Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:09 pm

+91 90915 01313 , +91 90916 01313

punjabbanni@gmail.com
punjabbani@yahoo.com

ਸੜਕਾਂ ਦੇ ਨਿਰਮਾਣ ਨਾਲ ਪੰਜਾਬ ਦੀ ਤਰੱਕੀ ਹੋਵੇਗੀ ਹੋਰ ਤੇਜ਼ – ਹਰਚੰਦ ਸਿੰਘ ਬਰਸਟ

ਸੜਕਾਂ ਦੇ ਨਿਰਮਾਣ ਨਾਲ ਪੰਜਾਬ ਦੀ ਤਰੱਕੀ ਹੋਵੇਗੀ ਹੋਰ ਤੇਜ਼ – ਹਰਚੰਦ ਸਿੰਘ ਬਰਸਟ

ਪਟਿਆਲਾ, 2 ਦਸੰਬਰ  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ ਅਤੇ ਆਪ ਸਰਕਾਰ ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।

ਸ. ਬਰਸਟ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਇਸੇ ਤਹਿਤ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਪ੍ਰੋਜੈਕਟ ਤੇ ਕਾਰਜ ਸ਼ੁਰੂ ਕੀਤਾ ਹੈ, ਜਿਸ ਵਿੱਚੋਂ 19,373 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਸ਼ੁਰੂ ਹੋ ਚੁੱਕਾ ਹੈ, ਜਦੋਂ ਕਿ ਬਾਕੀ ਕਾਰਜ ਵੀ ਜਲਦ ਸ਼ੁਰੂ ਹੋ ਜਾਵੇਗਾ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਹ ਇਤਿਹਾਸਕ ਪ੍ਰੋਜੈਕਟ ਸੂਬੇ ਦੀ ਆਰਥਿਕ ਤਸਵੀਰ ਬਦਲ ਦੇਵੇਗਾ। ਸੂਬੇ ਦੀਆਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਦੀ ਰੋਜਾਨਾ ਦੀ ਯਾਤਰਾ ਹੋਰ ਤੇਜ਼, ਸੁਰੱਖਿਅਤ ਅਤੇ ਆਸਾਨ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਵੀ ਉਪਲਬਧ ਕਰਵਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 58000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁਕੀਆਂ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਨਾਉਣ ਲਈ ਜਿੱਥੇ ਇੱਕ ਪਾਸੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਰਾਜ ਭਰ ਵਿੱਚ ਖੇਲ ਮੈਦਾਨ ਬਣਾਏ ਜਾ ਰਹੇ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ,

ਤਾਂ ਜੋ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਅਤੇ ਇਸਦੇ ਤਹਿਤ ਹੀ ਸੂਬੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ-ਜਾਮ੍ਹਾਂ ਪਹਿਣਾਇਆ ਜਾ ਰਿਹਾ ਹੈ। ਸਰਕਾਰ ਦੀਆਂ ਇਨ੍ਹਾਂ ਲੋਕ ਪੱਖੀ ਨੀਤੀਆਂ ਕਰਕੇ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜਦੇ ਜਾ ਰਹੇ ਹਨ।

Advertisement
Advertisement
Advertisement
Advertisement
Scroll to Top