Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:42 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਘਵ ਚੱਢਾ ਨੇ ਡਲੀਵਰੀ ਬੁਆਏਜ ਦੀਆਂ ਚੁਕੀਆਂ ਮੰਗਾਂ

ਰਾਘਵ ਚੱਢਾ ਨੇ ਡਲੀਵਰੀ ਬੁਆਏਜ ਦੀਆਂ ਚੁਕੀਆਂ ਮੰਗਾਂ

ਨਵੀਂ ਦਿੱਲੀ, 5 ਦਸੰਬਰ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਡਿਲਿਵਰੀ ਬੁਆਏ ਅਤੇ ਗਿਗ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਇਆ।
ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਲੋੜ, ਘੱਟ ਭੁਗਤਾਨ, ਟਾਰਗਟ ਦਾ ਦਬਾਅ ਅਤੇ ਸੁਰੱਖਿਆ ਦੀ ਕਮੀ ਇਨ੍ਹਾਂ ਮਜ਼ਦੂਰਾਂ ਨੂੰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਮਜਬੂਰ ਕਰ ਰਹੀ ਹੈ। ਚੱਢਾ ਨੇ ਮੰਗ ਕੀਤੀ ਕਿ ਸਰਕਾਰ ਨੂੰ ਗਿਗ ਵਰਕਰਾਂ ਦੇ ਹੱਕਾਂ ਅਤੇ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ 10 ਮਿੰਟ ਜਾਂ ਉਸ ਤੋਂ ਘੱਟ ਸਮੇਂ ਵਿੱਚ ਸੇਵਾ ਦੇਣ ਦੀ ਦਬਾਅ ਕਾਰਨ ਇਹ ਨੌਜਵਾਨ ਆਪਣੀ ਜਾਨ ਜੋਖਮ ਵਿੱਚ ਪਾਂਦੇ ਹਨ।

ਰਾਘਵ ਚੱਢਾ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਦੇ ਇਹ “ਅਣਦੇਖੇ ਪਹੀਏ” — ਜਿਵੇਂ ਕਿ ਜੋਮੈਟੋ-ਸਵਿਗੀ ਦੇ ਡਿਲਿਵਰੀ ਬੁਆਏ, ਓਲਾ-ਊਬਰ ਦੇ ਡਰਾਈਵਰ, ਬਲਿੰਕਿਟ ਅਤੇ ਜੈਪਟੋ ਦੇ ਰਾਈਡਰ, ਅਤੇ ਅਰਬਨ ਕੰਪਨੀ ਦੇ ਪਲੰਬਰ ਜਾਂ ਬਿਊਟੀਸ਼ੀਅਨ — ਅਸਲ ਵਿੱਚ ਦੇਸ਼ ਦੀ ਅਰਥਵਿਵਸਥਾ ਨੂੰ ਚਲਾਉਣ ਵਾਲੀ ਵੱਡੀ ਤਾਕਤ ਹਨ। ਇਸ ਲਈ ਸਰਕਾਰ ਲੂੰ ਇਨਾ ਲਈ ਢੁਕਵੇ ਕਦਮ ਚੁਕਣੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top