Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:54 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਦਰ ਵਾਤਾਵਰਨ “ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ : ਸੋਨੀਆ ਗਾਂਧੀ

ਕੇਦਰ ਵਾਤਾਵਰਨ “ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ : ਸੋਨੀਆ ਗਾਂਧੀ

ਨਵੀਂ ਦਿੱਲੀ, 4 ਦਸੰਬਰ : ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦੇ ਹੋਏ ਦੋਸ਼ ਲਾਇਆ ਕਿ ਮੋਦੀ ਸਰਕਾਰ ਵਾਤਾਵਰਨ ਸੁਰੱਖਿਆ ਦੇ ਮਾਮਲੇ ‘ਚ “ਨਿੰਦਣਯੋਗ ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਅਰਾਵਲੀ ਪਹਾੜੀਆਂ ਲਈ “ਲਗਭਗ ਮੌਤ ਦਾ ਵਾਰੰਟ” ਜਾਰੀ ਕਰ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਇਹ ਐਲਾਨ ਕਰਨਾ ਕਿ ਅਰਾਵਲੀ ਰੇਂਜ ਵਿੱਚ 100 ਮੀਟਰ ਤੋਂ ਘੱਟ ਉਚਾਈ ਵਾਲੀਆਂ ਪਹਾੜੀਆਂ ’ਤੇ ਮਾਈਨਿੰਗ ਦੀਆਂ ਸਖ਼ਤ ਪਾਬੰਦੀਆਂ ਲਾਗੂ ਨਹੀਂ ਹੁੰਦੀਆਂ, ਗੈਰ–ਕਾਨੂੰਨੀ ਖਣਨ ਮਾਫੀਆ ਲਈ “ਖੁੱਲ੍ਹਾ ਨਿਮੰਤਰਣ” ਹੈ। ਗਾਂਧੀ ਦੇ ਅਨੁਸਾਰ, ਇਹ ਫ਼ੈਸਲਾ ਅਰਾਵਲੀ ਦੇ 90 ਫੀਸਦੀ ਇਲਾਕੇ ਨੂੰ ਖਤਰੇ ਵਿੱਚ ਪਾ ਸਕਦਾ ਹੈ, ਕਿਉਂਕਿ ਇਹ ਹਿੱਸਾ 100 ਮੀਟਰ ਤੋਂ ਘੱਟ ਉਚਾਈ ਦੇ ਖੇਤਰ ‘ਚ ਆਉਂਦਾ ਹੈ।
ਸੋਨੀਆ ਗਾਂਧੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਜੰਗਲਾਤ (ਸੁਰੱਖਿਆ) ਐਕਟ–1980 ਅਤੇ ਜੰਗਲਾਤ ਸੁਰੱਖਿਆ ਨਿਯਮਾਂ–2022 ਵਿੱਚ ਕੀਤੀਆਂ ਉਹ ਸੋਧਾਂ ਤੁਰੰਤ ਵਾਪਸ ਲਏ, ਜਿਨ੍ਹਾਂ ਨੂੰ “ਸੰਸਦ ਵਿੱਚ ਜ਼ਬਰਦਸਤੀ” ਪਾਸ ਕਰਵਾਇਆ ਗਿਆ ਸੀ।

 

Advertisement
Advertisement
Advertisement
Advertisement
Scroll to Top