'ਖੇਡਾਂ ਵਤਨ ਪੰਜਾਬ ਦੀਆਂ' ਦਾ ਉਦਘਾਟਨ 29 ਅਗਸਤਨੂੰ
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ 29 ਅਗਸਤਨੂੰ
ਪਟਿਆਲਾ, 24 ਅਗਸਤ:
ਸੂਬੇ ਵਿੱਚ 29 ਅਗਸਤ ਤੋਂ ‘ਖੇਡਾਂ ਵਤਨ ਪੰਜਾਬ ਦੀਆਂ 2023 ‘ਸੀਜ਼ਨ 2 ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ ‘ ਸੀਜ਼ਨ 2 ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਖੇਡਾਂ ਦਾ ਉਦਘਾਟਨ 29 ਅਗਸਤ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਖੇਡਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਦੀਆਂ ਖੇਡਾਂ ਮਿਤੀ 1-9-2023 ਤੋਂ 10-9-2023 ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 16-9-2023 ਤੋਂ 26-9-2023 ਅਤੇ ਰਾਜ ਪੱਧਰੀ ਖੇਡ ਦੇ ਮੁਕਾਬਲੇ ਮਿਤੀ 1-10-2023 ਤੋਂ 20-10-2023 ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਉਮਰ ਰੂਲ ਅਤੇ ਰੈਗੂਲੇਸ਼ਨ ਅਤੇ ਹੋਰ ਜਾਣਕਾਰੀ ਪੋਰਟਲ
www.khedanwatanpunjabdia.com ਤੋਂ ਹਾਸਲ ਕੀਤੀ ਜਾ ਸਕਦੀ ਹੈ। ਉਹਨਾਂ ਨੇ ਖੇਡਾਂ ਸਬੰਧੀ ਪਟਿਆਲੇ ਜਿਲ੍ਹੇ ਦੇ ਨੌਜਵਾਨਾਂ, ਆਮ ਲੋਕਾਂ ਤੇ ਵਿਸ਼ੇਸ਼ ਤੌਰ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਆਪਣੇ ਆਪ ਨੂੰ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤਾਂ ਕਿ ਸਾਰੇ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ।