Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 1:24 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ–ਅਫਗਾਨਿਸਤਾਨ ਸਰਹੱਦ ’ਤੇ ਦੋਵਾਂ ਦੇਸ਼ਾਂ ਵਿਚਕਾਰ ਗੋਲੀਬਾਰੀ

ਪਾਕਿਸਤਾਨ–ਅਫਗਾਨਿਸਤਾਨ ਸਰਹੱਦ ’ਤੇ ਦੋਵਾਂ ਦੇਸ਼ਾਂ ਵਿਚਕਾਰ ਗੋਲੀਬਾਰੀ

ਦਿਲੀ, 6 ਦਸੰਬਰ : ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਰਹੱਦ ’ਤੇ ਬੀਤੀ ਦੇਰ ਰਾਤ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਗੋਲੀਬਾਰੀ ਹੋਈ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਦੋਵਾਂ ਦੇਸ਼ਾਂ ਵਿਚ ਜੰਗਬੰਦੀ ਲਾਗੂ ਹੈ, ਪਰ ਪਿਛਲੇ ਦੋ ਮਹੀਨਿਆਂ ਦੌਰਾਨ ਇੱਕ ਦੂਜੇ ’ਤੇ ਗੋਲੀਬਾਰੀ ਕਰਨ ਦੇ ਦੋਸ਼ ਲਗਾਤਾਰ ਲੱਗਦੇ ਰਹੇ ਹਨ।

ਦੂਸਰੇ ਪਾਸੇ ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਫ਼ੀਲਡ ਮਾਰਸ਼ਲ ਆਸਿਮ ਮੁਨੀਰ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮੁਨੀਰ ਦੀਆਂ ਨੀਤੀਆਂ ਪਾਕਿਸਤਾਨ ਲਈ ਨੁਕਸਾਨਦਾਇਕ ਹਨ ਅਤੇ ਉਹ ਜਾਣਬੁੱਝ ਕੇ ਅਫਗਾਨਿਸਤਾਨ ਨਾਲ ਤਣਾਅ ਵਧਾ ਰਹੇ ਹਨ। ਇਮਰਾਨ ਖਾਨ ਨੇ ਐਕਸ ’ਤੇ ਲਿਖਿਆ ਕਿ ਆਸਿਮ ਮੁਨੀਰ ਦੀਆਂ ਨੀਤੀਆਂ ਕਾਰਨ ਦੇਸ਼ ਵਿੱਚ ਅਤਿਵਾਦ ਕਾਬੂ ਤੋਂ ਬਾਹਰ ਹੋ ਚੁੱਕਾ ਹੈ ਤੇ ਇਹ ਪੱਛਮੀ ਤਾਕਤਾਂ ਨੂੰ ਖੁਸ਼ ਕਰਨ ਲਈ ਕੀਤਾ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ, ਨਵੰਬਰ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਘਟਾਉਣ ਲਈ ਗੱਲਬਾਤ ਵੀ ਹੋਈ ਸੀ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਕਤਰ ਵਿੱਚ ਵੀ ਸ਼ਾਂਤੀ ਵਾਰਤਾਂ ਹੋਈਆਂ, ਜਿਨ੍ਹਾਂ ਦੌਰਾਨ ਕੁਝ ਮਾਮਲਿਆਂ ’ਤੇ ਸਹਿਮਤੀ ਬਣਨ ਦੀ ਖ਼ਬਰ ਸਾਮ੍ਹਣੇ ਆਈ ਸੀ ਪਰ ਹੁਣ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ।

Scroll to Top