Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ. ਨੇ ਅਧਿਕਾਰੀਆਂ ਨਾਲ਼ ਕੀਤੀ ਮੁਲਾਕਾਤ

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ. ਨੇ ਅਧਿਕਾਰੀਆਂ ਨਾਲ਼ ਕੀਤੀ ਮੁਲਾਕਾਤ

ਪਟਿਆਲਾ, 5 ਦਸੰਬਰ – ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ.ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਨਾਲ਼ ਮੁਲਾਕਾਤ ਕੀਤੀ ਗਈ।

ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਅਕਾਦਮਿਕ ਪ੍ਰਗਤੀ, ਖੋਜ ਪ੍ਰਾਪਤੀਆਂ, ਸਮਾਜਿਕ ਸੇਵਾਵਾਂ ਅਤੇ ਕਮਿਊਨਿਟੀ ਆਊਟਰੀਚ ਨਾਲ਼ ਸਬੰਧਤ ਉਪਰਾਲਿਆਂ ਅਤੇ ਯੂਨੀਵਰਸਿਟੀ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਵਿਸਥਾਰ ਨਾਲ਼ ਜਾਣਕਾਰੀ ਦਿੱਤੀ।

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਗੁਣਵੱਤਾ ਭਰਪੂਰ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਮੰਤਰਾਲੇ ਦੇ ਹਵਾਲੇ ਨਾਲ਼ ਸੁਝਾਅ ਦਿੱਤੇ ਕਿ ਕਿਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਭਵਿੱਖ ਵਿੱਚ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਨਾਲ਼ ਸਬੰਧਤ ਵੱਖ–ਵੱਖ ਯੋਜਨਾਵਾਂ ਤੋਂ ਹੋਰ ਲਾਭ ਪ੍ਰਾਪਤ ਕਰ ਸਕਦੀ ਹੈ।

ਉਨ੍ਹਾਂ ਨੇ ਕੇਂਦਰੀ ਫੈਲੋਸ਼ਿਪਾਂ, ਖੇਡਾਂ ਲਈ ਸਹਾਇਤਾ ਅਤੇ ਵਿੱਤੀ ਮਦਦ, ਜਾਗਰੂਕਤਾ ਅਤੇ ਕਮਿਊਨਿਟੀ ਪ੍ਰੋਗਰਾਮਾਂ ਲਈ ਸਪਾਂਸਰਸ਼ਿਪ, ਅਤੇ ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਵੱਖ–ਵੱਖ ਪਹਿਲਕਦਮੀਆਂ ਬਾਰੇ ਵਿਸ਼ੇਸ਼ ਤੌਰ ’ਤੇ ਰੌਸ਼ਨੀ ਪਾਈ।

 ਉਨ੍ਹਾਂ ਨਸ਼ਾ ਰੋਕਥਾਮ, ਪੁਨਰਵਾਸ ਅਤੇ ਨੌਜਵਾਨਾਂ ਵਿਚ ਜਾਗਰੂਕਤਾ ਫੈਲਾਉਣ ਲਈ ਭਾਰਤ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਨੂੰ ਇਨ੍ਹਾਂ ਰਾਸ਼ਟਰੀ ਪਹਿਲਾਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਯਕੀਨ ਦਵਾਇਆ ਕਿ ਮੰਤਰਾਲਾ ਯੂਨੀਵਰਸਿਟੀ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਤਿਆਰ ਰਹੇਗਾ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰ ਪਾਲ ਸਿੰਘ ਸਿੱਧੂ, ਡੀਨ, ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼, ਡਾ. ਦਮਨਜੀਤ ਸੰਧੂ, ਡੀਨ ਕਾਲਜ ਡਿਵੈਲਪਮੈਂਟ ਕੌਂਸਲ ਡਾ. ਬਲਰਾਜ ਸਿੰਘ, ਡਾਇਰੈਕਟਰ ਕਾਂਸਟੀਚੂਐਂਟ ਕਾਲਜਿਜ਼ ਡਾ. ਅਮਰ ਇੰਦਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Scroll to Top