Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 9:01 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025

ਪਟਿਆਲਾ, 4 ਦਸੰਬਰ : ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਨਾਮਜ਼ਦਗੀਆਂ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੈਲੇਟ ਬਕਸੇ ਰੱਖਣ ਲਈ ਬਣਾਏ ਵੇਅਰਹਾਊਸ ਦਾ ਵੀ ਨਿਰੀਖਣ ਕੀਤਾ।

ਵਿਨੈ ਬੁਬਲਾਨੀ ਨੇ ਨਾਮਜਦਗੀਆਂ ਦਾਖਲ ਕਰਨ ਦੀ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਪਟਿਆਲਾ ਦਿਹਾਤੀ ਲਈ ਆਈ.ਟੀ.ਆਈ. ਲੜਕੇ ਨਾਭਾ ਰੋਡ ਵਿਖੇ ਰਿਟਰਨਿੰਗ ਅਧਿਕਾਰੀਆਂ ਦੇ ਦਫ਼ਤਰਾਂ ਸਮੇਤ ਬੀ.ਡੀ.ਪੀ.ਓ ਪਟਿਆਲਾ ਦੇ ਦਫ਼ਤਰ ਵਿਖੇ ਪਟਿਆਲਾ ਬਲਾਕ ਸੰਮਤੀ ਲਈ ਰਿਟਨਰਨਿੰਗ ਅਫ਼ਸਰ ਦੇ ਦਫ਼ਤਰ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਤੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ‘ਚ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਨੇ ਇਸ ਮੌਕੇ ਨਾਮਜ਼ਦਗੀਆਂ ਦਾਖਲ ਕਰਵਾਉਣ ਆਏ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਪੂਰੀ ਪ੍ਰਕ੍ਰਿਆ ਉਪਰ ਸੰਤੁਸ਼ਟੀ ਦਾ ਇਜ਼ਹਾਰ ਕੀਤਾ।

ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਨਾਮਜ਼ਦਗੀ ਪ੍ਰਕ੍ਰਿਆ ਅਤੇ ਚੋਣਾਂ ਵਾਲੇ ਦਿਨ ਵੋਟਿੰਗ ਪ੍ਰਕ੍ਰਿਆ ‘ਤੇ ਨਜ਼ਰ ਰੱਖਣ ਲਈ ਚਾਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਫਲਾਇੰਗ ਸਕੁਐਡ ਟੀਮਾਂ ਦਾ ਗਠਨ ਵੀ ਕੀਤਾ ਹੈ।

ਹੁਕਮਾਂ ਮੁਤਾਬਕ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਤੇ ਬਲਾਕ ਸੰਮਤੀ ਪਟਿਆਲਾ, ਪਟਿਆਲਾ ਦਿਹਾਤੀ, ਸਨੌਰ ਤੇ ਭੁਨਰਹੇੜੀ ਲਈ ਅਫ਼ਸਰ ਇੰਚਾਰਜ, ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਨੂੰ ਬਲਾਕ ਸੰਮਤੀ ਰਾਜਪੁਰਾ, ਸ਼ੰਭੂ ਕਲਾਂ ਤੇ ਘਨੌਰ ਦਾ ਇੰਚਾਰਜ ਅਫ਼ਸਰ, ਕਰ ਵਿਭਾਗ ਦੇ ਏ.ਈ.ਟੀ.ਸੀ. ਐਡਮਿਨ ਇਸ਼ਾ ਸਿੰਗਲ ਨੂੰ ਬਲਾਕ ਸੰਮਤੀ ਸਮਾਣਾ ਤੇ ਪਾਤੜਾਂ ਦਾ ਇੰਚਾਰਜ ਅਫ਼ਸਰ ਅਤੇ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਨੂੰ ਬਲਾਕ ਸੰਮਤੀ ਨਾਭਾ ਦੀ ਫਲਾਇੰਗ ਸਕੁਐਡ ਟੀਮ ਦਾ ਅਫ਼ਸਰ ਇੰਚਾਰਜ ਲਗਾਇਆ ਗਿਆ ਹੈ। ਇਹ ਫਲਾਇੰਗ ਸਕੁਐਡ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ, ਉਲੰਘਣਾ ਦੀ ਰਿਪੋਰਟ, ਅਚਨਚੇਤ ਚੈਕਿੰਗ, ਮੋਨੀਟਰਿੰਗ ਆਦਿ ਕਰਨਗੇ।

Advertisement
Advertisement
Advertisement
Advertisement
Scroll to Top