Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 10:39 am

+91 90915 01313 , +91 90916 01313

punjabbanni@gmail.com
punjabbani@yahoo.com

 ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ

 ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ

ਪਟਿਆਲਾ , 2 ਦਸੰਬਰ : ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ। ਇਸ ਉਪਰੰਤ ਓਹਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ  ਨੇ ਵਿਭਾਗ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦੀ ਦੋ ਕੁਆਟਰਾਂ ਦੀ ਕਾਰਗੁਜ਼ਾਰੀ ਦਾ ਵੀ ਵਿਸਥਾਰ-ਪੂਰਵਕ ਬਿਊਰਾ ਦਿੱਤਾ ਗਿਆ । ਉਨ੍ਹਾਂ ਨੇ ਹਾਲ ਵਿੱਚ ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵੀ ਵਧੀਕ ਡਿਪਟੀ ਕਮਿਸ਼ਨਰ ਅਤੇ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਜਾਣੂ ਕਰਵਾਇਆ ।

ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ  ਵਲੋਂ ਨਿਰਦੇਸ਼ ਦਿੱਤੇ ਗਏ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨ੍ਹਾਂ ਭਲਾਈ ਸਕੀਮਾਂ ਜਿਵੇਂ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਅਤੇ ਬੇਸਿਕ ਕੰਪਿਊਟਰ ਕੋਰਸ, ਐਨ ਏ ਐਲ ਐਸ ਏ ਅਧੀਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਥਾਪਿਤ ਕੀਤੇ ਗਏ ਮੁਫਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।

ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵਲੋ ਵਿਭਾਗ ਦ ਸਾਲ 2026 ਦਾ ਟੇਬਲ ਕਲੰਡਰ ਅਤੇ ਡਾਇਰੀ ਨੂੰ ਲੋਕ ਅਰਪਨ ਕੀਤਾ ਗਿਆ। ਉਨ੍ਹਾਂ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਦਾਰਿਆਂ ਅਤੇ ਸਥਾਨਕ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਹਥਿਆਰਬੰਦ ਸੈਨਾ ਝੰਡਾ ਦਿਵਸ ਵਿੱਚ ਖੁੱਲ੍ਹ-ਦਿਲੀ ਨਾਲ ਵੱਧ ਤੋਂ ਵੱਧ ਯੋਗਦਾਨ ਦੇਣ। ਮੀਟਿੰਗ ਦੀ ਸਮਾਪਤੀ ਸਮੇਂ ਫਲੈਗ ਡੇਅ ਫੰਡ ਵਿਚੋਂ 06 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ।

ਇਸ ਮੌਕੇ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਕਰਨਲ ਜਸਬੀਰ ਸਿੰਘ (ਰਿਟਾ.) ਉੱਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ, ਕੈਪਟਨ ਸ਼ੀਤਲ ਕੁਮਾਰ (ਰਿਟਾ.), ਐਡਵੋਕੇਟ ਸੁਖਵੰਤ ਸਿੰਘ ਘੁੰਮਾਣ, ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਸਾਹਿਬਾਨ ਅਤੇ ਸਟਾਫ ਮੈਂਬਰ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਹਾਜ਼ਰ ਸਨ।

Scroll to Top