Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:10 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮ ਮਾਨ ਦਾ ਜਪਾਨ–ਦੱਖਣੀ ਕੋਰੀਆ ਦੌਰਾ ਸ਼ੁਰੂ

ਸੀਐਮ ਮਾਨ ਦਾ ਜਪਾਨ–ਦੱਖਣੀ ਕੋਰੀਆ ਦੌਰਾ ਸ਼ੁਰੂ

ਦਿੱਲੀ , 2 ਦਸੰਬਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਬਣੇ ਇੱਕ ਮਹੱਤਵਪੂਰਨ ਵਫ਼ਦ ਦੀ ਅਗਵਾਈ ਕਰਦਿਆਂ ਅੱਜ ਚੰਡੀਗੜ੍ਹ ਤੋਂ ਜਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ’ਤੇ ਰਵਾਨਾ ਹੋਏ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਅਗਲੇ ਸਾਲ 13 ਤੋਂ 15 ਮਾਰਚ ਤੱਕ ਆਈਐਸਬੀ ਮੁਹਾਲੀ ਵਿੱਚ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਵੱਡੀਆਂ ਅੰਤਰਰਾਸ਼ਟਰੀ ਕੰਪਨੀਆਂ ਨੂੰ ਸ਼ਮੂਲੀਅਤ ਦਾ ਨਿਮੰਤ੍ਰਣ ਵੀ ਦਿੱਤਾ ਜਾਵੇਗਾ। ਇਸ ਦੌਰੇ ਨੂੰ ਪੰਜਾਬ ਵਿੱਚ ਉਦਯੋਗਕ ਵਾਤਾਵਰਣ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੀ ਅਧਿਕਾਰਿਕ ਯਾਤਰਾ ਦੀ ਸ਼ੁਰੂਆਤ ਅੱਜ ਦੇਰ ਰਾਤ ਦਿੱਲੀ ਤੋਂ ਹੋਵੇਗੀ, ਜਿੱਥੋਂ ਉਹ ਮੰਗਲਵਾਰ ਸਵੇਰੇ ਟੋਕੀਓ ਪਹੁੰਚਣਗੇ।
ਇਸ ਵਫ਼ਦ ਵਿੱਚ ਉਦਯੋਗ ਤੇ ਵਣਜ, ਬਿਜਲੀ ਅਤੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਸਮੇਤ ਕਈ ਸੀਨੀਅਰ ਅਧਿਕਾਰੀ ਅਤੇ ‘ਇਨਵੈਸਟ ਪੰਜਾਬ’ ਨਾਲ ਜੁੜੇ ਮੈਂਬਰ ਵੀ ਸ਼ਾਮਲ ਹਨ।

Advertisement
Advertisement
Advertisement
Advertisement
Scroll to Top