Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਡੀਗੋ ਦੀ ਚੰਡੀਗੜ੍ਹ ਪੁਣੇ ਉਡਾਨ 9 ਘੰਟੇ ਦੇਰੀ ਕਾਰਨ ਯਾਤਰੀ ਹੋਏ ਪਰੇਸ਼ਾਨ

ਇੰਡੀਗੋ ਦੀ ਚੰਡੀਗੜ੍ਹ ਪੁਣੇ ਉਡਾਨ 9 ਘੰਟੇ ਦੇਰੀ ਕਾਰਨ ਯਾਤਰੀ ਹੋਏ ਪਰੇਸ਼ਾਨ

ਚੰਡੀਗੜ, 5 ਦਸੰਬਰ : ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਕਾਰਨ ਪਿਛਲੇ ਕੁਝ ਦਿਨਾਂ ਤੋਂ ਯਾਤਰੀਆਂ ਨੂੰ ਭਾਰੀ ਦੁੱਖ–ਤਕਲੀਫ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹਾਲੀ ਹਵਾਈ ਅੱਡੇ ‘ਤੇ ਚੰਡੀਗੜ੍ਹ–ਪੁਣੇ ਉਡਾਨ ਨੌਂ ਘੰਟੇ ਦੇਰੀ ਨਾਲ ਚਲੀ, ਜਿਸ ਕਾਰਨ ਯਾਤਰੀਆਂ ਨੂੰ ਪੂਰੀ ਰਾਤ ਹਵਾਈ ਅੱਡੇ ‘ਤੇ ਹੀ ਬਿਤਾਉਣੀ ਪਈ।

ਇਸ ਸਬੰਧੀ ਜਾਣਕਾਰੀ ਦਿੰਦੇ ਯਾਤਰੀਆਂ ਨੇ ਦੱਸਿਆ ਕਿ ਇੰਡੀਗੋ ਦੇ ਅਧਿਕਾਰੀ ਰਾਤ ਭਰ ਉਡਾਨ ਦੇ ਸਮੇਂ ਵਿੱਚ ਤਬਦੀਲੀਆਂ ਦੱਸਦੇ ਰਹੇ, ਪਰ ਜਹਾਜ਼ ਰਾਤ ਨੂੰ ਉਡਾਨ ਨਾ ਭਰ ਸਕਿਆ।
ਯਾਤਰੀਆਂ ਨੂੰ ਕਈ ਵਾਰ ਨਵਾਂ ਸਮਾਂ ਦਿੱਤਾ ਗਿਆ—ਪਹਿਲਾਂ 9:15 ਵਜੇ, ਫਿਰ 11:45 ਵਜੇ, ਉਸਤੋਂ ਬਾਅਦ 12:10 ਵਜੇ ਅਤੇ ਫਿਰ 1:10 ਵਜੇ ਰਵਾਨਗੀ ਦੀ ਜਾਣਕਾਰੀ ਦਿੱਤੀ ਗਈ।

ਇੱਕ ਯਾਤਰੀ ਨੇ ਦੱਸਿਆ ਕਿ ਉਨਾਂ ਨੇ ਸਵੇਰੇ 4 ਵਜੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਜਿਸਤੋਂ ਬਾਅਦ 7:15 ਵਜੇ ਜਹਾਜ਼ ਵਿੱਚ ਚੜ੍ਹਨ ਦੀ ਇਜਾਜ਼ਤ ਦਿੱਤੀ ਗਈ।
ਜਾਣਕਾਰੀ ਮੁਤਾਬਿਕ, ਇਹ ਇੰਡੀਗੋ ਲਈ ਲਗਾਤਾਰ ਚੌਥਾ ਦਿਨ ਸੀ ਜਦੋਂ ਯਾਤਰੀਆਂ ਨੂੰ ਬੇਹੱਦ ਮੁਸ਼ਕਲਾਂ ਵਿੱਖਣੀਆਂ ਪਈਆਂ।

Scroll to Top