Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:41 pm

+91 90915 01313 , +91 90916 01313

punjabbanni@gmail.com
punjabbani@yahoo.com

ਅਧੂਰੇ ਕੰਮ ਵਾਲੇ ਠੇਕੇਦਾਰ ਅਗਲੀ ਐੱਫ ਐਂਡ ਸੀ ਸੀ ਵਿੱਚ ਨਹੀਂ ਹੋਣਗੇ ਸ਼ਾਮਲ - ਮੇਅਰ

ਅਧੂਰੇ ਕੰਮ ਵਾਲੇ ਠੇਕੇਦਾਰ ਅਗਲੀ ਐੱਫ ਐਂਡ ਸੀ ਸੀ ਵਿੱਚ ਨਹੀਂ ਹੋਣਗੇ ਸ਼ਾਮਲ - ਮੇਅਰ

ਪਟਿਆਲਾ, 04 ਦਸੰਬਰ – ਪਟਿਆਲਾ ਨਿਗਮ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਬੈਠਕ ਹੋਈ, ਜਿਸ ਵਿੱਚ ਐੱਫ ਐਂਡ ਸੀ ਸੀ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸੀ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਬੈਠਕ ਦੌਰਾਨ ਮੇਅਰ ਗੋਗੀਆ ਵੱਲੋਂ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ ਕਿ ਜਿਹੜੇ ਠੇਕੇਦਾਰ ਤਿੰਨ ਤੋਂ ਵੱਧ ਕੰਮ ਲੈ ਚੁੱਕੇ ਹਨ ਪਰ ਉਹਨਾਂ ਨੂੰ ਸਮੇਂ ਸਿਰ ਪੂਰਾ ਨਹੀਂ ਕਰ ਰਹੇ, ਉਹਨਾਂ ਨੂੰ ਅਗਲੀ ਐੱਫ ਐਂਡ ਸੀ ਸੀ ਬੈਠਕ ਵਿੱਚ ਕਿਸੇ ਵੀ ਹਾਲਤ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਮੇਅਰ ਵੱਲੋਂ ਕਿਹਾ ਗਿਆ ਕਿ ਕੁਝ ਠੇਕੇਦਾਰ ਕੰਮ ਅਧੂਰੇ ਛੱਡ ਕੇ ਨਵੇਂ ਕੰਮਾਂ ਵੱਲ ਧਿਆਨ ਦੇ ਰਹੇ ਹਨ, ਜਿਸ ਕਾਰਨ ਜਨਤਾ ਨੂੰ ਮੁਢਲੀਆਂ ਸਹੂਲਤਾਂ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਪੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਨਿਗਮ ਵੱਲੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੇਅਰ ਨੇ ਚੇਤਾਵਨੀ ਦਿੱਤੀ ਕਿ ਜੇ ਕੰਮਾਂ ਦੀ ਗੁਣਵੱਤਾ, ਸਮਾਂ-ਸੀਮਾ ਅਤੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ, ਤਾਂ ਟੈਂਡਰ ਰੱਦ ਵੀ ਕੀਤੇ ਜਾ ਸਕਦੇ ਹਨ ਅਤੇ ਉਹ ਕੰਮ ਕਿਸੇ ਹੋਰ ਕਾਬਲ ਠੇਕੇਦਾਰ ਨੂੰ ਸੌਂਪੇ ਜਾ ਸਕਦੇ ਹਨ।
ਬੈਠਕ ਵਿੱਚ ਸੜਕਾਂ ਦੀ ਮੁਰੰਮਤ, ਨਿਕਾਸੀ ਸਿਸਟਮ, ਪਾਣੀ ਸਪਲਾਈ, ਸਵੱਖਰਤਾ ਅਤੇ ਹੋਰ ਮੁੱਢਲੀਆਂ ਜਨ-ਸਹੂਲਤਾਂ ਦਾ ਵੀ ਜਾਇਜ਼ਾ ਲਿਆ ਗਿਆ। ਮੇਅਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਚੱਲ ਰਹੇ ਕੰਮਾਂ ਦੀ ਮਾਨੀਟਰਿੰਗ ਨਿਯਮਤ ਤੌਰ ’ਤੇ ਕੀਤੀ ਜਾਵੇ ਅਤੇ ਜਿਨ੍ਹਾਂ ਖੇਤਰਾਂ ਵਿੱਚ ਕੰਮ ਅਧੂਰੇ ਹਨ ਉਹਨਾਂ ਨੂੰ ਤੁਰੰਤ ਪੂਰਾ ਕਰਵਾਇਆ ਜਾਵੇ।
ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਦੇ ਵਿਕਾਸ ਲਈ ਨਿਗਮ ਗੰਭੀਰ ਅਤੇ ਜ਼ਿੰਮੇਵਾਰ ਹੈ। ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਨਿਗਮ ਵੱਲੋਂ ਸ਼ਹਿਰ ਨੂੰ ਸੁਚਾਰੂ ਅਤੇ ਸੁਧਰੇ ਰੂਪ ਵਿੱਚ ਵਿਕਸਤ ਕਰਨ ਲਈ ਸਮੂਹ ਯਤਨ ਕੀਤੇ ਜਾਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਹੋਵੇਗੀ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਕੇ ਤੇ ਮੌਜੂਦ ਰਹੇ।
Advertisement
Advertisement
Advertisement
Advertisement
Scroll to Top