Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 1:24 am

+91 90915 01313 , +91 90916 01313

punjabbanni@gmail.com
punjabbani@yahoo.com

 'ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ' ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

 'ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ' ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ਪਟਿਆਲਾ, 13 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸਾਡੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਲਿਦਾਨ ਤੋਂ ਜਾਣੂ ਕਰਵਾਉਣ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸਵੇਰ ਦੀ ਸਭਾ ਦੌਰਾਨ ਪਹਿਲਾਂ ਤੋਂ ਰਿਕਾਰਡ ਕੀਤੇ ਲੈਕਚਰ ਸੁਣਾ ਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦੇਸ਼ ਭਰ ‘ਚ ਧਰਮ ਪ੍ਰਚਾਰ ਲਈ ਆਪਣੀਆਂ ਕੀਤੀਆਂ ਗਈਆਂ ਯਾਤਰਾਵਾਂ ਦੀਆਂ ਸਾਖੀਆਂ ਸੁਣਾਈਆਂ ਗਈਆਂ। ਵਿਦਿਆਰਥੀਆਂ ਨੇ ਇਨ੍ਹਾਂ ਸਾਖੀਆਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਆਪਣੇ ਅਧਿਆਪਕਾਂ ਤੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਹੋਰ ਵੀ ਜਾਣਕਾਰੀ ਹਾਸਲ ਕੀਤੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਲੈਕਚਰ ਲੜੀ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਇਸ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਹੈਡ ਟੀਚਰ ਸੰਨੀ ਗੁਪਤਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਗਈ ਯੋਜਨਾ ਤਹਿਤ ਅੱਜ ਚੌਥੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਭਾਰਤ ਦੇ ਕਈ ਰਾਜਾਂ ਵਿੱਚ ਕੀਤੇ ਗਏ ਧਾਰਮਿਕ ਦੌਰੇ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ ਸੀ।

Scroll to Top