Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:09 pm

+91 90915 01313 , +91 90916 01313

punjabbanni@gmail.com
punjabbani@yahoo.com

ਫਲੈਗ : ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ

ਫਲੈਗ : ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ

ਪਟਿਆਲਾ, 2 ਦਸੰਬਰ – ਕਈ ਦਹਾਕਿਆਂ ਤੋਂ ਦਿੱਲੀ, ਸਨੋਰ, ਦੇਵੀਗੜ੍ਹ ਅਤੇ ਚੀਕਾ ਰੋਡ ਤੋਂ ਐਂਟਰੀ ਪੁਅਇੰਟ ’ਤੇ ਡੰਪਿੰਗ ਗਰਾਉਂਡ ਵਿਚ ਲੱਗੇ ਗੰਦਗੀ ਦੇ ਢੇਰਾਂ ਤੋਂ ਪਟਿਆਲਵੀਆਂ ਨੂੰ ਜਲਦ ਰਾਹਤ ਮਿਲਣ ਜਾ ਰਹੀ ਹੈ। ਕਿਉਂਕਿ ਨਗਰ ਨਿਗਮ ਨੇ ਇਥੇ ਕੰਪਨੀ ਨੂੰ ਠੇਕਾ ਦੇ ਕੇ ਕੂੜੇ ਦੀ ਖਾਦ ਬਣਾ ਕੇ ਉਸ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਇਸ ਕੰਮ ਦਾ ਜਾਇਜਾ ਲੈਣ ਲਈ ਅੱਜ ਮੇਅਰ ਕੁੰਦਨ ਗੋਗੀਆ ਨੇ ਪ੍ਰਾਜੈਕਟ ਦੇ ਇੰਚਾਰਜ ਨਾਰਾਇਣ ਦਾਸ, ਇੰਸ: ਹਰਵਿੰਦਰ ਸਿੰਘ ਨੂੰ ਨਾਲ ਲੈ ਕੇ ਡੰਪਿੰਗ ਗਰਾਉਂਡ ਨੂੰ ਕਲੀਨ ਕਰਨ ਲਈ ਮੌਕੇ ਦਾ ਜਾਇਜਾ ਲਿਆ ਅਤੇ ਕੰਪਨੀ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਕੰਮ ਨੂੰ ਨਿਰਧਾਰਤ ਸਮੇਂ ਵਿਚ ਖਤਮ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਮੱਥੇ ‘ਤੇ ਲੱਗਿਆ ਇਹ ਕਲੰਕ ਕਾਂਗਰਸ ਅਤੇ ਅਕਾਲੀ ਸਰਕਾਰ ਦੀ ਦੇਣ ਹੈ। ਆਮ ਆਦਮੀ ਪਾਰਟੀ ਨੇ ਪਟਿਆਲਾ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਇਨ੍ਹਾਂ ਕੂੜੇ ਦੇ ਪਹਾੜਾ ਤੋਂ ਨਿਜਾਤ ਦਿਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਾਊਸ 10 ਮਹੀਨੇ ਪਹਿਲਾਂ ਹੀ ਬਣਿਆ ਹੈ ਅਤੇ ਨਗਰ ਨਿਗਮ ਨੇ ਇਸ ਕੂੜੇ ਤੋਂ ਸ਼ਹਿਰ ਨਿਵਾਸੀਆਂ ਨੂੰ ਨਿਜਾਤ ਦਿਵਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਕੂੜੇ ਤੋਂ ਖਾਦ ਬਣਾ ਕੇ ਡੰਪਿੰਗ ਗਰਾਉਂਡ ਕਲੀਨ ਕਰਨ ਲਈ 1 ਲੱਖ 50 ਮੀਟਿ੍ਰਕ ਕੂੜੇ ਦਾ ਟੈਂਡਰ ਦੇ ਕੇ ਕੰਪਨੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਕੁਝ ਹੀ ਦਿਨਾਂ ਵਿਚ 1 ਲੱਖ ਮੀਟਿ੍ਰਕ ਟਨ ਦਾ ਹੋਰ ਟੈਂਡਰ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਡੰਪਿੰਗ ਗਰਾਉਂਡ ਨੂੰ ਕਲੀਨ ਕਰਕੇ ਇਥੇ 4 ਕਰੋੜ ਰੁਪਏ ਲਗਾ ਕੇ ਗਰੀਨ ਬੈਲਟ ਨੂੰ ਵਿਕਸਤ ਕੀਤਾ ਜਾਵੇਗਾ। ਗਰੀਨ ਬੈਲਟ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਡੰਪਿੰਗ ਗਰਾਉਂਡ ਨਾਲ ਜੈਨ ਧਰਮ ਦਾ ਧਾਰਮਿਕ ਸਥਾਨ ਹੈ, ਜੈਨ ਸਮਾਨ ਦੀ ਮੰਗ ਨੂੰ ਵੀ ਨਗਰ ਨਿਗਮ ਵੱਲੋਂ ਪੁਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 50 ਤੋਂ ਜਿਆਦਾ ਕਲੋਨੀਆਂ ਦੇ ਲੱਖਾਂ ਨਿਵਾਸੀਆਂ ਨੂੰ ਨਗਰ ਨਿਗਮ ਵੱਲੋਂ ਰਾਹਤ ਦਿਵਾਈ ਜਾਵੇਗੀ। ਇਸ ਇਲਾਕੇ ਦੇ ਲੋਕ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਤੋਂ ਲਗਾਤਾਰ ਮੰਗ ਕਰਦੇ ਆ ਰਹੇ ਹਨ, ਕਿ ਲੋਕਾਂ ਨੂੰ ਇਸ ਗੰਦਗੀ ਤੋਂ ਨਿਜਾਤ ਦਿਵਾਈ, ਪਰ ਕਿਸੇ ਨੇ ਕੁਝ ਨਹੀਂ ਕੀਤਾ, ਇਸ ਦੇ ਕਾਰਨ ਦੇ ਢੇਰ ਹੁਣ ਪਹਾੜ ਬਣ ਗਏ ਹਨ। ਆਮ ਆਦਮੀ ਪਾਰਟੀ ਨੂੰ ਪਟਿਆਲਾ ਦੇ ਲੋਕਾਂ ਨੇ ਨਗਰ ਨਿਗਮ ਚੋਣਾਂ ਵਿਚ ਜਿਤਾਇਆ,ਜਿਸ ਤੋਂ ਬਾਅਦ ਨਗਰ ਨਿਗਮ ਵੱਲੋਂ ਕੂੜੇ ਦਾ ਢੇਰ ਖਤਮ ਕਰਨ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆ ਵਿਚ ਪਟਿਆਲਾ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਹ ਕੂੜੇ ਪਹਾੜ ਖਤਮ ਕਰ ਦਿੱਤੇ ਜਾਣਗੇ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਇਸ ਦੇ ਨਾਲ ਹੀ ਘਰ ਤੋਂ ਲੈ ਕੇ ਡੰਪਿੰਗ ਗਰਾਉਂਡ ਕੂੜੇ ਦੇ ਪ੍ਰਬੰਧ ਕਰਨ ਲਈ 52 ਕਰੋੜ ਰੁਪਏ ਮਨਜੂਰ ਹੋ ਗਏ ਹਨ ਅਤੇ ਇਸ ਦਾ ਜਲਦੀ ਹੀ ਟੈਂਡਰ ਲਗਾਇਆ ਜਾ ਰਿਹਾ ਹੈ। ਮੇਅਰ ਗੋਗੀਆ ਇਸ ਪ੍ਰਾਜੈਕਟ ਦੀ ਲਗਾਤਾਰ ਰਿਪੋਰਟ ਦੇਣ ਲਈ ਕਿਹਾ ਅਤੇ ਉਨ੍ਹਾ ਐਲਾਨ ਕੀਤਾ ਕਿ ਉਹ ਇਸ ਪ੍ਰਾਜੈਕਟ ਦੀ ਖੁਦ ਨਜਰਸਾਨੀ ਕਰਨਗੇ।
Advertisement
Advertisement
Advertisement
Advertisement
Scroll to Top