Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 7:50 am

+91 90915 01313 , +91 90916 01313

punjabbanni@gmail.com
punjabbani@yahoo.com

96 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਸਕੀਮ 1 ਕਰੋੜ 15 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

96 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਸਕੀਮ 1 ਕਰੋੜ 15 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

ਸਮਾਣਾ, 26 ਨਵੰਬਰ : ਮੱਧਵਰਗੀ ਤੇ ਗਰੀਬ ਬੇਘਰੇ ਲੋਕਾਂ ਨੂੰ ਰਹਿਣ ਲਈ ਘਰ ਪ੍ਰਦਾਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾ ਸਦਕਾ ਬਲਾਕ ਪਟਿਆਲਾ ਦੇ 96 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਤਹਿਤ ਕੁਲ 1 ਕਰੋੜ 15 ਲੱਖ 20 ਹਜ਼ਾਰ ਰੁਪਏ ਦੇ ਪ੍ਰਵਾਨਗੀ ਪੱਤਰਾਂ ਵੰਡੇ ਗਏ। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਹੋਏ ਇਸ ਸਮਾਰੋਹ ਦੌਰਾਨ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਹਰੇਕ ਲਾਭਪਾਤਰੀ ਨੂੰ 1 ਲੱਖ 20 ਹਜ਼ਾਰ ਰੁਪਏ ਦੇ ਪੱਤਰ ਸੌਂਪਦਿਆਂ ਦੱਸਿਆ ਕਿ ਸਾਰੀ ਪ੍ਰਕ੍ਰ‌੍ਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਬਿਨ੍ਹਾਂ ਕਿਸੇ ਸਿਫ਼ਾਰਸ਼ ਤੋਂ ਨੇਪਰੇ ਚਾੜ੍ਹੀ ਗਈ ਹੈ।

ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਦੌਰਾਨ ਲਾਭਪਾਤਰੀਆਂ ਨੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਤੇ ਏ.ਡੀ.ਸੀ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਸਮਾਗਮ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਪਟਿਆਲਾ ਸੁਖਵਿੰਦਰ ਸਿੰਘ ਟਿਵਾਣਾ, ਐਸ.ਈ.ਪੀ.ਓ ਹਰਮਿੰਦਰ ਸਿੰਘ, ਪੰਚਾਇਤ ਅਫ਼ਸਰ ਗੁਰਮੁੱਖ ਸਿੰਘ, ਰਜਿੰਦਰ ਸਿੰਘ ਸਰਪੰਚ ਚੂਹੜਪੁਰ ਕਲਾਂ, ਤਰਲੋਚਨ ਸਿੰਘ ਸਰਪੰਚ ਰੱਖੜਾ, ਨਰਿੰਦਰ ਸਿੰਘ ਸਰਪੰਚ ਬਰਸਟ, ਸੰਦੀਪ ਸਿੰਘ ਸਰਪੰਚ ਝੰਡੀ, ਬਲਵਿੰਦਰ ਸਿੰਘ ਸਰਪੰਚ ਰਿਵਾਸ ਬ੍ਰਾਹਮਣਾ, ਸੰਦੀਪ ਕੌਰ ਸਰਪੰਚ ਰਾਮਗੜ੍ਹ, ਮਲਕੀਤ ਸਿੰਘ ਸਰਪੰਚ ਸ਼ੇਰਮਾਜਰਾ, ਮਨਜਿੰਦਰ ਕੌਰ ਸਰਪੰਚ ਚੂਹੜਪੁਰ ਜੱਟਾ, ਲਖਵਿੰਦਰ ਸਿੰਘ ਸਰਪੰਚ ਖੇੜੀ ਬਰਨਾ, ਬਲਕਾਰ ਸਿੰਘ ਰਾਜਗੜ੍ਹ, ਦਰਸ਼ਨ ਸਿੰਘ ਸਰਪੰਚ ਕਲਿਆਣ, ਕੁਲਬੀਰ ਸਿੰਘ ਸਰਪੰਚ ਨਵੀਂ ਲਲੋਛੀ, ਗੁਰਜੀਤ ਸਿੰਘ ਸਰਪੰਚ ਦਦਹੇੜਾ, ਜਗਤਾਰ ਸਿੰਘ ਸ਼ੇਖੂਪੁਰ, ਮਨਪ੍ਰੀਤ ਸਿੰਘ ਤੇ ਸ ਇੰਦਰਜੀਤ ਸਿੰਘ ਬਲਾਕ ਪ੍ਰਧਾਨ ਖੇੜੀਮਾਨੀਆਂ, ਸਤਨਾਮ ਸਿੰਘ ਸਰਪੰਚ ਗੱਜੂਮਾਜਰਾ, ਗੁਰਤੇਜ ਸਿੰਘ ਸਰਪੰਚ ਸਦਰਪੁਰ, ਸ਼ੇਰ ਸਿੰਘ ਸਰਪੰਚ ਖੇੜੀ ਮੱਲਾ, ਰਜਿੰਦਰ ਸਿੰਘ ਤੇ ਸੁਖਦੀਪ ਸਿੰਘ ਬਲਾਕ ਪ੍ਰਧਾਨ ਅਸਾਹਿਬਪੁਰਾ, ਜਸਵੰਤ ਸਿੰਘ ਸਰਪੰਚ ਚੂਹੜਪੁਰਮਰਾਸੀਆਂ, ਅਵਤਾਰ ਸਿੰਘ ਸਰਪੰਚ ਕਰਹਾਲੀ ਵੀ ਹਾਜ਼ਰ ਸਨ।

Scroll to Top