Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਸੱਚਖੰਡ ਸ੍ਰੀ ਦਰਬਾਰ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

ਸੱਚਖੰਡ ਸ੍ਰੀ ਦਰਬਾਰ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

ਪਟਿਆਲਾ 26 ਨਵੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਧਾਰਮਕ ਸਮਾਗਮ ਮਹਾਨ ਗੁਰਮਤਿ ਕੀਰਤਨ ਸਮਾਗਮ ਦੇ ਨਾਲ ਸਮਾਪਤ ਹੋਇਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਤੋਂ ਇਲਾਵਾ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਪ੍ਰਬੰਧਕਾਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਰਾਜਪੁਰਾ ਨੇ ਸਾਰਿਆਂ ਨੂੰ ਜੀ ਆਇਆ ਆਖਿਆ।

ਮਹਾਨ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ’ਚ ਭਾਈ ਸਰੂਪ ਸਿੰਘ, ਭਾਈ ਜਗਤਾਰ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਅਮਨਦੀਪ ਸਿੰਘ ਜੀ, ਭਾਈ ਮਨਿੰਦਰਜੀਤ ਸਿੰਘ, ਭਾਈ ਮੁਨਤਾਰ ਸਿੰਘ ਆਦਿ ਨੇ ਸੰਗਤਾਂ ਨੂੰ ਦੇਰ ਰਾਤ ਤੱਕ ਗੁਰਮਤਿ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਮਹਾਨ ਕਵੀ ਤੇ ਢਾਡੀ ਦਰਬਾਰ ਵੀ ਕਰਵਾਇਆ ਗਿਆ। ਕਵੀ ਦਰਬਾਰ ਵਿਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਕਵੀਆਂ ਵਿਚ ਭਾਈ ਬਲਬੀਰ ਸਿੰਘ ਬੱਲ,

ਬੀਬੀ ਜਸਪ੍ਰੀਤ ਕੌਰ ਲੁਧਿਆਣਾ, ਭਾਈ ਅਵਤਾਰ ਸਿੰਘ ਤਾਰੀ, ਭਾਈ ਬਲਬੀਰ ਸਿੰਘ ਕੋਮਲ, ਭਾਈ ਚੈਨ ਸਿੰਘ ਚੱਕਰਵਰਤੀ, ਬੀਬੀ ਅਮਨਦੀਪ ਕੌਰ ਪਾਉਂਟਾ ਸਾਹਿਬ, ਬੀਬੀ ਪਰਵਿੰਦਰ ਕੌਰ ਪਟਿਆਲਾ, ਕਵੀ ਹੀਰਾ ਸਿੰਘ ਕੋਮਲ, ਢਾਡੀ ਭਾਈ ਲਖਵਿੰਦਰ ਸਿੰਘ ਪਾਰਸ, ਭਾਈ ਮਲਕੀਤ ਸਿੰਘ ਬੀਏ, ਭਾਈ ਅਮਰਜੀਤ ਸਿੰਘ ਅੰਬਾਲਾ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਪਰਵਿੰਦਰ ਸਿੰਘ ਬਰਾੜਾ, ਪ੍ਰਚਾਰਕ, ਭਾਈ ਪਰਵਿੰਦਰ ਸਿੰਘ ਰਿਉਂਦ, ਭਾਈ ਅਵਤਾਰ ਸਿੰਘ ਬੱਲੋਪੁਰ ਆਦਿ ਨੇ ਸ਼ਿਰਕਤ ਕਰਕੇ ਸੰਗਤਾਂ ਨੂੰ ਗੁਰਬਾਣੀ ਜੱਸ ਨਾਲ ਨਿਹਾਲ ਕੀਤਾ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਸਮਾਗਮਾਂ ਵਿਚ ਪੁੱਜੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨਾਂ, ਸੰਗਤਾਂ, ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਆਦਿ ਦਾ ਧੰਨਵਾਦ ਕੀਤਾ, ਜਿਨਾਂ ਨੇ ਸਮਾਗਮਾਂ ਦੀ ਸਫਲਤਾ ਲਈ ਆਪਣਾ ਅਹਿਮ ਯੋਗਦਾਨ ਪਾਇਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਮਨਦੀਪ ਸਿੰਘ ਭਲਵਾਨ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ,

ਭਾਈ ਘੱਟ ਗਿਣਤੀ ਫਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਸੁਪਰਵਾਈਜਰ ਸੁਖਜੀਤ ਸਿੰਘ ਧੂਰੀ, ਵਰਿੰਦਰ ਸਿੰਘ ਗੋਲਡੀ, ਗੁਰਦੁਆਰਾ ਇੰਸਪੈਕਟਰ ਹਰਮੀਤ ਸਿੰਘ, ਹਰਦੀਪ ਸਿੰਘ, ਮੀਤ ਮੈਨੇਜਰ ਸ਼ੇਰ ਸਿੰਘ ਬਾਬਾ ਬਕਾਲਾ, ਇੰਸਪੈਕਟਰ ਸਵਰਨ ਸਿੰਘ, ਤਰਸੇਮ ਸਿੰਘ ਓਬੋਕੇ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡ ਕੀਪਰ, ਭਾਈ ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਮਨਜੀਤ ਸਿੰਘ ਪਵਾਰ, ਹਜੂਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਸ਼ਾਮਲ ਸਨ।

Advertisement
Advertisement
Advertisement
Advertisement
Scroll to Top