Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਵਾਮਾ ਵਿੱਚ ਡਾ. ਉਮਰ ਨਬੀ ਦਾ ਘਰ ਸੁਰੱਖਿਆ ਬਲਾਂ ਵੱਲੋਂ ਢਹਿ ਢੇਰੀ

ਪੁਲਵਾਮਾ ਵਿੱਚ ਡਾ. ਉਮਰ ਨਬੀ ਦਾ ਘਰ ਸੁਰੱਖਿਆ ਬਲਾਂ ਵੱਲੋਂ ਢਹਿ ਢੇਰੀ

ਦਿੱਲੀ, 14 ਨਵੰਬਰ 2025 : ਦਿੱਲੀ ਦੇ ਲਾਲ ਕਿਲੇ ਵਿਚ ਹੋਏ ਭਿਆਨਕ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਕੜੀ ਕਾਰਵਾਈ ਕਰਦੇ ਹੋਏ ਮੁੱਖ ਦੋਸ਼ੀ ਮੰਨੇ ਜਾ ਰਹੇ ਡਾ. ਉਮਰ ਨਬੀ ਦੇ ਪੁਲਵਾਮਾ (ਜੰਮੂ-ਕਸ਼ਮੀਰ) ਸਥਿਤ ਘਰ ਨੂੰ ਢੇਹਿ ਢੇਰੀ ਕਰ ਦਿੱਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਡਾ. ਉਮਰ ਨਬੀ ਵਿਸਫੋਟਕਾਂ ਨਾਲ ਭਰੀ ਕਾਰ ਚਲਾ ਰਿਹਾ ਸੀ, ਜਿਸਤੋ ਬਾਅਦ ਧਮਾਕਾ ਹੋਇਆ ਸੀ।

ਇਸ ਧਮਾਕੇ ਵਿਚ ਕਰੀਬ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ, ਜਦਕਿ ਕਈ ਜ਼ਖ਼ਮੀ ਹੋਏ। ਘਟਨਾ ਤੋਂ ਬਾਅਦ ਮੌਕੇ ਤੋਂ ਮਿਲੇ ਅਵਸ਼ੇਸ਼ਾਂ ਦੀ ਡੀਐਨਏ ਜਾਂਚ ਕੀਤੀ ਗਈ। ਡੀਐਨਏ ਨਮੂਨੇ ਡਾ. ਉਮਰ ਨਬੀ ਦੇ ਪਰਿਵਾਰ, ਖਾਸ ਕਰਕੇ ਉਸਦੀ ਮਾਂ ਨਾਲ ਮਿਲਾਏ ਗਏ, ਜਿਸ ਤੋਂ ਬਾਅਦ ਉਸਦੀ ਪਹਿਚਾਣ ਦੀ ਪੁਸ਼ਟੀ ਹੋਈ।

ਦੋਸ਼ੀ ਦੀ ਪਛਾਣ ਸਾਫ਼ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸਦੇ ਘਰ ਨੂੰ ਢਹਾ ਕੇ ਕਾਰਵਾਈ ਨੂੰ ਅੱਗੇ ਵਧਾਇਆ। ਅਧਿਕਾਰੀਆਂ ਦਾ ਇਹ ਕਦਮ ਆਤੰਕਵਾਦ ਦੀ ਕਮਰ ਤੋੜਨ ਵਿਚ ਮੁਖ ਭੂਮਿਕਾ ਅਦਾ ਕਰੇਗਾ।
ਇਸ ਸਮੇਂ ਕੇਂਦਰੀ ਤੇ ਸੂਬਾਈ ਜਾਂਚ ਏਜੰਸੀਆਂ ਕੇਸ ਦੇ ਵੱਖ–ਵੱਖ ਪੱਖਾਂ ਦੀ ਜਾਂਚ ਵਿਚ ਜੁਟੀਆਂ ਹਨ, ਤਾਂ ਜੋ ਧਮਾਕੇ ਪਿੱਛੇ ਪੂਰੇ ਜਾਲ ਨੂੰ ਬੇਨਕਾਬ ਕੀਤਾ ਜਾ ਸਕੇ।

 

Advertisement
Advertisement
Advertisement
Advertisement
Scroll to Top