Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 11:56 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੇ ਅਧਿਕਾਰੀ ਸੰਦੀਪ ਸਿੱਧੂ ਵੱਲੋਂ ਭਾਰਤ ਸਰਕਾਰ ਖ਼ਿਲਾਫ਼ ਮਾਣਹਾਨੀ ਦਾ ਦਾਅਵਾ

ਕੈਨੇਡਾ ਦੇ ਅਧਿਕਾਰੀ ਸੰਦੀਪ ਸਿੱਧੂ ਵੱਲੋਂ ਭਾਰਤ ਸਰਕਾਰ ਖ਼ਿਲਾਫ਼ ਮਾਣਹਾਨੀ ਦਾ ਦਾਅਵਾ

ਟੋਰਾਂਟੋ, 3 ਦਸੰਬਰ : ਭਾਰਤੀ ਮੀਡੀਆ ਵਲੋ ਕੈਨੇਡਾ ਦੇ ਇਕ ਅਧਿਕਾਰੀ ਨੂੰ ਕਟੜ ਅਤਿਵਾਦੀ, ਖਾਲਿਸਤਾਨੀ ਸਮਰਥਕ ਦਸਣ ਤੇ ਹੁਣ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਸੁਪਰਡੈਂਟ ਤੇ ਐਬਰਫੋਰਡ ਜਨਮਾਂ-ਪਲਿਆਂ ਸੰਦੀਪ ਸਿੰਘ ਸਿੱਧੂ, ਜੋ ਸੰਨੀ ਸਿੱਧੂ ਨਾਮ ਨਾਲ ਜਾਣਿਆ ਜਾਂਦਾ ਹੈ, ਨੇ ਭਾਰਤ ਸਰਕਾਰ ਖ਼ਿਲਾਫ਼ 9 ਕਰੋੜ ਕੈਨੇਡੀਅਨ ਡਾਲਰ (ਲਗਭਗ 550 ਕਰੋੜ ਰੁਪਏ) ਦੀ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ।

ਉਸਦਾ ਕਹਿਣਾ ਹੈ ਕਿ ਕੈਨੇਡੀਅਨ ਸਰਕਾਰ ਪਰਦੇਸੀ ਮੀਡੀਆ ਵੱਲੋਂ ਜਾਣਬੁੱਝ ਕੇ ਫੈਲਾਏ ਗਏ ਗਲਤ ਪ੍ਰਚਾਰ ਨੂੰ ਰੋਕਣ ’ਚ ਨਾਕਾਮ ਰਹੀ, ਜਿਸ ਦਾ ਸਿਆਸੀ ਮਕਸਦ ਸਪੱਸ਼ਟ ਸੀ। ਉਨਾ ਦਾ ਦਾਅਵਾ ਹੈ ਕਿ ਪਿਛਲੇ ਸਾਲ ਉਸਦੀ ਤਸਵੀਰ ਵਰਤ ਕੇ ਭਾਰਤੀ ਮੀਡੀਆ ਨੇ ਉਸਨੂੰ ਕਟੜ ਅਤਿਵਾਦੀ, ਖਾਲਿਸਤਾਨੀ ਸਮਰਥਕ ਅਤੇ ਕੈਨੇਡਾ ਦਾ ਭਗੌੜਾ ਵਜੋਂ ਦਰਸਾ ਕੇ ਬੇਬੁਨਿਆਦ ਪ੍ਰਚਾਰ ਕੀਤਾ। ਸਿੱਧੂ ਨੇ ਇਸ ਕੇਸ ਵਿੱਚ ਕੈਨੇਡਾ ਸਰਕਾਰ ਨੂੰ ਵੀ ਪਾਰਟੀ ਬਣਾਇਆ ਹੈ।

ਉਸਦੇ ਵਕੀਲ ਜੈਫਰੀ ਕਰੋਕਰ ਰਾਹੀਂ ਅਦਾਲਤ ਵਿੱਚ ਦਾਇਰ ਮਾਣਹਾਨੀ ਪਟੀਸ਼ਨ ਵਿੱਚ ਸੰਨੀ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਇਸ ਗਲਤ ਇਮੇਜ ਕਾਰਨ ਉਸਦੀ ਮਾਨਸਿਕ ਸਥਿਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

Advertisement
Advertisement
Advertisement
Advertisement
Scroll to Top