 1–0 ਨਾਲ ਹਰਾਕੇ ਟੂਰਨਾਮੈਂਟ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਸੀ।

ਬੈਲਜੀਅਮ ਨੇ ਮੈਚ ਦੇ ਦਸਵੇਂ ਮਿੰਟ ਵਿੱਚ ਪਹਿਲਾ ਪੈਨਲਟੀ ਕਾਰਨਰ ਬਣਾਇਆ ਅਤੇ ਫ਼ੌਰਨ ਹੀ ਦੂਜਾ ਵੀ ਹਾਸਲ ਕਰ ਲਿਆ। ਤਾਮ ਭਾਰਤੀ ਡਿਫੈਂਸ ਦੋਵੇਂ ਵਾਰ ਮਜ਼ਬੂਤੀ ਨਾਲ ਡੱਟ ਗਈ ਅਤੇ ਇਹ ਯਕੀਨੀ ਬਣਾਇਆ ਕਿ ਪਹਿਲਾ ਕੁਆਰਟਰ ਗੋਲਰਹਿਤ ਰਹੇ। ਮੈਚ ਬਹੁਤ ਹੀ ਰੋਮਾਂਚਕ ਰਿਹਾ।

Advertisement
Advertisement
Advertisement
Advertisement
Scroll to Top