Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 11:43 pm

+91 90915 01313 , +91 90916 01313

punjabbanni@gmail.com
punjabbani@yahoo.com

ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਮ ਚਮਕਾਇਆ

ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਮ ਚਮਕਾਇਆ

ਪਟਿਆਲਾ , 30 ਨਵੰਬਰ : ਭਾਂਖਰ ਦੇ ਪੀਐਮ ਸ੍ਰੀ ਸਸਸਸ ਸਕੂਲ ਦੇ ਇੰਚਾਰਜ ਅਤੇ ਸਰੀਰਕ ਸਿੱਖਿਆ ਦੇ ਲੈਕਚਰਾਰ ਸ਼ਸ਼ੀਮਾਨ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਜ਼ਿਲਾ ਪੱਧਰ,ਸਟੇਟ ਪੱਧਰ,ਨੈਸ਼ਨਲ ਪੱਧਰ ‘ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸਾਫਟਬਾਲ,ਬੇਸਬਾਲ ਤੇ ਐਥੇਲੈਟਿਕਸ ਵਿੱਚ ਸਕੂਲ ਦਾ ਨਾਮ ਚਮਕਾਇਆ ਹੈ।
ਇੱਥੇ ਦੱਸਣਯੋਗ ਹੈ ਕੀ ਅਰਮਾਨ ਸਿੰਘ ਤੇ ਮਨਿੰੰਦਰ ਸਿੰਘ  ਦੋਨੋਂ ਸਰਵੋਤਮ ਖਿਡਾਰੀ ਐਲਾਨੇ ਗਏ।ਦੋਵੇਂ ਹੀ ਖਿਡਾਰੀਆਂ ਨੂੰ  1100 ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਕੂਲ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਤੇ ਇਸ  ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਮੀਲ ਖਾਨ ਵੱਲੋਂ ਖਿਡਾਰੀਆਂ ਤੇ ਸਮੂਹ ਸਟਾਫ ਨੂੰ ਖਿਡਾਰੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਵਧਾਈ ਵੀ ਦਿੱਤੀ।
ਸਕੂਲ ਦੇ ਇੰਚਾਰਜ ਸ਼ਸ਼ੀਮਾਨ ਲੈਕਚਰਾਰ ਸਰੀਰਕ ਸਿੱਖਿਆ ਦਾ ਪੰਚਾਇਤ ਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਮੈਡਲ ਪਾ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਪਿੰਡ ਦੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਸ਼ੈਲੀ,ਇੰਦਰਜੀਤ ਕੌਰ, ਅਜੇ ਕਾਂਤ ਤੇ ਸਮੂਹ ਸਟਾਫ ਹਾਜ਼ਰ ਸਨ।
Advertisement
Advertisement
Advertisement
Advertisement
Scroll to Top