Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:31 am

+91 90915 01313 , +91 90916 01313

punjabbanni@gmail.com
punjabbani@yahoo.com

ਅਸ਼ੋਕ ਸਿਰਸਵਾਲ ਨੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਸ਼ੋਕ ਸਿਰਸਵਾਲ ਨੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਿਰਸਵਾਲ ਨੇ ਅੱਜ ਆਪਣਾ ਅਹੁਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਸ਼ੋਕ ਸਿਰਸਵਾਲ ਨੂੰ ਕੁਰਸੀ ‘ਤੇ ਬਿਠਾਇਆ।
ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਸ਼ੋਕ ਸਿਰਸਵਾਲ ਪਾਰਟੀ ਦੇ ਇੱਕ ਮਿਹਨਤੀ ਅਤੇ ਵਫ਼ਾਦਾਰ ਸਿਪਾਹੀ ਹਨ, ਤੇ ਇਸ ਅਹੁਦੇ ‘ਤੇ ਬੈਠ ਕੇ ਉਹ ਆਮ ਲੋਕਾਂ ਦੀ ਭਲਾਈ ਹਿੱਤ ਯਕੀਨਨ ਮਿਸਾਲੀ ਕੰਮ ਕਰਨਗੇ।

ਅਸ਼ੋਕ ਸਿਰਸਵਾਲ ਨੇ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਜ਼ਿਲ੍ਹੇ ਦੀ ਤਰੱਕੀ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਇਹ ਅਹੁਦਾ ਮਿਲਣ ਦਾ ਸੇਹਰਾ ਪਾਰਟੀ ਦੇ ਸਾਰੇ ਵਲੰਟੀਅਰਾਂ ਅਤੇ ਆਪਣੇ ਸ਼ੁੱਭਚਿੰਤਕਾਂ ਨੂੰ ਦਿੱਤਾ।

ਇਸ ਮੌਕੇ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ, ਇੰਪਰੂਵਮੈਂਟ ਟਰੱਸਟ ਪਟਿਆਲਾ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ਼੍ਰੀ ਤੇਜਿੰਦਰ ਮਹਿਤਾ, ਮੇਅਰ ਕੁੰਦਰ ਗੋਗੀਆ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸੂਬਾ ਸਕੱਤਰ ਅਤੇ ਡਿਪਟੀ ਮੇਅਰ ਜਗਦੀਸ਼ ਜੱਗਾ, ਮੀਡੀਆ ਮਾਲਵਾ ਜੋਨ ਮੀਡੀਆ ਇੰਚਾਰਜ ਹਰਪਾਲ ਜੁਨੇਜਾ, ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਪੰਜਾਬ ਰਾਜ ਕੰਟੇਨਰ ਤੇ ਗੋਦਾਮ ਨਿਗਮ,
ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ, ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਂਸਲ ਸਨੌਰ, ਵਾਈਸ ਚੇਅਰਮੈਨ ਪੀ ਆਰ ਟੀ ਸੀ ਬਲਵਿੰਦਰ ਸਿੰਘ ਝਾੜਵਾਂ, ਅਮਰੀਕ ਸਿੰਘ ਬੰਗੜ ਸੂਬਾ ਸਕੱਤਰ ਮਾਲਵਾ ਜੋਨ ਈਸਟ, ਜੱਸੀ ਸੋਹੀਆਂ ਵਾਲਾ ਚੇਅਰਮੈਨ ਨਗਰ ਸੁਧਾਰ ਟਰਸਟ ਨਾਭਾ, ਸਵਿੰਦਰ ਧਨੰਜੇ ਮੈਬਰ ਬ੍ਰਹਮਣ ਵੇਲਫੇਅਰ ਬੋਰਡ, ਜ਼ਿਲ੍ਹਾ ਮੀਡੀਆ ਇੰਚਾਰਜ ਗੱਜਣ ਸਿੰਘ, ਰਾਜ ਕੁਮਾਰ ਮਿਠਾਰੀਆ ਲੋਕ ਸਭਾ ਆਫਿਸ ਇੰਚਾਰਜ ਪਟਿਆਲਾ, ਮੋਨਿਕਾ ਸ਼ਰਮਾ ਜਿਲਾ ਪ੍ਰਧਾਨ ਮਹਿਲਾ ਵਿੰਗ, ਸੋਨੀਆ ਦਾਸ ਐਮ ਸੀ, ਬਲਕਾਰ ਸਿੰਘ ਗੱਜੂ ਮਾਜਰਾ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ, ਮਾਰਕਿਟ ਕਮੇਟੀ ਦੇਵੀਗੜ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ,
ਮਾਰਕਿਟ ਕਮੇਟੀ ਹਨੀ ਮਾਹਲਾ, ਮਾਰਕਿਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ, ਦੀਪਾ ਚੇਅਰਮੈਨ ਮਾਰਕੀਟ ਕਮੇਟੀ, ਟ੍ਰੇਡ ਵਿੰਗ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ, ਲਖਵਿੰਦਰ ਸਿੰਘ ਢਿੱਲੋਂ, ਅੰਗਰੇਜ ਸਿੰਘ ਰਾਮਗੜ, ਜਸਵੰਤ ਰਾਏ, ਭਗਵਾਨ ਦਾਸ ਮੈਬਰ ਸਵਰਨ ਬੋਰਡ, ਜਸਵਿੰਦਰ ਕੁਮਾਰ, ਮਨਦੀਪ ਜੋਲਾ, ਰਜਿੰਦਰ ਸਿੰਘ ਮੋਹਲ ਓਮ ਪ੍ਰਕਾਸ, ਸੁਮੀਤ ਟਕੇਜਾ, ਕਾਮਰੇਡ ਦਲਬੀਰ ਸਿੰਘ, ਜਗਤਾਰ ਤਾਰੀ, ਅਮਰ ਅਲੀ, ਇਸ਼ਲਾਮ ਅਲੀ, ਅਜੇ ਗੋਇਲ, ਵਾਸੁਦੇਵ ਸਮੇਤ ਨਗਰ ਨਿਗਮ ਪਟਿਆਲਾ ਦੇ ਸਮੂਹ ਐਮਸੀ ਅਤੇ ਪਾਰਟੀ ਦੇ ਸਮੂਹ ਵਰਕਰ ਹਾਜ਼ਰ ਸਨ।
Advertisement
Advertisement
Advertisement
Advertisement
Scroll to Top