Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:55 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਨਾਲ ਮੀਟਿੰਗ 

ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਨਾਲ ਮੀਟਿੰਗ 

ਪਟਿਆਲਾ, 2 ਦਸੰਬਰ – ਨਗਰ ਨਿਗਮ ਪਟਿਆਲਾ ਵਿਖੇ ਅੱਜ ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਅਤੇ ਕੂੜਾ ਚੁਕਣ ਵਾਲੀਆਂ ਟੀਮਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਦੇ ਕੂੜਾ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ ਮੇਅਰ ਨੇ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਡੋਰ–ਟੂ–ਡੋਰ ਕੂੜਾ ਕਲੈਕਸ਼ਨ ਇੱਕ ਮਹੱਤਵਪੂਰਨ ਕੜੀ ਹੈ, ਇਸ ਲਈ ਹਰ ਰੇਹੜੀ ਚਾਲਕ ਲਈ ਇਹ ਲਾਜ਼ਮੀ ਹੈ ਕਿ ਉਹ ਘਰਾਂ ਤੋਂ ਇਕੱਠਾ ਕੀਤਾ ਕੂੜਾ ਸਿੱਧਾ ਨਿਰਧਾਰਿਤ ਡੰਪ ਪੁਆਇੰਟ ਤੱਕ ਲੈ ਕੇ ਜਾਵੇ।
ਮੇਅਰ ਨੇ ਕਿਹਾ ਕਿ ਕੁਝ ਰੇਹੜੀ ਵਾਲੇ ਕੂੜਾ ਡੰਪ ਤੱਕ ਸੁੱਟਣ ਦੀ ਬਜਾਏ ਸੜਕਾਂ ਦੇ ਕਿਨਾਰਿਆਂ, ਖਾਲੀ ਪਲਾਟਾਂ ਜਾਂ ਮੁਹੱਲਿਆਂ ਦੇ ਸੁੰਨਸਾਨ ਹਿੱਸਿਆਂ ਵਿੱਚ ਸੁੱਟ ਦਿੰਦੇ ਹਨ, ਜਿਸ ਨਾਲ ਨਾ ਸਿਰਫ਼ ਸ਼ਹਿਰ ਗੰਦਾ ਹੁੰਦਾ ਹੈ, ਬਲਕਿ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਲਈ ਨਗਰ ਨਿਗਮ ਵੱਲੋਂ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਜਿਹੜਾ ਵੀ ਰੇਹੜੀ ਚਾਲਕ ਕੂੜਾ ਗੈਰ–ਨਿਰਧਾਰਿਤ ਸਥਾਨ ‘ਤੇ ਸੁੱਟੇਗਾ, ਉਸ ਦੇ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸੇ ਮੌਕੇ ਸ਼ਹਿਰ ਵਾਸੀਆਂ ਨੂੰ ਵੀ ਮੇਅਰ ਨੇ ਅਪੀਲ ਕੀਤੀ ਕਿ ਉਹ ਖਾਲੀ ਪਲਾਟਾਂ, ਨਿਕਾਸੀ ਵਾਲਿਆਂ ਨਾਲਿਆਂ ਜਾਂ ਸੜਕਾਂ ‘ਤੇ ਕੂੜਾ ਨਾ ਸੁੱਟਣ। ਉਨ੍ਹਾਂ ਨੇ ਕਿਹਾ ਕਿ ਲੋਕ ਸਿਰਫ਼ ਰੇਹੜੀ ਵਾਲਿਆਂ ਨੂੰ ਕੂੜਾ ਸੌਂਪਣ ਅਤੇ ਸਵੱਛਤਾ ਅਭਿਆਨ ਵਿੱਚ ਭਾਗੀਦਾਰ ਬਣਨ।
ਮੀਟਿੰਗ ਦੌਰਾਨ ਸਫ਼ਾਈ ਇੰਸਪੈਕਟਰਾਂ ਅਤੇ ਨਿਗਮ ਕਰਮਚਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ, ਤਾਂ ਜੋ ਪੂਰੇ ਸ਼ਹਿਰ ਵਿੱਚ ਸਫ਼ਾਈ ਪ੍ਰਣਾਲੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਰਹੇ ਅਤੇ ਪਟਿਆਲਾ ਨੂੰ ਹੋਰ ਵੀ ਸਾਫ਼–ਸੁਥਰਾ ਬਣਾਇਆ ਜਾ ਸਕੇ। ਇਸ ਮੌਕੇ ਹੈਲਥ ਅਫ਼ਸਰ ਨਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਕੇ ਤੇ ਮੌਜੂਦ ਰਹੇ ।
Advertisement
Advertisement
Advertisement
Advertisement
Scroll to Top