Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਕਾਰ ਦਰਖਤ ਨਾਲ ਟਕਰਾਉਣ ਕਾਰਨ ਦੋ ਔਰਤਾਂ ਦੀ ਮੌਤ, ਕਈ ਜਖਮੀ

ਕਾਰ ਦਰਖਤ ਨਾਲ ਟਕਰਾਉਣ ਕਾਰਨ ਦੋ ਔਰਤਾਂ ਦੀ ਮੌਤ, ਕਈ ਜਖਮੀ

ਹੁਸ਼‌ਿਆਰਪੁਰ, 25 ਨਵੰਬਰ : ਇਕ ਵਿਆਹ ਸਮਾਗਮ ਤੋ ਪਰਤ ਰਹੀ ਕਾਰ ਅਚਾਲਕ ਸੰਤੁਲਨ ਗਵਾਉਣ ਕਾਰਨ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਤੇ ਬਾਕੀ ਮੈਬਰ ਜਖਮੀ ਹੋ ਗਏ, ਜਿਨਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਮਿਆਣੀ ਰੋਡ ’ਤੇ ਪਿੰਡ ਬਸੋਆ ਦੇ ਨੇੜੇ ਇੱਕ ਸੜਕ ਹਾਦਸਾ ਵਾਪਰਿਆ। ਘਟਨਾ ਦੌਰਾਨ ਕਾਰ ਵਿੱਚ ਦੋ ਬੱਚੇ ਸਮੇਤ ਸੱਤ ਲੋਕ ਸਵਾਰ ਸਨ।

ਜ਼ਖਮੀਆਂ ਨੂੰ ਤੁਰੰਤ ਦਸੂਹਾ ਸਰਕਾਰੀ ਹਸਪਤਾਲ ਲਿਆਇਆ ਗਿਆ। ਉਥੇ ਰਾਜਿੰਦਰ ਕੌਰ ਨੂੰ ਮ੍ਰਿਤਕ ਐਲਾਨ ਕੀਤਾ ਗਿਆ, ਜਦਕਿ ਪ੍ਰੀਤੀ ਅਤੇ ਕੁਲਦੀਪ ਕੌਰ ਦੀ ਹਾਲਤ ਗੰਭੀਰ ਸੀ। ਉਨ੍ਹਾਂ ਨੂੰ ਜਲੰਧਰ ਰੈਫਰ ਕੀਤਾ ਗਿਆ, ਜਿੱਥੇ 21 ਸਾਲਾ ਪ੍ਰੀਤੀ ਦਾ ਇਲਾਜ ਦੌਰਾਨ ਦਮ ਤੋੜ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 174 ਤਹਿਤ ਮਾਮਲਾ ਦਰਜ ਕੀਤਾ।

ਪੁਲਿਸ ਨੂੰ ਦਿੱਤੇ ਬਿਆਨ ਵਿੱਚ ਅਸ਼ਵਨੀ ਕੁਮਾਰ, ਪੁੱਤਰ ਗੁਰਦਿਆਲ ਸਿੰਘ ਵਾਸੀ ਉਸਮਾਨ ਸ਼ਹੀਦ ਨੇ ਦੱਸਿਆ ਕਿ ਉਹ ਆਪਣੇ ਪਿਤਾ ਗੁਰਦਿਆਲ ਸਿੰਘ, ਮਾਤਾ ਕੁਲਦੀਪ ਕੌਰ, ਪਤਨੀ ਪ੍ਰੀਤੀ, ਚਾਚੀ ਰਾਜਿੰਦਰ ਕੌਰ ਪਤਨੀ ਚੰਦਰ ਮਨੀ ਅਤੇ ਰਾਜਿੰਦਰ ਕੌਰ ਦੇ ਦੋ ਬੱਚੇ—ਮੰਨਤ ਅਤੇ ਅਯਾਨ—ਸਮੇਤ ਵਿਆਹ ਲਈ ਮਿਆਣੀ ਜਾ ਰਹੇ ਸਨ।

ਉਨ੍ਹਾਂ ਨੇ ਦੱਸਿਆ ਕਿ ਜਦ ਉਹ ਸੰਤਸੰਗ ਘਰ ਕੋਲ ਪਹੁੰਚੇ, ਤਾਂ ਕਾਰ ਦਾ ਸੰਤੁਲਨ ਅਚਾਨਕ ਖ਼ਰਾਬ ਹੋ ਗਿਆ ਅਤੇ ਇਹ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸਾਰੇ ਸਵਾਰੀ ਜ਼ਖਮੀ ਹੋ ਗਏ, ਜਿਨਾ ਨੂੱ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

 

Advertisement
Advertisement
Advertisement
Advertisement
Scroll to Top